Dari

Punjabi: NT

2 Thessalonians

2

1ای برادران، در بارۀ آمدن خداوند ما عیسی مسیح و جمع شدن ما با او، از شما خواهش می کنم
1ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕਠੇ ਹੋਵਾਂਗੇ।
2نگذارید سخنان کسی که به استناد رساله و گفته های ما یا با موعظه و پیشگویی خود ادعا می کنند که روز خداوند فرارسیده است، شما را مشوش و پریشان سازد.
2ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿਠੀ ਵਿੱਚ ਪਢ਼ੋ ਜੋਕਿ ਕੋਈ ਦਾਵਾ ਕਰ ਸਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ।
3نگذارید هیچ کس به هیچ عنوانی شما را فریب دهد، زیرا آن روز نخواهد آمد، مگر این که اول شورش بزرگی به ضد خدا روی دهد و مظهر شرارت ـ یعنی آن مردی که از ابتدا مقرر بود به جهنم برود ـ ظهور کند.
3ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸੰਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।
4او با هر آنچه خدا خوانده می شود و هر آنچه پرستش می شود، مخالفت می کند و خود را مافوق همۀ آن ها قرار خواهد داد به حدی که در عبادتگاه می نشیند و ادعای خدایی می کند.
4ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਦਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
5آیا فراموش کرده اید که وقتی با شما بودم این چیزها را به شما گفتم؟
5ਮੈਂ ਤੁਹਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?
6خود شما می دانید که چه چیزی فعلاً از ظهور او جلوگیری می کند و تا آن وقتی که برایش معین شده نمی گذارد او ظاهر شود.
6ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹਡ਼ੀ ਚੀਜ਼ ਰੋਕ ਰਹੀ ਹੈ ਉਸਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ।
7اکنون شرارت مخفیانه کار می کند، ولی هرگاه قدرتی که مانع آن است از میان برداشته شود به طور آشکار کار خواهد کرد.
7ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇਥੇ ਇੱਕ ਅਜਿਹਾ ਵੀ ਹੈ ਜਿਹਡ਼ਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਇਆ ਨਹੀਂ ਜਾਂਦਾ।
8آنگاه مظهر شرارت ظهور خواهد کرد و عیسی خداوند با نفس دهان خود او را خواهد کشت و با ظهور پُر شکوه خود او را نابود خواهد کرد.
8ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
9ظهور آن مظهر شرارت در اثر فعالیت های شیطان خواهد بود و با انواع آیات و نشانه ها و معجزات فریبنده
9ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
10و هر نوع شرارتی که برای حکم شدگان به هلاکت فریبنده است، همراه خواهد بود. چون آن ها عشق به حقیقت را که می تواند آنها را نجات بخشد، قبول نکردند.
10ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹਡ਼ੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
11از این جهت خدا آن ها را گرفتار نیروی گمراه کننده خواهد کرد و این نیرو طوری در آن ها عمل می کند که آنچه دروغ است باور کنند.
11ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹਡ਼ੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹਡ਼ੀ ਸੱਚ ਨਹੀਂ ਹੈ।
12و در نتیجه همۀ آنانی که به حقیقت ایمان نیاورده اند و از گناه لذت برده اند، محکوم خواهند شد.
12ਇਸ ਲਈ ਉਹ ਸਾਰੇ ਲੋਕ ਜਿਹਡ਼ੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਰਣਾ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।
13اما، ای برادران محبوب در خداوند، ما وظیفه داریم همیشه خدا را به خاطر شما شکر کنیم، زیرا خدا شما را به عنوان اولین ایمانداران در تسالونیکی برگزید تا به وسیلۀ روح القدس شما را پاک گرداند و از راه ایمان به حقیقت نجات یابید.
13ਭਰਾਵੋ ਅਤੇ ਭੈਣੋ ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਜਿਹਡ਼ਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।
14شما را به وسیلۀ مژده ای که ما برای تان آوردیم، دعوت کرد تا در جلال خداوند ما عیسی مسیح شریک باشید.
14ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸਦਿਆ ਸੀ। ਉਸਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸਕੋਂ
15پس ای برادران، استوار بمانید و آن تعلیماتی را که شفاهاً یا کتباً از ما آموختید، محکم نگاه دارید.
15ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਅਰਦੇ ਰਹੋ ਜਿਹਡ਼ੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।
16خود خداوند ما عیسی مسیح و خدای پدر که ما را دوست داشته است و از راه فیض ما را دائماً تشویق کرده و امید نیکویی به ما بخشیده است،شما را نیز تشویق و تقویت کند تا آنچه را که نیکوست بگوئید و به عمل آورید.
16[This verse may not be a part of this translation]
17شما را نیز تشویق و تقویت کند تا آنچه را که نیکوست بگوئید و به عمل آورید.
17[This verse may not be a part of this translation]