Dari

Punjabi: NT

1 Corinthians

4

1همه باید ما را خادمان مسیح و ناظران حقایق اسرار خدا بدانند.
1ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।
2البته یک ناظر باید قابل اعتماد باشد،
2ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।
3اما اگر به وسیلۀ شما و یا یک محکمۀ انسانی داوری شوم، برای من کوچکترین اهمیتی ندارد، من دربارۀ خود قضاوت نمی کنم.
3ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਰਣਾ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਰਣਾ ਕਿਸੇ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਰਣਾ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰਖ ਵੀ ਨਹੀਂ ਕਰਦਾ।
4شاید من در خود عیبی نمی بینم ولی این دلیل نیست که من بی گناه هستم! خود خداوند است که دربارۀ من قضاوت خواهد کرد.
4ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿਧ੍ਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰਖ ਕਰਦਾ ਹੈ।
5پس پیش از روز داوری دربارۀ دیگران داوری نکنید، بلکه منتظر آمدن خداوند باشید، زیرا او آنچه را که در تاریکی پنهان است، در برابر نور آشکار خواهد ساخت و نیات پنهانی آدمیان را فاش خواهد کرد. در آن وقت هر کس آن طور که شایستۀ اوست از جانب خدا تحسین خواهد شد.
5ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹਡ਼ੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸਦੇ ਯੋਗ ਉਸਤਤਿ ਦੇਵੇਗਾ।
6ای برادران، به خاطر شما خودم و اَپُلُس را نمونه قرار دادم تا از ما یاد بگیرید، که «از آنچه که نوشته شده است نباید تجاوز کرد.» تا هیچ یک از شما خود پسندانه یک نفر را تعریف نکند و دیگری را خوار نشمارد،
6ਭਰਾਵੋ ਅਤੇ ਭੈਣੋ, ਮੈਂ ਅਪੁਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸਕੋਂ ਜਿਹਡ਼ੇ ਤੁਸੀਂ ਸਾਥੋਂ ਸਿਖ੍ਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।
7زیرا کیست که تو را برتر ساخته است؟ جز آنچه که از دیگران گرفته ای، چه داری؟ پس اگر از کسی دیگر گرفتی، چرا طوری به خود فخر می کنی که گویا از خود داشته ای؟
7ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।
8اکنون دیگر تمام آرزو های شما برآورده شده است! حالا همه چیز برای شما فراهم است! و اکنون بدون ما به سلطنت رسیده اید! ای کاش واقعاً این طور می بود تا ما نیز با شما سلطنت می کردیم!
8ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋਡ਼ੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸਕਦੇ ਸਾਂ।
9چنین به نظر می رسد، که خدا ما رسولان را مانند اسیرانِ محکوم به مرگ، که در آخر صف لشکریان قرار دارند، به معرض نمایش گذارده و ما را در مقابل چشم تمام کائنات ـ چه فرشته و چه انسان ـ به تماشا گذاشته است.
9ਪਰ ਮੈਨੂੰ ਜਾਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹਡ਼ੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਮ੍ਹਣੇ ਤਮਾਸ਼ੇ ਵਰਗੇ ਹਨ।
10بلی، به خاطر مسیح جاهل شمرده می شویم ولی شما در مسیح مردمان دانا هستید! ما ضعیف هستیم و شما قوی! ما را حقیر می شمارند و به شما افتخار می کنند!
10ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬਡ਼ੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।
11تا به این ساعت ما گرسنه و تشنه ایم، لباس کافی نداریم، لت و کوب می شویم، آواره و سرگردان هستیم.
11ਇਸ ਘਡ਼ੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋਡ਼ੀਂਦੇ ਕੱਪਡ਼ੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।
12با وجود این با دست های خود کار می کنیم و زحمت می کشیم. وقتی فحش می شنویم، دعای خیر می کنیم. وقتی آزار می بینیم، تحمل می کنیم.
12ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸਨੂੰ ਸਹਿਜਤਾ ਨਾਲ ਸਹਿੰਦੇ ਹਾਂ।
13وقتی به ما تهمت می زنند با مهربانی جواب می دهیم. ما مانند کثافت دنیا و لجن عالم انسانیت گشته و هنوز هم همین حالت را داریم.
13ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂਡ਼ ਅਤੇ ਗੰਦਗੀ ਵਾਂਗ ਸਮਝਦੇ ਹਨ।
14اینها را ننوشتم تا شما را خجل سازم، بلکه خواستم شما را مانند فرزندان عزیز خود نصیحت نمایم.
14ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।
15زیرا اگرچه شما هزاران معلم در مسیح داشته باشید، ولی بیشتر از یک پدر نخواهید داشت و من با دادن بشارت انجیل مسبب پیوستگی شما با مسیح شده و به این وسیله پدر شما گشته ام.
15ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ 10,000 ਗੁਰੂ ਹੋ ਸਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼-ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।
16بنابراین از شما درخواست می کنم، از من پیروی کنید.
16ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ।
17برای این منظور «تیموتاوس» را پیش شما فرستادم. او فرزند عزیز و وفادار من در خداوند است. اصولی را که از مسیح آموختم و در همه جا در کلیساها تعلیم می دهم، او به شما یادآوری خواهد کرد.
17ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
18اما عده ای چون فکر می کنند که من نزد شما نخواهم آمد، مغرور شده اند،
18ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ।
19ولی اگر خدا بخواهد بزودی پیش شما خواهم آمد و آن وقت دیگر ادعا های اشخاص مغرور را قبول نمی کنم، بلکه می خواهم ببینم که قدرت آن ها تا چه حد است.
19ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸਕਦੇ ਹਨ, ਇਹ ਨਹੀਂ, ਉਹ ਕੀ ਕਹਿ ਸਕਦੇ ਹਨ।
20زیرا پادشاهی خدا عبارت از حرف نیست، بلکه از قدرت است.من چگونه نزد شما بیایم؟ با شلاق و یا با مهربانی و ملایمت؟
20ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ।
21من چگونه نزد شما بیایم؟ با شلاق و یا با مهربانی و ملایمت؟
21ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈਕੇ ਆਵਾਂ?