1اکنون من پولُس بخاطر تواضع و ملایمت مسیح، شخصاً از شما درخواست می کنم ـ بلی، همان پولُس که بنا به گفتۀ بعضی از شما، پیش روی شما فروتن و ملایم ولی دور از شما گستاخ هستم ـ
1ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
2از شما التماس می کنم که مرا مجبور نسازید، وقتی با شما هستم با گستاخی با شما رفتار کنم، چون تصمیم گرفتم در مقابل آن ها که گمان می کنند، ما با انگیزه های دنیوی عمل می کنیم، گستاخ باشم!
2ਕੁਝ ਲੋਕੀ ਸੋਚਦੇ ਨੇ ਕਿ ਅਸੀਂ ਦੁਨਿਆਦਾਰਾਂ ਵਾਂਗ ਰਹਿੰਦੇ ਹਾਂ। ਜਦੋਂ ਮੈਂ ਆਵਾਂਗਾ ਤਾਂ ਇਹੋ ਜਿਹੇ ਲੋਕਾਂ ਦੇ ਖਿਲਾਫ਼ ਮੈਂ ਬਹੁਤ ਬੇਬਾਕੀ ਤੋਂ ਕੰਮ ਲਵਾਂਗਾ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ ਤਾਂ ਮੈਨੂੰ ਅਜਿਹੀ ਬੇਬਾਕੀ ਤੁਹਾਡੇ ਨਾਲ ਨਹੀਂ ਵਰਤਣੀ ਪਵੇਗੀ।
3اگر چه ما در این دنیا به سر می بریم، اما جنگی که می کنیم دنیوی و جسمانی نیست.
3ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲਡ਼ਦੇ ਜਿਵੇਂ ਦੁਨੀਆਂ ਲਡ਼ਦੀ ਹੈ।
4اسلحۀ جنگ ما سلاح های دنیایی نیست، بلکه از طرف خدا قدرت دارد تا قلعه ها را ویران کند.
4ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲਡ਼ਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
5ما هر نوع استدلال و هر ادعای تکبر آمیز را که در مقابل معرفت خدا قرار بگیرد از بین می بریم و تمام افکار و خیالات را تحت فرمان مسیح در می آوریم.
5ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹਡ਼ੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵਧਾਉਂਦੀ ਹੈ। ਅਤੇ ਅਸੀਂ ਹਰ ਵਿਚਾਰ ਨੂੰ ਫ਼ਡ਼ਦੇ ਹਾਂ ਅਤੇ ਇਸਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ।
6وقتی اطاعت شما نسبت به ما کامل شود، آن وقت کسانی را که نافرمانی می کنند، مجازات خواهیم کرد.
6ਉਥੇ ਅਸੀਂ ਹਰ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿੰਦੇ ਹਾਂ ਜਿਹਡ਼ਾ ਆਗਿਆਕਾਰ ਨਹੀਂ ਹੈ। ਪਰ ਪਹਿਲੋਂ ਅਸੀਂ ਚਾਹੁੰਦੇ ਹਾਂ ਕਿ ਤਸੀਂ ਪੂਰੀ ਤਰ੍ਹਾਂ ਆਗਿਆਕਾਰ ਹੋਵੋਂ।
7به آنچه در پیش چشمان شما قرار دارد توجه کنید! آیا کسی در میان شما مطمئن است که به مسیح تعلق دارد؟ آن شخص باید قبول کند که ما هم مثل او متعلق به مسیح هستیم.
7ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਮ੍ਹਣੇ ਪੇਸ਼ ਹੋਏ ਤਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।
8شاید من دربارۀ اختیاراتی که خدا به من داده است، بیش از اندازه به خود فخر کرده باشم، ولی پشیمان نیستم. زیرا خدا این قدرت و اختیار را برای بنای شما به من داده است و نه برای خرابی شما!
8ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁਖ ਪਹੁੰਚਾਉਣ ਲਈ। ਇਸਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।
9فکر نکنید که می خواهم با رساله های خود شما را بترسانم.
9ਮੈਂ ਨਹੀਂ ਚਾਹੁੰਦਾ ਕਿ ਤੁਸੀਂ ਇਹ ਸੋਚੋ ਕਿ ਮੈਂ ਤੁਹਾਨੂੰ ਆਪਣੇ ਪੱਤਰਾਂ ਰਾਹੀਂ ਭੈਭੀਤ ਕਰ ਰਿਹਾ ਹਾਂ।
10شاید کسی بگوید: «رساله های او سخت و مؤثرند ولی حضور او بی اثر و بیانش تعریفی ندارد.»
10ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।”
11این اشخاص خاطر جمع باشند که آنچه را از دور به وسیلۀ نامه می نویسم، هر وقت بیایم همان را به عمل خواهم آورد و تفاوتی در بین نخواهد بود.
11ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹਡ਼ਾ ਇਖਤਿਆਰ ਅਸੀਂ ਆਪਣੀਆਂ ਚਿਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।
12البته ما جرأت آن را نداریم خود را با کسانی که خود را اینقدر بزرگ می دانند مقایسه کنیم و یا در یک سطح قرار دهیم. وقتی آن ها خود را با یکدیگر می سنجند و با همدیگر مقایسه می کنند، نشان می دهند که چقدر احمق هستند!
12ਅਸੀਂ ਇਸ ਗੱਲ ਬਾਰੇ ਸੋਚਾਂਗੇ ਵੀ ਨਹੀਂ ਕਿ ਅਸੀਂ ਉਨ੍ਹਾਂ ਲੋਕਾਂ ਨਾਲ ਜੁਡ਼ ਜਾਈਏ ਜਿਹਡ਼ੇ ਆਪਣੇ ਆਪ ਨੂੰ ਮਹੱਤਵਪੂਰਣ ਕਰਾਰ ਦਿੰਦੇ ਹਨ। ਅਸੀਂ ਆਪਣੇ ਆਪ ਦੀ ਤੁਲਨਾ ਉਨ੍ਹਾਂ ਨਾਲ ਨਹੀਂ ਕਰਦੇ। ਉਹ ਖੁਦ ਨਾਲ ਆਪਣੇ ਆਪ ਦਾ ਮੁਲਾਂਕਣ ਕਰਦੇ ਹਨ, ਅਤੇ ਆਪਣੇ ਆਪ ਦੀ ਤੁਲਨਾ ਆਪਣੇ ਆਪ ਨਾਲ ਕਰਦੇ ਹਨ। ਇਹ ਵਿਖਾਉਂਦਾ ਕਿ ਉਹ ਮੂਰਖ ਹਨ।
13و اما ما نمی توانیم از آن حدی که برای ما تعیین شده، بیشتر فخر کنیم؛ یعنی به میزان خدمتی که خدا به ما سپرده است و آن شامل خدمت شما نیز می شود.
13ਪਰ ਅਸੀਂ ਉਨ੍ਹਾਂ ਚੀਜ਼ਾਂ ਬਾਰੇ ਗੁਮਾਨ ਨਹੀਂ ਕਰਾਂਗੇ ਜਿਹਡ਼ੀਆਂ ਸਾਨੂੰ ਦਿੱਤੇ ਹੋਏ ਕਾਰਜ ਤੋਂ ਬਾਹਰ ਹਨ। ਅਸੀਂ ਆਪਣੀ ਸ਼ੇਖੀ ਨੂੰ ਉਸੇ ਕਾਰਜ ਤੱਕ ਸੀਮਤ ਰਖਾਂਗੇ ਜਿਹਡ਼ਾ ਪਰਮੇਸ਼ੁਰ ਨੇ ਸਾਨੂੰ ਪ੍ਰਦਾਨ ਕੀਤਾ ਹੈ। ਪਰ ਇਹ ਕਾਰਜ ਸਾਡੇ ਕਾਰਜ ਨੂੰ ਤੁਹਾਡੇ ਨਾਲ ਸ਼ਾਮਿਲ ਕਰਦਾ ਹੈ।
14وقتی ادعا می کنیم که کلیسای شما هم در محدودۀ وظیفه ما قرار دارد از حد خود تجاوز نمی کنیم، زیرا ما اولین اشخاص بودیم که انجیل مسیح را به شما رسانیدیم.
14ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਆ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈਕੇ ਆਏ ਹਾਂ।
15ما از آنچه دیگران در خارج از محدودۀ وظیفه ما انجام داده اند، به خود فخر نمی کنیم؛ بلکه امیدواریم که ایمان شما رشد کند و ما بتوانیم دامنۀ خدمت خود را وسیع تر سازیم،
15ਅਸੀਂ ਆਪਣੀਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵਧੇਰੇ ਹੱਦ ਤੱਕ ਵਧੇਗਾ।
16تا سرانجام بتوانیم انجیل را در کشورهایی که در آن سوی سرزمین شماست، اعلام نمائیم و آن وقت لازم نیست که ما به کاری که قبلاً در حوزۀ وظیفه شخصی دیگر انجام شده است، فخر کنیم.
16ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹਡ਼ਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁਕਿਆ ਹੈ।
17چنانکه کلام خدا می فرماید: «هرکه بخواهد فخر کند، به خداوند فخر نماید.»زیرا نه آنکه خودستایی کند، بلکه آن که خداوند از او تعریف کند، مورد قبول خدا واقع می گردد.
17ਪਰ, “ਜਿਹਡ਼ਾ ਵਿਅਕਤੀ ਗੁਮਾਨ ਕਰਦਾ ਹੈ ਉਸਨੂੰ ਪ੍ਰਭੂ ਵਿੱਚ ਹੀ ਗੁਮਾਨ ਕਰਨਾ ਚਾਹੀਦਾ ਹੈ।”
18زیرا نه آنکه خودستایی کند، بلکه آن که خداوند از او تعریف کند، مورد قبول خدا واقع می گردد.
18ਜਿਹਡ਼ਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।