1و اما، درباره چیزهایی که به من نوشتید: بهتر است که مرد، مجرد بماند،
1ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹਡ਼ੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।
2ولی چون دور ما پُر از وسوسه های جنسی است، بهتر است هر مرد برای خود زنی و هر زنی نیز برای خود شوهری داشته باشد.
2ਪਰ ਉਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
3زن و شوهر باید وظایف زناشویی خود را نسبت به یکدیگر انجام دهند.
3ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤਨੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।
4زن اختیار بدن خود را ندارد، زیرا او متعلق به شوهر خویش است و همچنین مرد اختیار بدن خود را ندارد، زیرا به زن خود تعلق دارد.
4ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ।
5یکدیگر را از حقوق زناشویی محروم نسازید، مگر با رضایت طرفین و برای مدتی، تا وقت خود را صرف راز و نیاز با خدا نمائید. اما پس از آن روابط شما در امور زناشویی به صورت عادی برگردد، مبادا ضعف شما در این مورد باعث شود تسلیم وسوسه های شیطان شوید.
5ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
6این یک حکم نیست، این امتیازی است که به شما می دهم.
6ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋਡ਼ੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।
7کاش همۀ شما در این مورد مانند من باشید، اما خداوند به هر کس استعداد خاصی داده است، به یکی، یک قسم و به دیگری به نحوی دیگر.
7ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਡਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।
8به اشخاص مجرد و بیوه زنان می گویم: برای شما بهتر است که مانند من مجرد بمانید،
8ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇਕੱਲੇ ਰਹਿਣ।
9ولی اگر نمی توانید جلوی خواهش های خود را بگیرید، ازدواج کنید. زیرا ازدواج کردن از سوختن در آتش شهوت بهتر است.
9ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸਡ਼ਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
10برای متأهلان امری می دهم، که امر خودم نیست، بلکه از جانب خداوند است ـ یک زن شوهردار نباید شوهر خود را ترک کند؛
10ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
11اما اگر چنین کند یا باید تنها بماند و یا آنکه دوباره با شوهر خود آشتی کند. شوهر نیز نباید زن خود را طلاق بدهد.
11ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸਨੂੰ ਆਪਣੇ ਪਤੀ ਵੱਲ ਵਾਪਿਸ ਪਰਨ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।
12به دیگران می گویم (این را من می گویم، نه خداوند): اگر مردی مسیحی، زنی بی ایمان داشته باشد و آن زن راضی به زندگی با او باشد، مرد نباید او را طلاق دهد.
12ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸਕਦਾ ਹੈ ਜੋ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸਦੇ ਨਾਲ ਰਹਿਣ ਦੀ ਇਛੁਕ ਹੈ, ਤਾਂ ਆਦਮੀ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
13و همچنین زن مسیحی که شوهر بی ایمان دارد و شوهرش راضی به زندگی با او باشد، آن زن نباید شوهر خود را ترک کند.
13ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਅਰ ਸਕਦੀ ਹੈ ਜਿਹਡ਼ਾ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
14زیرا شوهر بی ایمان به وسیلۀ زن ایماندار تقدیس می شود و زن بی ایمان نیز به وسیلۀ شوهر ایماندارش، در غیر این صورت فرزندان شما نجس می بودند؛ حال آنکه اکنون از مقدسین هستند.
14ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।
15اما اگر یک نفر بی ایمان بخواهد همسر مسیحی خود را ترک کند، مختار است. در اینگونه موارد خواهر و برادر مسیحی دیگر مقید نیستند، زیرا خدا ما را برای سلامتی خوانده است.
15ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।
16ای زن، تو چه می دانی که شوهرت به وسیلۀ تو نجات نیابد؟ و ای مرد، تو از کجا می دانی که وسیلۀ نجات زن خود نخواهی شد؟
16ਪ੍ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।
17به هر حال هر کس در آن حالیکه خدا برایش معین نموده و او را در آن حال خوانده است بماند. امر من در تمام کلیساها این است.
17ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਉੱਤੇ ਪਰਮੇਸ਼ੁਰ ਨੇ ਉਸਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹਡ਼ਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ।
18آیا مرد سنت شده دعوت خدا را پذیرفته است؟ چنین شخصی آرزو نکند که سنت نشده باشد! آیا کسی در حالت سنت نشده دعوت شده است؟ او نیز نباید سنت شود!
18ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
19سنت شدن یا نشدن اهمیت ندارد! آنچه مهم است، اطاعت از احکام خداست.
19ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ।
20پس هرکس در همان حالتی بماند که در آن، دعوت خدا را پذیرفت.
20ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।
21آیا در بردگی دعوت شدی؟ از این ناراحت نباش اما اگر می توانی آزادی خود را به دست آوری آن را از دست نده.
21ਜੇ ਤੁਸੀਂ ਪ੍ਰਭੂ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸਕਦੇ ਹੋ, ਤਾਂ ਸੁਤੰਤਰ ਰਹੋ।
22زیرا غلامی که به پیوستگی با خداوند دعوت شده باشد، آزاد شدۀ خداوند است. همچنین شخص آزادی که دعوت خداوند را پذیرفته است، غلام مسیح می باشد.
