Dari

Punjabi: NT

2 Corinthians

4

1چون خدا از لطف خود این وظیفه را به ما داده است، مأیوس نمی گردیم.
1ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।
2ما از همه روش های پنهانی و ننگین دور شده ایم و هرگز با فریبکاری رفتار نمی کنیم و پیام خدا را تحریف نمی نمائیم، بلکه با بیان روشن حقیقت می کوشیم که در حضور خدا مورد پسند وجدان همۀ مردم باشیم.
2ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
3زیرا اگر انجیلی که اعلام می کنیم پوشیده باشد، فقط برای کسانی پوشیده است که در راه هلاکت هستند.
3ਉਹ ਖੁਸ਼ ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂਲਈ ਛੁਪੀ ਹੋਈ ਹੈ ਜਿਹਡ਼ੇ ਗੁਆਚੇ ਹੋਏ ਹਨ।
4سردار این دنیا افکار آن ها را کور کرده است تا نور انجیل پُر شکوه مسیح را که صورت خدای نادیده است، نبینند.
4ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹਡ਼ੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸਕਦੇ। ਸਿਰਫ਼ ਮਸੀਹ ਹੀ ਹੈ ਜਿਹਡ਼ਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
5ما نمی خواهیم خود ما مورد توجه قرار بگیریم، بلکه اعلام می کنیم که عیسی مسیح، خداوند است و ما به خاطر او خادمین شما هستیم.
5ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
6زیرا همان خدائی که فرمود: «روشنائی از میان تاریکی بدرخشد»، در قلب های ما نیز درخشیده است تا آن نور معرفت جلال خدا که در چهرۀ مسیح مشاهده می شود، بر ما بدرخشد.
6ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹਡ਼ੀ ਮਸੀਹ ਹੈ ਅਤੇ ਇਸਨੂੰ ਸਾਨੂੰ ਦਿੱਤਾ।
7با وجود این، ما چنین گنجی در کوزه های سفالین داریم تا معلوم گردد که آن قدرت بزرگ از ما نیست، بلکه از خداست.
7ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।
8از هر طرف تحت فشار هستیم، ولی نمی شکنیم؛ گاهی دچار شک و تردید می شویم، اما تسلیم نا امیدی نمی گردیم.
8ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।
9آزار می بینیم، اما هیچ وقت تنها نیستیم. می افتیم ولی نابود نمی شویم.
9ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।
10بدن های فانی ما دائماً داغ مرگ عیسی را با خود دارند تا زندگی عیسی در بدن های ما نیز ظاهر شود.
10ਯਿਸੂ ਦੀ ਮਾਤ ਸਾਡੇ ਸ਼ਰੀਰਾਂ ਵਿੱਚ ਹੈ ਅਤੇ ਜਿਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸ਼ਰੀਰਾਂ ਵਿੱਚ ਵਿਖਾਇਆ ਜਾ ਸਕੇ।
11بلی، در تمام دورۀ زندگی خود همیشه به خاطر عیسی به مرگ تسلیم می شویم تا زندگی عیسی در جسم فانی ما ظاهر شود.
11ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸ਼ਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸਕਦਾ ਹੈ।
12پس در حالی که اثرات مرگ در بین ما دیده می شود، اثرات زندگی در بین شما مشهود است.
12ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ।
13نوشته شده است: «چون ایمان داشتم، سخن گفتم.» ما نیز سخن می گوئیم، چون ایمان داریم.
13ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।
14زیرا می دانیم خدا، که عیسی خداوند را پس از مرگ زنده گردانید، ما را نیز با عیسی زنده خواهد ساخت و با شما به حضور خود خواهد آورد.
14ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੌਤ ਤੋਂ ਉਭਾਰਿਆ। ਅਤੇ ਸਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਉਭਾਰੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸਦੇ ਸਨਮੁਖ ਖਡ਼ੇ ਹੋਵਾਂਗੇ।
15این همه به خاطر شماست تا به هر اندازه ای که فیض خدا شامل مردم بیشتری شود، شکر و سپاس برای جلال او نیز زیادتر شود.
15ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸਲਈ ਪਰਮੇਸ਼ੁਰ ਦੀ ਕਿਰਪਾ ਵਧ ਤੋਂ ਵਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵਧ ਤੋਂ ਵਧ ਸ਼ੁਕਰਾਨੇ ਹੋਣਗੇ।
16بنابراین، امید خود را از دست نمی دهیم. اگرچه وجود ظاهری ما رفته رفته از بین می رود، وجود باطنی ما روز بروز نو می شود.
16ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸ਼ਰੀਰ ਬੁਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।
17و این رنج و زحمت ناچیز و زودگذر، جلال عظیم و بی پایانی را که غیرقابل مقایسه است برای ما فراهم می کندو در ضمن، ما به چیزهای نادیدنی چشم دوخته ایم نه به چیزهای دیدنی، زیرا آنچه به چشم می آید موقتی است، ولی چیزهای نادیدنی تا ابد دوام دارند.
17ਹੁਣ ਥੋਡ਼ੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।
18و در ضمن، ما به چیزهای نادیدنی چشم دوخته ایم نه به چیزهای دیدنی، زیرا آنچه به چشم می آید موقتی است، ولی چیزهای نادیدنی تا ابد دوام دارند.
18ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋਡ਼ੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸਕਦੇ, ਸਦੀਵੀ ਹਨ।