Cebuano

Punjabi: NT

Revelation

15

1Ug nakita ko ang lain nga ilhanan sa langit, daku ug kahibulongan: pito ka mga manolonda, nga may pito ka mga hampak nga mao ang katapusan, kay diha kanila natapus ang kaligutgut sa Dios.
1ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ।
2Ug nakita ko daw ingon ug usa ka dagat nga salamin, nga sinimbugan sa kalayo; ug sila nga midaug sa mananap nga mapintas, ug sa iyang larawan, ug sa numero sa iyang ngalan, nga nanagtindog duol sa dagat nga salamin, nga may mga alpa sa Dios.
2ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
3Ug nagaawit sila sa alawiton ni Moises, ang alagad sa Dios, ug sa alawiton sa Cordero, nga nagaingon: Dagku ug mga kahibulongan ang imong mga buhat, O Ginoong Dios, ang Makagagahum; matarung ug matuod ang imong mga paagi, ikaw nga Hari sa mga katuigan.
3ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, "ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹਡ਼ੀਆਂ ਗਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
4Kinsa ang dili mahadlok kanimo, Ginoo, ug magahimaya sa imong ngalan? Kay ikaw lamang ang balaan: kay ang tanan nga mga nasud manganhi ug managsimba sa imong atubangan; kay ang imong matarung nga mga buhat gipadayag.
4ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹਡ਼ੀਆਂ ਸਹੀ ਹਨ।"
5Ug sa human niining mga butanga nakita ko, ug ania karon, naablihan sa langit ang templo sa tabernaculo sa pagpamatuod.
5ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁਲ੍ਹਾ ਸੀ।
6Ug nanggula gikan sa templo ang pito ka mga manolonda, nga may pito ka mga hampak, nga nagasul-ob sa hamiling bato, mahinlo ug masilaw nga lino, ug binaksan ang ilang mga dughan sa mga bakus nga bulawan.
6ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
7Ug usa sa upat ka mga binuhat nga buhi, naghatag sa pito ka mga manolonda ug pito ka mga panaksan nga bulawan nga puno sa kaligutgut sa Dios, nga buhi ngadto sa mga katuigan nga walay katapusan.
7ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹਡ਼ਾ ਸਦਾ ਜੀਵਤ ਹੈ।
8Ug ang templo napuno sa aso gikan sa himaya sa Dios, ug gikan sa iyang gahum; ug alay kinsa nga arang makasulod sa templo hangtud nga matuman ang pito ka mga hampak sa pito ka mga manolonda.
8ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂਂਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।