1ای برادران، می خواهم از آنچه فیض خدا در کلیساهای مقدونیه کرده است، آگاه شوید.
1ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹਡ਼ੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।
2آن ها با زحماتی که دیده اند سخت آزموده شده اند و با وجود این که بسیار فقیر بودند، از خوشی فراوان پُر شده اند و نتیجۀ این خوشی بخشش و سخاوتمندی بی اندازۀ آن ها بود.
2ਉਨ੍ਹਾਂ ਆਸਥਾਵਾਨਾਂ ਨੂੰ ਵੱਡੀਆਂ ਔਕਡ਼ਾਂ ਰਾਹੀਂ ਪਰਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।
3من، خود شاهد هستم که آن ها به اندازۀ توانائی خود و حتی بیشتر از آن با علاقه به دیگران کمک کردند.
3ਮੈਂ ਤੁਹਾਨੂੰ ਕਹਿ ਸਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਆਸਥਾਵਾਨਾਂ ਨੇ ਆਪਣੇ ਵਿਤ ਨਾਲੋਂ ਵੀ ਵਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
4و با اصرار زیاد از ما خواهش کردند که در افتخار رفع نیازمندی های مقدسین شریک شوند.
4ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸਕਣ।
5این کار ایشان بیش از توقع ما بود، زیرا اول خود را به خداوند تسلیم کردند و بعد مطابق ارادۀ خدا، خود را در اختیار ما گذاشتند.
5ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿਤ੍ਤ ਸਮਰਪਿਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
6پس ما از تیطُس که این کار را در میان شما شروع کرده بود، خواستیم که آن را به اتمام برساند.
6ਇਸ ਲਈ ਅਸੀਂ ਤੀਤੁਸ ਨੂੰ ਕਿਰਪਾ ਦੇ ਇਸ ਵਿਸ਼ੇਸ਼ ਕਾਰਜ ਵਿੱਚ ਤੁਹਾਡੀ ਸਹਾਇਤਾ ਕਰਨ ਲਈ ਕਿਹਾ। ਤੀਤੁਸ ਨੇ ਉਹ ਵਿਅਕਤੀ ਹੈ ਜਿਸਨੇ ਉਹ ਕਾਰਨ ਆਰੰਭ ਕੀਤਾ।
7از این گذشته، چنانکه شما در هر امر دیگری از قبیل ایمان، سخندانی، درک حقیقت، جدیت و محبت نسبت به ما غنی هستید، می خواهیم که در این امر خیر هم غنی باشید.
7ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹਡ਼ਾ ਤੁਸੀਂ ਸਾਡੇ ਕੋਲੋਂ ਸਿਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
8این را به عنوان یک فرمان به شما نمی گویم بلکه می خواهم با اشاره به جدیت دیگران محبت شما را بیازمایم.
8ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ।
9شما می دانید که عیسی مسیح، خداوند ما چقدر بخشنده بود. گرچه دولتمند بود، بخاطر شما خود را فقیر ساخت تا شما از راه فقر او دولتمند شوید.
9ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸਦੇ ਗਰੀਬ ਬਣ ਜਾਣ ਤੇ ਅਮੀਰ ਬਾਣ ਸਕਦੇ ਹੋ।
10در این مورد نظر خود را ابراز می کنم: چون شما اولین کسانی بودید که در یک سال پیش نه تنها علاقمند و راغب به کمک دیگران بودید بلکه عملاً این کار را کردید، اکنون به صلاح شماست که به این کار ادامه دهید و تمام کنید.
10ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੁ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।
11آن زمان بسیار می خواستید که این کار را انجام دهید و اکنون مطابق علاقۀ خود، با میل این کار را به اتمام برسانید.
