Dari

Punjabi: NT

1 Thessalonians

4

1دیگر اینکه ای برادران، شما از ما آموختید که چگونه باید زندگی کنید تا خدا را خشنود سازید و شما هم البته از آن پیروی می کنید. اکنون به نام عیسی خداوند از شما استدعا و التماس می کنم که بیش از پیش مطابق آن زندگی کنید.
1ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵਧ ਤੋਂ ਵਧ ਜਿਉਣ ਲਈ ਉਤਸਾਹਤ ਕਰਦੇ ਹਾਂ।
2زیرا می دانید به حکم عیسی خداوند چه اوامری به شما دادم.
2ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।
3خواست خدا این است که شما پاک باشید و از روابط جنسی غیر مشروع بپرهیزید.
3ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪ ਤੋਂ ਦੂਰ ਰਹੋ।
4همۀ شما باید بدانید چگونه بدن خود را همیشه تحت کنترول داشته باشید و آن را پاک و محترم نگهدارید
4ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸ਼ਰੀਰ ਉੱਤੇ ਕਾਬੂ ਰੱਖਣਾ ਸਿਖ ਲਵੇ। ਆਪਣੇ ਸ਼ਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹਡ਼ਾ ਪਵਿੱਤਰ ਅਤੇ ਸਤਿਕਾਰਯੋਗ ਹੈ।
5و مانند ملت های خداناشناس دستخوش خواهشها و شهوات جسمانی نگردید.
5ਆਪਣੇ ਸ਼ਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹਾਡ਼ੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।
6در این خصوص شما هیچ وقت نباید از برادر خود سوء استفاده کرده یا به حقوق او تجاوز کنید. زیرا همانطوری که من قبلاً با تأکید زیاد به شما گفته بودم: خداوند کسانی را که این کارها را می کنند جزا خواهد داد.
6ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉਠਾਉਣਾ ਚਾਹੀਦਾ। ਜਿਹਡ਼ੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਟਾਵਨੀ ਦੇ ਚੁੱਕੇ ਹਾਂ।
7خدا ما را به یک زندگی پاک خواسته است، نه به بد اخلاقی!
7ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।
8پس هرکه این تعلیم را قبول نکند، انسان را رد نمی کند بلکه خدایی را که روح القدس خود را به شما عطا می فرماید، رد کرده است.
8ਇਸ ਲਈ ਜਿਹਡ਼ਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕ੍ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
9و اما دربارۀ محبت برادرانه، هیچ نیازی نیست که در خصوص آن چیزی بنویسم، زیرا خود شما از خدا تعلیم یافته اید که چگونه یکدیگر را دوست بدارید
9ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋਡ਼ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿਖਾਇਆ ਹੈ।
10و شکی نیست که در تمام مقدونیه شما با همۀ برادران همین طور رفتار می کنید، اما ای برادران، از شما درخواست می کنم که محبت شما روز به روز بیشتر گردد.
10ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।
11آرزوی تان این باشد که زندگی آرامی داشته باشید و در کار دیگران فضولی نکنید و همانطور که قبلاً به شما امر کردیم برای خرچ زندگی خود کار کنید
11ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
12تا زندگی شما تأثیری نیکو در بی ایمانان بگذارد و برای خرچ خود محتاج دیگران نباشید.
12ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹਡ਼ੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋਡ਼ਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।
13ای برادران، نمی خواهم در مورد آنانی که مرده اند بی اطلاع باشید. مبادا مانند دیگر مردم که هیچ امیدی به آینده ندارند غمگین باشید.
13ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹਡ਼ੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦਾ।
14زیرا اگر ما ایمان داریم که عیسی مُرد و دوباره زنده شد، همچنین ایمان داریم که خدا آنانی را که در ایمان به عیسی مرده اند همراه عیسی باز خواهد آورد.
14ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਮੁਰਦੇ ਤੋਂ ਉਭਾਰਿਆ ਗਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹਡ਼ੇ ਮਰ ਚੁੱਕੇ ਹਨ।
15ما این را به حکم خدا به شما می گوئیم: آن کسانی از ما که تا روز آمدن خداوند زنده می مانند زودتر از مردگان صعود نخواهند کرد.
15ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹਡ਼ੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹਡ਼ੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਮ੍ਹਣੇ ਨਹੀਂ, ਜਿਹਡ਼ੇ ਪਹਿਲਾਂ ਹੀ ਮਰ ਚੁੱਕੇ ਹਨ।
16در همان موقع که فریاد فرمان خدا و صدای رئیس فرشتگان و بانگ شیپور شنیده می شود، خود خداوند از آسمان به زیر خواهد آمد و اول کسانی که در ایمان به مسیح مرده اند خواهند برخاست
16ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੂਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹਡ਼ੇ ਮਸੀਹ ਵਿੱਚ ਸਨ ਪਹਿਲਾਂ ਉਭਰਨਗੇ।
17و سپس آن کسانی که از میان ما زنده می مانند همراه با آن ها در ابر ها بالا برده خواهند شد تا در فضا با خداوند ملاقات نمایند و به این ترتیب ما همیشه با خداوند خواهیم بود.پس یکدیگر را با این کلمات تشویق کنید.
17ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹਡ਼ੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕਠੇ ਹੋਵਾਂਗੇ ਜਿਹਡ਼ੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
18پس یکدیگر را با این کلمات تشویق کنید.
18ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।