1Busa, nagatambag ako sa mga anciano diha kaninyo, nga ako anciano man kauban nila, ug saksi sa mga pag-antus ni Cristo, ug umalambit usab ako sa himaya nga igapadayag.
1ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਨਿਵੇਦਨ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹਡ਼ੀ ਸਾਨੂੰ ਦਰਸ਼ਾਈ ਜਾਵੇਗੀ।
2Pasibsibon ninyo ang panon sa Dios nga anaa sa taliwala ninyo, nga magabantay kamo kanila, dili sa pagpugos, kondili sa kabubut-on gayud, uyon sa kabubut-on sa Dios; dili tungod sa pagpanapi nga maka-uulaw, kondili sa maayong kabubut-on;
2ਤੁਹਾਨੂੰ ਪਰਮੇਸ਼ੁਰ ਦੇ ਇੱਜਡ਼ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
3Dili ingon sa magahari-hari sa kabilin nga gitugyan kaninyo, kondili ingon nga mga pagsulondan alang sa panon.
3ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜਡ਼ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
4Ug kong igapakita na ang pangulong Magbalantay sa panon, pagadawaton ninyo ang dili madunoton nga purongpurong sa himaya.
4ਅਤੇ ਜਦੋਂ ਮੁਖ ਆਜਡ਼ੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
5Ingon man usab kamo nga mga batan-on, managpasakup kamo sa mga magulang kaninyo. Oo, kamong tanan, magbakus kamo sa pagpaubos aron mag-inalagaray ang usa ug usa; kay ang Dios nagabatok sa mga palabilabihon, apan nagahatag sa gracia sa mga mapaubsanon.
5ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ; “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।” ਕਹਾਉਂਤਾ 3 : 34
6Busa, magmapaubsanon kamo sa inyong kaugalingon sa ilalum sa gamhanan nga kamot sa Dios, aron kamo ikatuboy niya sa igo gayud nga panahon;
6ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉਠਾਵੇਗਾ।
7Nga itugyan ninyo diha kaniya ang tanan ninyong mga kaguol, kay siya magabantay kaninyo.
7ਆਪਣੀਆਂ ਸਰੀਆਂ ਚਿੰਤਾਵਾਂ ਉਸ ਵੱਲ ਮੋਡ਼ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰਖਦਾ ਹੈ।
8Magbuotan kamo, ug managtukaw kamo: ang inyong kaaway, ang yawa ingon sa usa ka nagangulub nga leon, nagalibut-libut sa pagpangita ug tukbonon.
8ਖੁਦ ਤੇ ਕਾਬੂ ਰਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗਜ੍ਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
9Nga suklan ninyo, sa kalig-on sa inyong pagtoo, sa hingbaloan ninyo nga ang mao usab nga mga pag-antus nangatuman diha sa inyong mga igsoon nga ania sa kalibutan.
9[This verse may not be a part of this translation]
10Ug ang Dios sa tanang gracia, nga nagtawag kaninyo ngadto sa himaya nga walay katapusan diha kang Cristo, sa human kamo makaantus sa diyutayng panahon, siya gayud magahingpit, magapalig-on, magapabaskug kaninyo.
10ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋਡ਼ੇ ਅਰਸੇ ਲਈ ਦੁਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿਡ਼ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
11Kaniya ang himaya ug ang kagamhanan sa mga katuigan nga walay katapusan. Amen.
11ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ
12Pinaagi kang Silvano, atong matinumanon nga igsoon, ingon sa paghunahuna ko nagsulat ako kaninyo sa hamubo, nga nagatambag ug nagapamatuod, nga kini mao ang matuod nga gracia sa Dios: magmalig-on kamo niini.
12ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿਡ਼ ਰਹੋ।
13Ang iglesia nga ania sa Babilonia, pinili nga kauban ninyo, nangomusta kaninyo, ug ingon man si Marcos nga akong anak.
13ਬਾਬੁਲ ਦੀ ਕਲੀਸਿਯਾ ਜਿਹਡ਼ੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
14Magpangomustahay kamo ang usa ug usa nga may halok sa gugma. Ang pakigdait kaninyong tanan nga anaa kang Cristo. Amen.
14ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹਡ਼ੇ ਮਸੀਹ ਵਿੱਚ ਹਨ।