Dari

Punjabi: NT

2 Corinthians

5

1زیرا ما می دانیم هرگاه این خیمه ای که در آن به سر می بریم، یعنی این بدن زمینی ما فرو ریزد، خدا عمارتی ابدی که به دست انسان ساخته نشده، در آسمان برای ما فراهم می کند.
1ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸ਼ਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹਡ਼ਾ ਸਦੀਵੀ ਹੈ।
2ما در اینجا برای پناه بردن به خانۀ آسمانی خود دائماً در آه و ناله هستیم
2ਪਰ ਹੁਣ ਅਸੀਂ ਇਸ ਭੌਤਿਕ ਸ਼ਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢਕੇ ਜਾਣ ਲਈ ਬਡ਼ੀ ਤੀਬ੍ਰ ਇੱਛਾ ਕਰਦੇ ਹਾਂ।
3تا در پناه آن پوششی آسمانی، دیگر برهنه نباشیم.
3ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।
4تا زمانی که در این خیمه به سر می بریم در زیر بارهای سنگین ناله و فغان می کنیم، اما نه تنها نمی خواهیم خیمۀ فعلی خود را از دست بدهیم، بلکه می خواهیم پوششی آسمانی بر آن بیفزائیم تا سرانجام فانی در زندگی غرق شود.
4ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸ਼ਰੀਰ ਪੂਰੀ ਤਰ੍ਹਾਂ ਜੀਵਨ ਨਾਲ ਕਜਿਆ ਜਾਵੇਗਾ।
5خدا ما را برای همین منظور آماده ساخته است و روح القدس خود را به عنوان ضامن اجرا و نمونۀ چیزهایی که در انتظار ماست به ما عطا فرموده است.
5ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।
6پس ما هیچ وقت مأیوس نمی شویم، زیرا می دانیم که اقامت در این بدن به معنی دوری از حضور خداوند است.
6ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸ਼ਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।
7(راهنمای ما در زندگی ایمان ماست، نه آنچه می بینیم.)
7ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ।
8پس مأیوس نمی شویم، چون ترجیح می دهیم که این خانۀ زمینی را ترک کرده و با خداوند در خانۀ آسمانی زندگی نمائیم.
8ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸ਼ਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।
9بنابراین چه در اینجا باشیم و چه در آنجا، فقط یک هدف داریم و آن هم اینست که او را خوشنود سازیم.
9ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇਥੇ ਸ਼ਰੀਰ ਵਿੱਚ ਰਹੀਏ ਜਾਂ ਉਥੇ ਪ੍ਰਭੂ ਨਾਲ, ਸਾਡੀ ਇੱਛਾ ਉਸਨੂੰ ਪ੍ਰਸੰਨ ਕਰਨ ਦੀ ਹੈ।
10زیرا همۀ ما همانطور که واقعاً هستیم، باید روزی در مقابل تخت داوری مسیح بایستیم تا مطابق آنچه که با بدن خود کرده ایم ـ چه نیک و چه بد ـ جزا بیابیم.
10ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਮ੍ਹਣੇ ਨਿਰਣੇ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸਨੇ ਇਸ ਭੌਤਿਕ ਸ਼ਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।
11پس چون ما می دانیم که معنی ترس از خداوند چیست، کوشش می کنیم که مردم را متقاعد سازیم. خدا ما را کاملاً می شناسد و من نیز امیدوارم که شما در دل های تان ما را خوب بشناسید.
11ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
12ما نمی خواهیم باز از خود تعریف کنیم، بلکه می خواهیم دلیلی به شما بدهیم که به ما افتخار کنید تا بتوانید به کسانی که به ظاهر یک شخص فخر می کنند و نه به باطن او، جواب بدهید.
12ਅਸੀਂ ਤੁਹਾਨੂੰ ਆਪਣੇ ਆਪ ਦਾ ਮੁਡ਼ਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸਕਦੇ ਹੋ। ਫ਼ੇਰ ਤੁਹਾਡੇ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹਡ਼ੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
13اگر ما عقل خود را از دست داده ایم، به خاطر خداست! و اگر عاقل هستیم به خاطر شماست!
13ਜੇ ਅਸੀਂ ਝੱਲੇ ਹਾਂ ਤਾਂ ਇਹ ਪ੍ਰਭੂ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।
14زیرا محبت مسیح حاکم بر تمام افکار و اعمال ماست، چون می دانیم، اگر یک نفر به خاطر همۀ انسان ها مُرد، یقین است که همه در مرگ او مُردند.
14ਅਸੀਂ ਮਸੀਹ ਦੇ ਪਿਆਰ ਦੇ ਵਸ੍ਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
15بلی، او برای همه مُرد تا آنانی که زنده اند دیگر برای خود زندگی نکنند، بلکه برای او زیست نمایند که به خاطر آن ها مُرد و دوباره زنده شد.
15ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹਡ਼ੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੌਤ ਤੋਂ ਉਭਾਰਿਆ ਗਿਆ। ਤਾਂ ਜੋ ਉਹ ਲੋਕ ਉਸਦੇ ਲਈ ਜਿਉਣ।
16دیگر ما دربارۀ هیچ کس از روی معیارهای انسانی قضاوت نمی کنیم، گرچه زمانی ما چنین قضاوتی دربارۀ مسیح داشتیم، ولی دیگر چنین قضاوتی نداریم.
16ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।
17کسی که در مسیح است، خلقت نو است، هر آنچه کهنه بود درگذشت و اینک همه چیز نو شده است.
17ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।
18اینها همه از طرف خدائی است که به وسیلۀ مسیح، ما را که قبلاً دشمنان او بودیم به دوستان خود تبدیل کرده است و ما را وظیفه داد که به دشمنان دیگر او هم اعلام کنیم که آن ها نیز می توانند دوستان او بشوند.
18ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿਚਕਾਰ ਸ਼ਾਂਤੀ ਦਾ ਸੰਬੰਧ ਜੋਡ਼ਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।
19به عبارت دیگر خدا به جای این که گناهان انسان را به حساب آورد، به وسیلۀ مسیح با دنیا آشتی نمود و پیام این آشتی را به ما سپرده است.
19ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸਨੇ ਸਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
20پس ما سفیرانی از جانب مسیح هستیم و گویی خدا به زبان ما وعظ می کند. پس ما به عنوان سفیران مسیح از شما التماس می کنیم: با خدا صلح و آشتی کنید.مسیح کاملاً بی گناه بود، ولی خدا به خاطر ما او را گناه ساخت تا ما در پیوستگی با او عدالت خدا شویم.
20ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਨਾਓ।
21مسیح کاملاً بی گناه بود، ولی خدا به خاطر ما او را گناه ساخت تا ما در پیوستگی با او عدالت خدا شویم.
21ਵਿੱਚ ਕੋਈ ਗੁਨਾਹ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸਨੂੰ ਗੁਨਾਹ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸਕਦੇ ਹਾਂ।