1از طرف شمعونِ پِترُس، غلام و رسول عیسی مسیح به آنانی که از راه عدالت خدای ما و نجات دهندۀ ما عیسی مسیح، ایمانی مانند ایمان ما یافته اند.
1ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹਡ਼ੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪਖ ਹੈ।
2در حالی که شناخت شما از خدا و عیسی مسیح خداوند زیادتر می شود، فیض و سلامتی شما نیز افزون گردد.
2ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
3قدرت خدا آنچه را که ما برای زندگی و خدا پرستی ضرورت داریم، به ما بخشیده است تا ما بتوانیم کسی را که ما را خوانده است تا در جلال و عظمتش شریک شویم، بهتر بشناسیم.
3ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋਡ਼ੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸਦਿਆ ਹੈ।
4بنابراین از وعده های بزرگ و گرانبها، بهره مند شده و از فسادی که نتیجۀ تمایلات جسمانی است بگریزید و در طبیعت خدایی شریک و سهیم شوید.
4ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀ ਹਨ ਜਿਨ੍ਹਾਂ ਦਾ ਵਾਅਦਾ ਉਸਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
5به این سبب، با سعی تمام بکوشید که ایمان خود را با جوانمردی، جوانمردی را با معرفت،
5ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਚਿੰਦਗੀ ਵਿੱਚ ਜੋਡ਼ਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋਡ਼ੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋਡ਼ੋ;
6معرفت را با پرهیزکاری، پرهیزکاری را با بردباری، بردباری را با خداشناسی،
6ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋਡ਼ੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋਡ਼ੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋਡ਼ੋ;
7خداشناسی را با دوستی برادرانه و دوستی برادرانه را با محبت خالص تکمیل کنید.
7ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋਡ਼ੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋਡ਼ ਲਵੋ।
8اگر این صفات در شما باشد و زندگی شما را بیشتر فراگیرد، همیشه در شناسائی خداوند ما عیسی مسیح فعال و پُر ثمر خواهید بود.
8ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵਹਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇਕ ਬਨਾਉਣਗੀਆਂ।
9ولی کسی که این صفات را نداشته باشد، چنان کور و نزدیک بین می شود که فراموش می کند چگونه از گناهان گذشتۀ خود پاک شده است.
9ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁਕਿਆ ਹੈ, ਕਿ ਉਸਨੂੰ ਆਪਣੇ ਪਿਛਲੇ ਪਾਪ ਤੋਂ ਛੁਟਕਾਰਾ ਮਿਲ ਚੁਕਿਆ ਹੈ।
10پس ای برادران، هرچه بیشتر بکوشید تا زندگی شما ثابت کند که شما جزء دعوت شدگان و برگزیدگان خدا هستید، زیرا اگر چنین کنید، هرگز لغزش نخواهید خورد.
10ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਹੀ ਕਦੇ ਡਿੱਗੋਂਗੇ।
11و به این ترتیب دخول به پادشاهی ابدی خداوند و نجات دهندۀ ما عیسی مسیح به فراوانی به شما عطا خواهد شد.
11ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿਘਾ ਸਵਾਗਤ ਪ੍ਰਾਪਤ ਕਰੋਂਗੇ ਜਿਹਡ਼ਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
12به این جهت من تصمیم گرفتم که همیشه این چیزها را به یاد شما بیاورم. اگرچه شما اینها را می دانید و در حقیقتی که یافته اید ثابت هستید،
12ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿਡ਼ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।
13ولی من تا زنده هستم صلاح می دانم که با یادآوری و تذکر، شما را برانگیزانم.
13ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।
14من می دانم که به زودی، چنانکه خداوند عیسی مسیح به من نشان داد، این خیمه را ترک خواهم نمود.
14ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸ਼ਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
15پس نهایت کوشش خود را خواهم کرد تا پس از مرگ من شما بتوانید در همۀ اوقات این مطالب را به یاد آورید.
15ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।
16زیرا وقتی ما دربارۀ قدرت خداوند ما عیسی مسیح و آمدن او سخن گفتیم از افسانه هایی که با مهارت ساخته شده اند پیروی نکردیم، زیرا ما با چشمان خود بزرگی ملکوتی او را دیده ایم.
16ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸਦੇ ਆਉਣ ਬਾਰੇ ਦਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅਖਾਂ ਨਾਲ ਵੇਖਿਆ ਸੀ।
17وقتی خدای پدر به او افتخار و جلال داد، ما در آنجا حاضر بودیم و آن زمان که از جلال خداوندی صدایی به او رسید که می گفت: «اینست پسر عزیز من، از او خشنودم»، ما آنجا بودیم.
17ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
18بلی، ما وقتی با او بر روی کوه مقدس بودیم، این صدای آسمانی را شنیدیم.
18ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।
19این همه، کلام انبیاء را برای ما بیشتر تصدیق و تأیید می کند، پس با دقت بیشتر به آن توجه نمائید، زیرا کلام انبیاء مانند چراغی است که در جایی تاریک می درخشد تا سپیده بدمد و ستارۀ صبح طلوع کرده، دل های شما را روشن گرداند.
19ਇਹ ਗੱਲਾਂ ਸਾਨੂੰ ਹੋਰ ਵਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚਢ਼ਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚਢ਼ਨ ਤੱਕ ਰਹਿੰਦਾ ਹੈ।
20اما بیش از همه چیز این را به یاد داشته باشید که هیچ کس نمی تواند به تنهائی پیشگوئی های کتاب مقدس را تفسیر کند.زیرا هیچ پیشگوئی از روی نقشه و خواستۀ انسان به وجود نیامده است؛ بلکه مردم تحت تأثیر روح القدس، کلام خدا را بیان نمودند.
20ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।
21زیرا هیچ پیشگوئی از روی نقشه و خواستۀ انسان به وجود نیامده است؛ بلکه مردم تحت تأثیر روح القدس، کلام خدا را بیان نمودند.
21ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।