1همۀ آنانی که زیر یوغ بردگی هستند، اربابان خود را شایستۀ احترام کامل بدانند تا هیچ کس از نام خدا و تعلیم ما بدگوئی نکند.
1ਉਹ ਜਿਹਡ਼ੇ ਗੁਲਾਮ ਹਨ ਉਨ੍ਹਾਂ ਨੂੰਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
2غلامانی که اربابان ایماندار دارند، نباید به دلیل اینکه برادر دینی هستند، به آن ها بی احترامی کنند، بلکه باید بهتر خدمت کنند. چون آنانی که از خدمت ایشان بهره مند می گردند، مؤمن و عزیز هستند.بایداین چیزها را تعلیم دهی و اصرار کنی که مطابق آن ها عمل کنند.
2ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂਕਿ ਜਿਹਡ਼ੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।
3اگر کسی تعلیمی به غیر از این بدهد و تعلیمش با سخنان خداوند ما عیسی مسیح و تعلیمات آئین ما یکی نباشد،
3ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹਡ਼ੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
4خودپسند و بی فهم است و تمایل ناسالمی به مجادله و مباحثه بر سر کلمات دارد. این باعث حسادت، دسته بندی، تهمت، بدگمانی و
4ਜਿਹਡ਼ਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲਡ਼ਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
5مباحثات دایمی در بین اشخاصی می شود که در افکار خود فاسد و از حقیقت دور هستند. آن ها گمان می کنند که خدا پرستی وسیله ای است، برای به دست آوردن فایده.
5ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲਬਾਜ਼ੀ ਵੀ ਸਾਮ੍ਹਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
6البته خدا پرستی همراه با قناعت، فایدۀ بسیار دارد.
6ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।
7زیرا ما چیزی به این دنیا نیاورده ایم و نمی توانیم از این دنیا چیزی ببریم.
7ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈਕੇ ਨਹੀਂ ਜਾਵਾਂਗੇ।
8پس اگر خوراک و پوشاک داشته باشیم، به آن ها قناعت می کنیم.
8ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
9اما آنانی که در آرزوی جمع کردن مال و ثروت هستند، به وسوسه و دام آرزو های بی فایده و زیان بخشی که آدمی را به تباهی و نیستی می کشاند گرفتار می شوند،
9[This verse may not be a part of this translation]
10زیرا عشق به پول، سرچشمۀ همه نوع بدی هاست و به علت همین عشق است که، بعضی ها از ایمان گمراه گشته، قلب های خود را با رنج های بسیار جریحه دار ساخته اند.
10ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚਕ੍ਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
11اما تو، ای مرد خدا، از همۀ اینها بگریز و عدالت و خدا پرستی و ایمان و محبت و بردباری و ملایمت را پیشۀ خود ساز.
11ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸਜ੍ਜਨਤਾ ਰਖੋ।
12در مسابقه بزرگ ایمان تلاش کن و زندگی ابدی را به چنگ آور؛ زیرا خدا تو را برای آن خوانده است و در حضور شاهدان بسیار، به خوبی به ایمان خود اعتراف کردی.
12ਆਪਣੇ ਵਿਸ਼ਵਾਸ ਨੂੰ ਬਣਾਈ ਰਖਨਾ ਦੌਡ਼ ਦੌਡ਼ਨ ਵਾਂਗ ਹੈ। ਉਸ ਦੌਡ਼ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹਡ਼ਾ ਸਦੀਵੀ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
13در برابر خدایی که به همه چیز هستی می بخشد. و در حضور مسیح عیسی که پیش «پنطیوس پیلاطُس» اعترافی نیکو کرد، تو را وظیفه می دهم
13ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਮ੍ਹਣੇ ਖਢ਼ਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
14که این فرمان را بدون لکه و دور از ملامت، تا روزی که خداوند ما عیسی مسیح ظهور کند، نگاه داری.
14ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।
15و در زمانی که او معین کرده، آن یکتا حکمران متبارک که پادشاه پادشاهان و خداوند خداوندان است این را ظاهر خواهد ساخت.
15ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
16به آن یکتا وجودی که فناناپذیر است و در نوری ساکن می باشد که ناممکن است کسی به آن نزدیک گردد و هیچ کس هرگز او را ندیده و نمی تواند ببیند، عزت و قدرت ابدی باد، آمین.
16ਪ੍ਰਭੂ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸਦੇ ਨੇਡ਼ੇ ਨਹੀਂ ਜਾ ਸਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
17به ثروتمندان این دنیا امر کن که خودبین نباشند و به چیزهای بی ثبات مانند مال دنیا متکی نباشند. بلکه به خدایی توکل کنند که همه چیز را به فراوانی تهیه می کند، تا ما از آن ها لذت ببریم.
17ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹਡ਼ੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
18همچنین به آن ها فرمان بده که خیرخواه و در اعمال نیک غنی بوده، با سخاوت و بخشنده باشند.
18ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।
19به این طریق گنجی برای خود ذخیره خواهند کرد که اساس محکمی برای آیندۀ آن ها بوده و آن زندگی را که زندگی واقعی است به دست خواهند آورد.
19ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋਡ਼ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿਖਮਈ ਜੀਵਨ ਲਈ ਇੱਕ ਪਕ੍ਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹਡ਼ਾ ਸੱਚਾ ਹੈ।
20ای تیموتاوس آنچه را به تو سپرده شده است، حفظ کن. از سخنان ناپاک دنیوی و مباحثاتی که به غلط «دانش» نامیده می شود، دوری کن.زیرا بعضی ها که خود را در این چیز ها متخصص می دانند، از ایمان گمراه گشته اند.
فیض خدا با همۀ شما باد.
20ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਮੂਰਖਮਈ ਗੱਲਾਂ ਆਖਦੇ ਹਨ, ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹਡ਼ੇ ਦਲੀਲਬਾਜ਼ੀ ਕਰਦੇ ਹਨ ਜਿਸਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
21زیرا بعضی ها که خود را در این چیز ها متخصص می دانند، از ایمان گمراه گشته اند.
فیض خدا با همۀ شما باد.
21ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।