1از طرف پولُس که به ارادۀ خدا دعوت شد تا رسول مسیح عیسی باشد و از طرف برادر ما سوستینیس
1ਪੌਲੁਸ ਵੱਲੋਂ, ਸ਼ੁਭ ਕਾਮਨਾਵਾਂ। ਮੈਨੂੰ ਯਿਸੂ ਮਸੀਹ ਦਾ ਰਸੂਲ ਚੁਣਿਆ ਗਿਆ ਹੈ। ਮੈਨੂੰ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੁਣਿਆ ਗਿਆ ਹੈ। ਸਾਡੇ ਭਰਾ ਸੋਸਥਨੇਸ ਵੱਲੋਂ ਵੀ ਸ਼ੁਭਕਾਮਨਾਵਾਂ।
2به کلیسای خدا که در شهر قرنتس است، یعنی به همۀ آنانی که در پیوستگی با مسیح عیسی تقدیس شده و فراخوانده شده اند تا قوم مقدس خدا باشند و به همۀ کسانی که در همه جا نام عیسی مسیح را که خداوند آنها و خداوند ماست به زبان می آورند.
2ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹਡ਼ੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸਦਿਆ ਜ੍ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹਡ਼ੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
3از طرف پدر ما خدا و عیسی مسیح خداوند فیض و سلامتی به شما باد.
3ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।
4همیشه خدا را به خاطر آن فیضی که او در مسیح عیسی به شما عطا فرموده است شکر می کنیم،
4ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।
5زیرا در پیوستگی با مسیح از هر لحاظ از جمله در کمال سخنوری و معلومات غنی شده اید.
5ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।
6شهادت ما دربارۀ مسیح در بین شما به نتیجه رسیده است.
6ਮਸੀਹ ਬਾਰੇ ਸੱਚ ਤੁਹਾਡੇ ਵਿਚਕਾਰ ਦ੍ਰਿਢ਼ਤਾ ਨਾਲ ਕਾਇਮ ਹੈ।
7و شما در حالی که انتظار ظهور خداوند ما عیسی مسیح را می کشید، از هیچیک از عطایای روح القدس بی نصیب نیستید.
7ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
8او شما را تا به آخر استوار خواهد داشت تا در روز خداوند ما عیسی مسیح بدون عیب و نقص حاضر شوید.
8ਯਿਸੂ ਤੁਹਾਨੂੰ ਅੰਤ ਤੀਕ ਦ੍ਰਿਢ਼ਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।
9خدا شما را دعوت کرده است تا در زندگی پسر او، خداوند ما عیسی مسیح شریک و سهیم شوید و او همیشه به قول خود وفادار است.
9ਪਰਮੇਸ਼ੁਰ ਵਫ਼ਾਦਾਰ ਹੈ। ਉਸਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
10ای برادران، به نام خداوند ما عیسی مسیح از شما درخواست می کنم که همۀ شما در آنچه که می گوئید توافق داشته باشید و دیگر بین شما اختلاف و نفاقی نباشد بلکه با یک فکر و یک هدف کاملاً متحد باشید.
10ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
11زیرا ای برادران من، اعضای خانوادۀ «خلویس» به من خبر داده اند که در میان شما نزاع هایی وجود دارد.
11ਮੇਰੇ ਭਰਾਵੋ ਅਤੇ ਭੈਣੋ ਮੈਨੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗਡ਼ੇ ਹਨ।
12منظورم این است که یکی می گوید: «من طرفدار پولُس هستم» و دیگری می گوید: «من طرفدار اَپُلُس هستم.» آن یکی خود را پیرو پِترُس می داند و دیگری خود را پیرو مسیح!
12ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਕੈਫ਼ਾਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”
13آیا مسیح به دسته ها تقسیم شده است؟ آیا پولُس برای شما مصلوب گردید؟ آیا به نام پولُس تعمید گرفتید؟
13ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟਂਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,
14خدا را شکر که هیچ یک از شما را جز کرِسپُس و غایوس تعمید ندادم.
14ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
15بنابراین هیچ کس نمی تواند ادعا کند که من او را به نام خود تعمید داده ام.
15ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।
16بلی من همچنین خانوادۀ استیفان را نیز تعمید دادم، ولی جز ایشان دیگر کسی را به خاطر ندارم که تعمید داده باشم.
16ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।
17به هر حال مسیح مرا نفرستاد که تعمید دهم، بلکه تا بشارت دهم و او نمی خواست که من با فصاحت کلام سخن بگویم، مبادا قدرت صلیب او بی اثر شود.
17ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ। ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ
18پیام صلیب برای آنانی که در راه هلاکت هستند، پوچ و بی معنی است ولی برای ما که در راه نجات هستیم، قدرت خداست.
18ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰਖਤਾ ਜਾਪਦਾ ਹੈ ਜਿਹਡ਼ੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।
19چنانکه نوشته شده است:«حکمت حکیمان را باطل
و فهم دانشوران را زایل خواهم کرد.»
19ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਆਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਰਾਰਥਕ ਬਣਾ ਦਿਆਂਗਾ।” ਯਸਾਯਾਹ 29:14
20پس کجاست حکیم؟ کجاست دانشور؟ و یا کجاست بحث کنندۀ این جهان؟ خدا نشان داده است، که حکمت این جهان پوچ و بی معنی است.
20ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰਖਤਾ ਬਣਾ ਦਿੱਤਾ ਹੈ।
21خدا در حکمت خویش چنین مقرر فرمود که دنیا نتواند با حکمت خود او را بشناسند بلکه صلاح دانست که به وسیلۀ همین پیام پوچ و بی معنی ما، ایمانداران را نجات بخشد.
21ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰਖਤਾ ਜਾਪਦਾ ਹੈ।
22یهودیان خواستار معجزات هستند و یونانیان دانش و حکمت را دنبال می کنند،
22ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ।
23اما ما مسیح مصلوب شده را اعلام می کنیم، اگر چه این موضوع برای یهودیان سبب لغزش و رنجش و برای دیگران پوچ و بی معنی است،
23ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬਡ਼ੀ ਸਮਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰਖਤਾ ਜਾਪਦੀ ਹੈ।
24اما برای کسانی که خدا آن ها را دعوت کرده است خواه یهود، خواه یونانی، مسیح قدرت خدا و حکمت اوست،
24ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।
25زیرا آنچه در مورد خدا جهالت شمرده می شود از حکمت آدمیان حکیمانه تر و ضعف خدا از قدرت انسان قویتر است.
25ਪਰਮੇਸ਼ੁਰ ਦੀ ਮੂਰਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।
26ای برادران، به خاطر داشته باشید، در آن هنگام که خدا شما را دعوت کرد چه نوع اشخاصی بودید. از روی معیارهای این دنیا اکثر شما افرادی حکیم، با نفوذ، و یا نجیب زاده نبودید.
26ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਰਣਾ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।
27بلکه خدا عمداً آنچه را که دنیا پوچ و بی معنی می شمارد، برگزید تا حکیمان را خجل سازد و آنچه را که دنیا ضعیف می شمارد انتخاب کرد تا نیرومندان را شرمنده سازد.
27ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।
28و خدا آنچه را که دنیا خوار و خفیف و حتی نیستی می شمارد برگزید تا دنیای هستی ها را براندازد،
28ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸਨੂੰ ਦੁਨੀਆਂ ਮਹੱਤਵਪੂਰਣ ਸਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।
29تا هیچ انسانی در حضور او دلیلی برای فخر کردن نداشته باشد.
29ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸਦੇ ਸਾਮ੍ਹਣੇ ਹੰਕਾਰ ਨਾ ਕਰ ਸਕੇ।
30از طرف خداست که شما با مسیح پیوستگی دارید و او مسیح را برای ما حکمت، عدالت، قدوسیت و خونبهای آزادی گردانیده است.بنابراین چنان که نوشته شده است: «هرکه بخواهد فخر کند، به خداوند فخر نماید.»
30ਪਰਮੇਸ਼ੁਰ ਨੇ ਹੀ ਥਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁਧ੍ਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
31بنابراین چنان که نوشته شده است: «هرکه بخواهد فخر کند، به خداوند فخر نماید.»
31ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ; “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”