22ਜਿਹਡ਼ਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੀ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹਡ਼ਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।
23شما به قیمت گرانی خریده شده اید؛ پس به بندگی انسان تن در ندهید.
23ਤੁਸਾਂ ਲੋਕਾਂ ਨੂੰ ਇੱਕ ਵੱਡਾ ਮੁਲ੍ਲ ਤਾਰਕੇ ਖਰੀਦਿਆ ਗਿਆ ਸੀ। ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ।
24بنابراین ای برادران، هر کس در همان حالتی که در آن دعوت شده بماند، ولی با خدا زندگی کند.
24ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸਦਿਆ ਸੀ, ਉਸੇ ਢੰਗ ਵਿੱਚ ਜੀਵੋ।
25در خصوص اشخاص مجرد از طرف خداوند امری ندارم، ولی به عنوان کسی که به لطف خداوند قابل اعتماد است، نظر خود را بیان می کنم:
25ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹਡ਼ੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ।
26با توجه به اوضاع سخت فعلی، بهتر است هرکس همان گونه که هست بماند.
26ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
27آیا متأهل هستی؟ خواهان طلاق نباش! آیا مجرد هستی در فکر ازدواج نباش،
27ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।
28اما اگر ازدواج کنی گناه نکرده ای و دختری که شوهر کند مرتکب گناه نشده است؛ ولی زن و شوهر در این زندگی دچار زحمت خواهند شد و من نمی خواهم شما در زحمت بیفتید.
28ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁਡ਼ੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹਡ਼ੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।
29ای برادران، مقصودم اینست: وقت زیادی باقی نمانده است و از این پس حتی آنانی که زن دارند، باید طوری زندگی کنند که گویا مجرد هستند.
29ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
30ماتم داران طوری رفتار نمایند که گوئی غمی ندارند. خوشحالان طوری زندگی کنند که گوئی خوشی را فراموش کرده اند و خریداران طوری رفتار کنند که گوئی مالک آنچه خریده اند، نیستند
30ਜਿਹਡ਼ੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹਡ਼ੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹਡ਼ੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।
31و کسانی که به کارهای دنیوی مشغول هستند، طوری زندگی کنند که دلبسته این دنیا نشوند، زیرا حالت کنونی دنیا به زودی از بین خواهد رفت.
31ਜਿਹਡ਼ੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੁ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।
32آرزوی من اینست که شما از هر نوع تشویش دور باشید. مرد مجرد به امور خدا علاقمند است و می خواهد خداوند را خشنود سازد،
32ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।
33اما مرد متأهل به امور دنیوی علاقمند است و می خواهد همسر خود را خشنود سازد
33ਪਰ ਜਿਹਡ਼ਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲਗਿਆ ਰਹਿੰਦਾ ਹੈ।
34و به این سبب او به دو جهت کشیده می شود. همانطور یک زن بی شوهر یا یک دختر به امور خدا علاقه دارد و می خواهد در جسم و روح مقدس باشد، اما زن شوهردار به چیزهای دنیوی دلبستگی دارد، یعنی می خواهد شوهر خود را خشنود نماید.
34ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁਡ਼ੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਉੱਤੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
35برای خیریت شما این را می گویم و مقصودم این نیست که برای شما قید و بند به وجود آورم بلکه می خواهم آنچه را که صحیح و درست است انجام دهید و بدون هیچ مشغولیت خاطر، تمام وقت و هستی خود را وقف خداوند نمائید.
35ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
36با وجود این اگر کسی تصور کند که نسبت به دختر خود بی انصافی می کند و دختر او از حد بلوغ گذشته و باید ازدواج کند، و اگر او می خواهد دخترش ازدواج نماید، گناهی مرتکب نشده است.
36ਕੋਈ ਵਿਅਕਤੀ ਭਾਵੇਂ ਇਹ ਸੋਚ ਸਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁਡ਼ੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।
37اما اگر پدری از روی میل و ارادۀ خود و بدون فشار دیگران تصمیم جدی گرفته است که دختر خود را پاک دامن نگاه دارد، کاری نیکو می کند.
37ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿਢ਼ਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।
38پس شوهر دادن دختر نیکوست ولی شوهر ندادن او نیکوتر است.
38ਇਸ ਲਈ ਉਹ ਵਿਅਕਤੀ ਜਿਹਡ਼ਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹਡ਼ਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।
39زن تا زمانی که شوهرش زنده است به او تعلق دارد؛ ولی هرگاه شوهرش بمیرد، او آزاد است با هر کسی که می خواهد ازدواج نماید، به شرط اینکه در پیوستگی با خداوند باشد.اما به نظر من اگر او مجرد بماند، شادتر خواهد بود و گمان می کنم، که من نیز روح خدا را دارم.
39ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸਕਦੀ ਹੈ। ਪਰ ਉਸਨੂੰ ਪ੍ਰਭੂ ਦੇ ਨਮਿਤ੍ਤ ਵਿਆਹ ਅਵਸ਼ ਕਰਵਾਉਣਾ ਚਾਹੀਦਾ ਹੈ।
40اما به نظر من اگر او مجرد بماند، شادتر خواهد بود و گمان می کنم، که من نیز روح خدا را دارم.
40ਜੋ ਉਹ ਔਰਤ ਦੋਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।