1دیگر اینکه، ای برادران، برای ما دعا کنید تا همان طوری که پیام خدا با سرعت در میان شما به پیروزی رسید، در دیگر جاها نیز منتشر شود.
1ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।
2و دعا کنید که خدا ما را از دست مردم بد اخلاق و بدکار خلاص کند؛ زیرا همۀ مردم به آن پیام ایمان ندارند.
2ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰਖਦੇ।
3اما خداوند قابل اعتماد است. او شما را تقویت خواهد فرمود و از آن شریر حفظ خواهد کرد.
3ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ।
4ما، در خداوند به شما اطمینان کامل داریم که اوامر ما را به عمل می آورید و همچنان به عمل خواهید آورد.
4ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ।
5خداوند دل های شما را به سوی محبت خدا و بردباری مسیح هدایت فرماید.
5ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
6ای برادران، ما به نام عیسی مسیح خداوند به شما فرمان می دهیم که از هر برادری که تنبلی می کند و مطابق تعلیماتی که ما داده ایم رفتار نمی کند، دوری کنید.
6ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹਡ਼ਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹਡ਼ੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹਡ਼ੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।
7زیرا شما خوب می دانید برای این که از ما سرمشق بگیرید چه باید بکنید، ما در میان شما بیکار نبودیم،
7ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।
8نان هیچ کس را مفت نخوردیم، بلکه شب و روز برای خرچ زندگی خود کار کردیم و زحمت کشیدیم تا بر هیچ کس بار نشویم.
8ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।
9علتش این نبود که استحقاق آن را نداشتیم؛ بلکه می خواستیم سرمشقی به شما بدهیم که از آن پیروی کنید.
9[This verse may not be a part of this translation]
10حتی هنگامی که پیش شما بودیم امر کردیم که هر کس نمی خواهد کار کند، حق غذا خوردن هم ندارد.
10ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ; “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”
11زیرا می شنویم که کسانی در میان شما هستند که تنبلی پیشه کرده اند و به عوض اینکه خود کار کنند، در کار دیگران دخالت می کنند.
11ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰਖਦੇ ਹਨ।
12به نام عیسی مسیح خداوند چنین اشخاص را نصیحت می کنم و به آن ها فرمان می دهم که در آرامی به کار بپردازند تا نانی به دست آورند.
12ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।
13اما شما ای برادران، از نیکی کردن خسته نشوید.
13ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ।
14اگر کسی در آنجا باشد که از آنچه در این رساله نوشتیم اطاعت نکند، مراقب او باشید و مطلقاً با او رفت و آمد نکنید تا شرمنده شود.
14ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿਠੀ ਵਿੱਚ ਲਿਖਿਆ ਹੈ ਉਸਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।
15او را دشمن نشمارید، بلکه مانند یک برادر به او اخطار بدهید.
15ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸਨੂੰ ਇੱਕ ਭਰਾ ਵੰਗ ਚਿਤਾਵਨੀ ਦਿਉ।
16خود خداوند که سرچشمۀ سلامتی است، همیشه و در هر مورد به شما سلامتی عطا فرماید و با همۀ شما باشد.
16ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
17من پولُس با خط خود سلام می رسانم. این امضاء هر رساله ای را که از طرف من باشد تصدیق می کند و این است نمونه ای از دست خط من.فیض خداوند ما عیسی مسیح با همۀ شما باد.
17ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ।
18فیض خداوند ما عیسی مسیح با همۀ شما باد.
18ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।