Dari

Punjabi: NT

1 John

1

1ما دربارۀ کلام زندگی به شما می نویسیم ـ کلامی که از ازل بود و ما آن را شنیده و با چشمان خود دیده ایم ـ بلی، ما آن را دیده ایم و دست های ما آن را لمس کرده است.
1ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁਢ ਤੋਂ ਹੀ ਮੌਜੁਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅਮਾਂ ਨਾਲ ਦੇਖਿਆ ਹੈ। ਅਸੀਂ ਇਸਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹਡ਼ਾ ਜੀਵਨ ਪ੍ਰਦਾਨ ਕਰਦਾ ਹੈ।
2آن زندگی ظاهر شد و ما آن را دیدیم. پس ما دربارۀ آن شهادت می دهیم و از زندگی ابدی که با پدر بود و به ما شناسانیده شد، شما را آگاه می سازیم.
2ਜਿਹਡ਼ਾ ਜੀਵਨ ਸਾਨੂੰ ਦਰਸ਼ਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਵੀ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸਾਇਆ।
3بلی، آنچه را که ما دیده و شنیده ایم به شما اعلام می کنیم تا در شراکتی که ما با پدر و پسر او عیسی مسیح داریم، شما هم با ما شریک شوید.
3ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂ? ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹਡ਼ੀ ਸੰਗਤ ਵਿੱਚ ਅਸੀਂ ਸਾਂਝ ਰਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
4این را می نویسیم تا خوشی ما کامل گردد.
4ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।
5این است پیامی که ما از او شنیدیم و به شما اعلام می کنیم: خدا نور است و هیچ ظلمت در او نیست.
5ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
6پس اگر بگوئیم با او شراکت داریم و در عین حال در ظلمت زندگی می کنیم، معلوم می شود که گفتار ما دروغ و کردار ما نادرست است.
6ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
7اما اگر در نور بسر می بریم ـ همان طور که خدا در نور است ـ در آن صورت با یکدیگر شراکت داریم و خون عیسی، پسر او، ما را از همۀ گناهان ما پاک می سازد.
7ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
8اگر بگوئیم که بی گناه هستیم، خود را فریب می دهیم و از حقیقت دوریم.
8ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
9اما اگر ما به گناهان خود اقرار نمائیم، می توانیم به او اعتماد کنیم؛ زیرا او به حق عمل می کند. او گناهان ما را می آمرزد و ما را از همۀ خطاهای ما پاک می سازد.اگر بگوئیم که هرگز مرتکب گناهی نشده ایم، خدا را دروغگو شمرده ایم و از کلام او کاملاً بی خبر هستیم.
9ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
10اگر بگوئیم که هرگز مرتکب گناهی نشده ایم، خدا را دروغگو شمرده ایم و از کلام او کاملاً بی خبر هستیم.
10ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।