Dari

Punjabi: NT

1 Thessalonians

5

1اما ای برادران، لازم نیست که من دربارۀ زمان و تاریخ وقوع این امور چیزی برای شما بنویسم،
1ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।
2زیرا شما خوب می دانید که روز خداوند مانند دزدی که در شب می آید، فرا خواهد رسید.
2ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
3در آن هنگام که مردم از صلح و امنیت خود تعریف می کنند، هلاکت ناگهانی مثل درد زایمان به ایشان وارد خواهد شد و به هیچ وجه از آن خلاصی نخواهند یافت.
3ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀਡ਼ਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
4اما ای برادران شما در تاریکی نیستید که آن روز شما را مانند دزد غافلگیر کند،
4ਪਰ ਤੁਸੀਂ ਭਰਾਵੋ ਅਤੇ ਭੈਣੋ ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।
5زیرا همۀ شما فرزندان روشنایی و روز هستید. ما به شب و تاریکی تعلق نداریم.
5ਤੁਸੀਂ ਸਾਰੇ ਜਿਹਡ਼ੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।
6پس مانند دیگران در خواب نبوده، بلکه بیدار و هوشیار باشیم.
6ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।
7شب است که مردمان خواب آلود می خوابند، و شب است که مستان مست می شوند.
7ਜਿਹਡ਼ੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹਡ਼ੇ ਲੋਕਸ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹ।
8اما ما که به روز تعلق داریم باید هوشیار باشیم و ایمان و محبت را مانند زِرِه به سینه ببندیم و امید نجات را مانند کلاهخود بر سر بگذاریم،
8ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
9زیرا خدا ما را برای آن برنگزید که به غضب او گرفتار شویم بلکه ما را برگزید تا به وسیلۀ خداوند ما عیسی مسیح نجات یابیم.
9[This verse may not be a part of this translation]
10مسیح برای ما مُرد، تا ما با او زندگی کنیم خواه در زمان آمدنش مُرده باشیم خواه زنده.
10ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕਠੇ ਉਸਦੇ ਨਾਲ ਜਿਉਂ ਸਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
11پس همان گونه که اکنون انجام می دهید، یکدیگر را تشویق و تقویت کنید.
11ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।
12ای برادران، از شما تقاضا دارم برای آنانی که در میان شما زحمت می کشند و در خداوند، رهبران و مشاوران شما هستند، احترام قایل شوید؛
12ਹੁਣ, ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹਡ਼ੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹਡ਼ੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
13و از آنها به خاطر کاری که می کنند با نهایت محبت و احترام قدردانی نمائید. با یکدیگر در صلح و صفا زیست کنید.
13ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹਡ਼ਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
14ای برادران، از شما استدعا می کنم اشخاص تنبل و بیکار را توبیخ کنید، اشخاص ترسو را دلداری دهید، از ضعیفان پشتیبانی کنید و نسبت به همۀ مردم بردبار باشید.
14ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹਡ਼ੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹਡ਼ੇ ਡਰਦੇ ਹਨ। ਜਿਹਡ਼ੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
15متوجه باشید که هیچ کس بدی را با بدی تلافی نکند، بلکه هدف شما این باشد که دایماً به یکدیگر و به همۀ مردم نیکی کنید.
15ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।
16همیشه شادمان باشید
16ਹਮੇਸ਼ਾ ਖੁਸ਼ ਰਹੋ।
17و پیوسته دعا کنید.
17ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।
18برای هرچه که پیش می آید، خدا را شکر کنید. زیرا خدا در مسیح عیسی از شما همین انتظار را دارد.
18ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
19روح القدس را خاموش نسازید.
19ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।
20پیشگویی و اعلام کلام را ناچیز نشمارید.
20ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।
21همه چیز را بیازمایید و آنچه را که نیکوست برای خود نگهدارید.
21ਪਰ ਹਰ ਗੱਲ ਦੀ ਪਰਖ ਕਰੋ। ਜੋ ਚੰਗਾ ਹੈ ਉਸ ਨੂੰ ਰਖ ਲਵੋ।
22از هر نوع بدی دوری کنید.
22ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
23خدایی که سرچشمۀ سلامتی است، شما را کاملاً پاک گرداند و عطا فرماید که روح و جان و بدن شما سالم بماند تا در وقت آمدن خداوند ما عیسی مسیح، از هر نوع عیب و نقصی به دور باشید.
23ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਰ ਰਹਿਣ।
24او که شما را به سوی خود دعوت کرده است قابل اعتماد است و این کار را می کند.
24ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰਖ ਸਕਦੇ ਹੋ।
25ای برادران، برای ما دعا کنید.
25ਭਰਾਵੋ ਅਤੇ ਭੈਣੋ ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।
26همۀ برادران را با بوسۀ مقدسانه سلام گوئید.
26ਜਦੋਂ ਤੁਸੀਂ ਇਕਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।
27شما را به نام خداوند وظیفه می دهیم که این رساله را برای تمام برادران بخوانید.فیض خداوند ما عیسی مسیح با شما باد.
27ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪਢ਼ਕੇ ਸੁਣਾਉਣ ਲਈ ਆਖਦਾ ਹਾਂ।
28فیض خداوند ما عیسی مسیح با شما باد.
28ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।