11ਇਸ ਲਈ ਹੁਣ ਇਹ ਕੰਮ ਜਿਹਡ਼ਾ ਤੁਸੀਂ ਸ਼ੁਰੂ ਕੀਤਾ ਹੈ, ਪੂਰਾ ਕਰ ਲਵੋ। ਫ਼ੇਰ ਤੁਹਾਡੀ “ਕਰਨੀ” ਤੁਹਾਡੀ “ਕਰਨੀ ਦੀ ਇੱਛਾ” ਦੇ ਬਰਾਬਰ ਹੋਵੇਗੀ। ਜੋ ਕੁਝ ਤੁਹਾਡੇ ਕੋਲ ਹੈ ਉਸ ਵਿੱਚੋਂ ਦੇਵੋ।
12اگر کسی واقعاً می خواهد کمک کند، خدا هدیۀ او را نسبت به آنچه دارد می پذیرد، نه مطابق آنچه ندارد.
12ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡੀ ਦਾਤ ਸਵੀਕਾਰ ਹੋ ਜਾਵੇਗੀ। ਤੁਹਾਡਾ ਦਾਨ ਇਸ ਪਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪਖੋਂ ਕਿ ਤੁਹਾਡੇ ਕਲ ਕੀ ਨਹੀਂ ਹੈ।
13مقصودم این نیست که دیگران از زیر بار، شانه خالی کنند و شما بار ایشان را بدوش بگیرید. نخیر! بلکه می خواهم این یک عمل متقابل باشد. یعنی آنچه را که شما فعلاً به آن نیازی ندارید، برای رفع نیازمندی های آن ها بدهید
13ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ।
14تا روزی مازاد ایشان هم نیازمندی های شما را رفع نماید و به این وسیله مساوات برقرار می شود.
14ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋਡ਼ਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋਡ਼ਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।
15چنانکه نوشته شده است: «او که زیاد جمع کرد زیادی نداشت، و آنکه اندک اندوخت کم نداشت.»
15ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋਡ਼ਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋਡ਼ਾ ਜੋਡ਼ਿਆ ਉਸ ਕੋਲ ਬਹੁਤ ਥੋਡ਼ਾ ਨਹੀਂ ਸੀ।” ਕੂਚ 16:18
16خدا را شکر که او شوقی مانند آنچه من نسبت به شما دارم در دل تیطُس ایجاد کرده است.
16ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।
17او نه تنها درخواست ما را قبول کرد؛ بلکه با شوق و ذوق و از روی علاقۀ خود می خواست پیش شما بیاید.
17ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ।
18همراه او آن برادری را که در تمام کلیساها به خاطر بشارت دادن انجیل شهرت یافته است، می فرستم.
18ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸਦੇ ਖੁਸ਼ ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹਾ।
19علاوه بر این، او از طرف کلیساها مقرر شده است که همراه ما باشد و این کار خیریه را برای جلال خدا و به نشانۀ حُسن نیت ما انجام دهید.
19ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।
20ما با نظارت بر امر جمع آوری و توزیع بخشش های سخاوتمندانۀ شما بسیار مراقب هستیم، مبادا کسی بر ما انتقاد کند.
20ਅਸੀਂ ਸਾਵਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕਢ ਸਕੇ।
21بلی، می کوشیم نه فقط آنچه را که در نظر خداوند درست است انجام دهیم، بلکه آنچه را که مردم نیز می پسندند به عمل آوریم.
21ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸਨੂੰ ਲੋਕ ਸਹੀ ਸਮਝਦੇ ਹਨ।
22برادر خود را که بارها او را آزموده و همیشه او را جدی یافته ام با آنها می فرستم. او اکنون به سبب اطمینان بزرگی که به شما دارد بیش از پیش شوق دیدن شما را دارد.
22ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।
23و اما تیطُس، او در خدمت شما، یار و همکار من است و برادران دیگر هم که با او می آیند نمایندگان کلیساها و مایۀ جلال مسیح هستند.بنابراین محبت خود را به ایشان و در ضمن به تمام کلیساها نشان دهید، تا همه بدانند تعریفی که من از شما کرده ام، بی اساس نبوده است.
23ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।
24بنابراین محبت خود را به ایشان و در ضمن به تمام کلیساها نشان دهید، تا همه بدانند تعریفی که من از شما کرده ام، بی اساس نبوده است.
24ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸਨੂੰ ਦੇਖ ਸਕੇਗੀ।