1از طرف پولُس که به ارادۀ خدا، رسول مسیح عیسی است و از طرف برادر ما تیموتاوس به کلیسای خدا در شهر قرنتس و تمام مقدسین مقیم یونان تقدیم می شود.
1ਇਹ ਚਿਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ। ਮੈਂ ਇਹ ਚਿਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।
2فیض و سلامتی از جانب خدا، پدر ما، و خداوند عیسی مسیح، بر شما باد!
2ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ।
3سپاس بر خدا، پدر خداوند ما عیسی مسیح که پدری مهربان و سرچشمۀ آسایش و تسلی است.
3ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹਡ਼ਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।
4او ما را در تمام سختی ها و زحمت های ما آسودگی بخشید، تا ما بتوانیم با استفاده از همان آسایشی که خدا به ما عطا فرمود، کسانی را که به انواع سختی ها گرفتار هستند، آسودگی بخشیم.
4ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸਕੀਏ ਜਦੋਂ ਉਹ ਤਕਲੀਵ ਵਿੱਚ ਹੋਣ। ਜਿਹਡ਼ਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ।
5همان گونه که ما در رنج های بسیار مسیح شریک هستیم، به وسیلۀ مسیح در آسایش فراوان او نیز شریک هستیم.
5ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵਧੇਰੇ ਸੁਖ ਪ੍ਰਾਪਤ ਕਰਦੇ ਹਾਂ।
6اگر زحمات و سختی ها نصیب ما می شود، بخاطر آسودگی و نجات شماست و اگر آسایش در انتظار ماست، این هم باید موجب آسودگی خاطر شما باشد. یعنی وقتی شما هم مثل ما رنج و زحمت می کشید، پُر حوصله و با تحمل باشید.
6ਜੇ ਸਾਨੂੰ ਦੁਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।
7امید ما به شما استوار است، زیرا می دانیم، چنانکه در رنج های ما شریک هستید، در آسایش ما نیز حصه خواهید داشت.
7ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।
8ما نمی خواهیم از زحماتی که در ایالت آسیا برای ما پیش آمد بی خبر باشید. بارهایی که به دوش ما گذاشته شد، آنقدر گران و سنگین بود که امید خود را به زندگی از دست دادیم.
8ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹਡ਼ੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉਥੇ ਬਹੁਤ ਦੁਖ ਝੱਲੇ। ਜਿੰਨਾ ਅਸੀਂ ਝੱਲ ਸਕੀਏ ਇਹ ਉਸਤੋਂ ਵਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
9احساس می کردیم که حکم مرگ ما صادر شده بود. چنین واقع شد تا به خدائی که مردگان را زنده می کند متکی باشیم، نه به خود ما.
9ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸਕੀਏ ਜਿਹਡ਼ਾ ਲੋਕਾਂ ਨੂੰ ਮੌਤ ਤੋਂ ਉਭਾਰਦਾ ਹੈ।
10خدا ما را از خطر مرگ بسیار وحشتناکی رهانید و امید ما باز هم به اوست که بار دیگر ما را رهائی بخشد.
10ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।
11شما نیز با دعاهای تان ما را یاری کنید تا وقتی عدۀ بسیاری برکاتی را که خدا به ما داده است ببینند، آنگاه عدۀ بیشتری به خاطر ما خدا را سپاس خواهند گفت.
11ਅਤੇ ਤੁਸੀਂ ਆਪਣੀਆਂ ਪ੍ਰਾਰਥਨਾਵਾਂ ਰਾਹੀਂ ਸਾਡੀ ਸਹਾਇਤਾ ਕਰ ਸਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਸ਼ੁਕਰਾਨਾ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਰਹੀਂ ਸਾਨੂੰ ਅਸੀਸ ਦਿੱਤੀ।
12افتخار ما اینست و وجدان ما نیز شاهد است که در مناسبات خود با مردم این دنیا و مخصوصاً با شما با خلوص نیت و بی ریایی خدایی رفتار کرده ایم. ما به فیض خدا متکی بودیم، نه به فلسفۀ دنیوی.
12ਅਸੀਂ ਇਹ ਆਖਾਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹਡ਼ੀ ਅਸੀਂ ਤੁਹਾਡੇ ਵਿਚਕਾਰ ਕੀਤੇ, ਇਹ ਹੋਰ ਵੀ ਵਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
13در آنچه نوشتیم، مقصد ما همان است که شما می خوانید و می فهمید.
13ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪਢ਼ਨ ਅਤੇ ਸਮਝਨ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ।
14و امیدواریم شما همانطور که ما را تا حدی می شناسید این چیزها را نیز کاملاً بفهمید تا آخر در روز عیسی خداوند، چنانکه ما به شما افتخار می کنیم شما نیز به ما افتخار کنید.
14ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਨ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
15با چنین اطمینانی بود که تصمیم گرفتم پیش از همه از شما دیدن کنم تا برکاتی دو برابر به شما برسانم.
15ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸਕਦੇ ਸੀ।
16یعنی می خواستم هم در وقت رفتن به مقدونیه و هم در مراجعت از آنجا از شما دیدن کنم و در بازگشت با کمک شما، راه یهودیه را در پیش بگیرم.
16ਮੈਂ ਆਪਣੀ ਮੈਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸਕਾਂਗਾ।
17آیا این تصمیم من نشان می دهد که دچار تردید شده ام؟ آیا من هم در نقشه های خود مثل مردم این دنیا به اقتضای زمان، بلی یا نخیر می گویم؟
17ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”।
18همان گونه که سخنان خدا قابل اعتماد است، گفتار ما نیز به شما دو پهلو نمی باشد.
18ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ।
19زیرا پسر خدا، عیسی مسیح، که من و سیلوانُس و تیموتاوس او را به شما اعلام کردیم، هرگز دو دل نبود بلکه بلی او همیشه «بلی» بوده است،
19ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।
20زیرا هرقدر که وعده های خدا زیاد باشند همۀ آن ها بطور مثبت در مسیح انجام می شوند و به این جهت وقتی خدا را ستایش می کنیم به وسیلۀ مسیح آمین می گوئیم.
20ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।
21خدا، ما و شما را در پیوستگی با مسیح استوار نموده و وظیفۀ مقدسی به ما داده است.
21ਪਰਮੇਸ਼ੁਰ ਹੀ ਹੈ ਜਿਹਡ਼ਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।
22و خدا مُهر مالکیت خود را بر ما گذاشت و روح القدس را به عنوان ضامن همۀ برکات آینده در دل های ما نهاد.
22ਉਸਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸਦੇ ਲੋਕ ਹਾਂ। ਅਤੇ ਉਸਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
23به جان خود سوگند می خورم و خدا را بر این شاهد می گیرم که من از آمدن به قرنتس به این دلیل خودداری کردم، که مبادا مزاحم شما شوم.مقصود من این نیست که حاکم بر ایمان شما باشم! نخیر، بلکه ما همکاران واقعی شما هستیم تا شما به خوشی حقیقی مایل شوید، زیرا شما در ایمان پایدار هستید.
23ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
24مقصود من این نیست که حاکم بر ایمان شما باشم! نخیر، بلکه ما همکاران واقعی شما هستیم تا شما به خوشی حقیقی مایل شوید، زیرا شما در ایمان پایدار هستید.
24ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯਂਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪਕ੍ਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।