1مردی را که از تو مسن تر است سرزنش نکن بلکه طوری نصیحت کن که گویی پدر توست. با جوانان مثل برادران
1ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।
2و با زنان پیر مانند مادران و با زنان جوان مانند خواهران خود با کمال پاکدامنی رفتار کن.
2ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁਧਤਾ ਨਾਲ ਵਿਹਾਰ ਕਰੋ।
3بیوه زنانی را که واقعاً بیوه هستند مورد توجه قرار بده.
3ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇਕੱਲੀਆਂ ਹਨ।
4اما اگر آن ها دارای فرزندان و یا نواسه ها هستند، باید این فرزندان و نواسه ها وظیفۀ دینی خود را اول نسبت به خانوادۀ خود بیاموزند و دَینی را که به والدین خود دارند ادا کنند، زیرا این کار خدا را خشنود می سازد.
4ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।
5کسی که واقعاً بیوه و تنهاست، به خدا توکل دارد و شب و روز به مناجات و دعا مشغول است.
5ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇਕੱਲੀ ਹੈ, ਤਾਂ ਉਹ ਆਸ ਰਖਦੀ ਹੈ ਕਿ ਪਰਮੇਸ਼ੁਰ ਇਕੱਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰਖਦੀ ਹੈ।
6ولی آن بیوه زنی که تسلیم عیاشی می شود حتی اگر زنده باشد، در واقع مُرده است.
6ਪਰ ਜਿਹਡ਼ੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।
7این را به ایشان امر کن تا از ملامت به دور باشند.
7ਉਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸਕੇ ਕਿ ਉਹ ਗਲਤ ਕੰਮ ਕਰ ਰਹੇ ਹਨ।
8اگر کسی وسایل زندگی خویشاوندان و مخصوصاً خانوادۀ خود را فراهم نکند، ایمان را انکار کرده و بدتر از بی ایمانان شده است.
8ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ।
9نام بیوه زنی که بیش از شصت سال داشته و بیش از یک شوهر نکرده باشد، باید ثبت شود.
9ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁਡ਼ਨ ਲਈ ਉਹ ਸਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਆਹੀਦੀ ਹਾਯ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।
10علاوه بر این، او باید در امور خیریه، از قبیل پرورش اطفال، مهمان نوازی، شستن پاهای مقدسین، دستگیری ستمدیدگان و انجام هر نوع نیکوکاری شهرت داشته باشد.
10ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗਿਆਂ ਗੱਲਾਂ ਹਨ, ਜਿਵੇਂ ਆਪਣੇ ਬਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹਡ਼ੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
11نام بیوه زنان جوان تر ثبت نگردد؛ زیرا به محض این که امیال نفسانی آن ها را از مسیح دور سازد، علاقه مند به ازدواج می شوند
11ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
12و از این که پیمان قبلی خود را با مسیح می شکنند، ملامت خواهند شد.
12ਇਸ ਵਾਸਤੇ ਉਨ੍ਹਾਂ ਦਾ ਨਿਰਣਾ ਹੋਵੇਗਾ। ਕਿਉਂਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਅਦਾ ਨਹੀਂ ਨਿਭਾਇਆ।
13گذشته از این یاد می گیرند که خانه به خانه بگردند و بیکار باشند. نه فقط بیکار بلکه سخن چین و فضول و چیزهایی می گویند که گفتن آن ها شایسته نیست.
13ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।
14پس نظر من اینست، که بیوه زنان جوان ازدواج کنند و صاحب اولاد شوند و به کار خانه بپردازند تا به دشمنان ما فرصت بدگویی ندهند.
14ਇਸ ਲਈ ਮੈਂ ਚਾਹੁੰਨਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
15زیرا بعضی از بیوه زنان پیش از این هم گمراه شده و به دنبال شیطان رفته اند.
15ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁਡ਼ ਚੁੱਕੀਆਂ ਹਨ।
16اگر زن ایمانداری خویشاوندان بیوه داشته باشد باید ایشان را یاری دهد که بر کلیسا بار نگردند تا کلیسا به بیوه زنان حقیقی کمک نماید.
16ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਲੀਸਿਯਾ ਨੂੰ ਉਨ੍ਹਾਂ ਦਾ ਧਿਆਨ ਰੱਖਣ ਦਾ ਬੋਝ ਨਹੀਂ ਉਠਾਉਣਾ ਚਾਹੀਦਾ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰਖ ਸਕੇਗੀ ਜਿਨ੍ਹਾਂ ਦਾ ਪਰਿਵਾਰ ਜਿਉਂਦਾ ਨਹੀਂ ਹੈ।
17رهبرانی را که به خوبی رهبری می کنند مخصوصاً آنانی که در وعظ و تعلیم زحمت می کشند، باید مستحق دریافت مزد دو برابر دانست.
17ਜਿਹਡ਼ੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹਡ਼ੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹਡ਼ੇ ਮਹਾਨ ਇੱਜ਼ਤ ਦੇ ਯੋਗੀ ਹਨ।
18زیرا نوشته شده است: «دهان گاوی را که خرمن می کوبد، نبند» و «کارگر مستحق مزد خود می باشد.»
18ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹਡ਼ਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ “ ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ।”
19هیچ ادعایی برضد یکی از رهبران نپذیر. مگر آنکه به وسیلۀ دو یا سه شاهد تأیید شود.
19ਉਸ ਬੰਦੇ ਦੀ ਨਾ ਸੁਣੋ ਜਿਹਡ਼ਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।
20آنانی را که در گناه پافشاری می کنند، در حضور همه سرزنش کن تا دیگران عبرت گیرند.
20ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਮ੍ਹਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।
21در حضور خدا و مسیح عیسی و فرشتگان برگزیده تو را وظیفه می دهم که اوامر فوق را بدون غرض اجرا کرده و هیچ کاری را از روی طرفداری انجام ندهی.
21ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਣਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
22در دستگذاری کسی برای خدمت خداوند عجله نکن و در گناهان دیگران شریک نباش، خود را پاک نگهدار.
22ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁਧ ਰਖੋ।
23و از این پس فقط آب ننوش بلکه کمی هم شراب بخور تا شکم تو را تقویت کند زیرا اغلب مریض حال هستی.
23ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।
24گناهان بعضی ها اکنون آشکار است و آن ها را به سوی جزا می کشاند، اما گناهان دیگران بعدها معلوم خواهد شد.همچنین اعمال نیک نیز آشکار می باشند و حتی اگر اکنون آشکار نباشند نمی توان آن ها را تا به آخر پنهان نگاه داشت.
24ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਰਣਾ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।
25همچنین اعمال نیک نیز آشکار می باشند و حتی اگر اکنون آشکار نباشند نمی توان آن ها را تا به آخر پنهان نگاه داشت.
25ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸਕਦੀਆਂ।