1در پیشگاه خدا و در حضور مسیح عیسی که بر زندگان و مردگان داوری خواهد کرد و به خاطر ظهور و پادشاهی او تو را وظیفه می دهم
1ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹਡ਼ਾ ਉਨ੍ਹਾਂ ਸਾਰੇ ਲੋਕਾਂ ਦਾ ਨਿਰਣਾ ਕਰੇਗਾ ਜੋ ਜਿਉਂਦੇ ਹਨ ਅਤੇ ਜਿਹਡ਼ੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
2که پیام را اعلام کنی. در وقت و بی وقت آمادۀ کار باش و دیگران را متقاعد و توبیخ و تشویق کن و با صبر و حوصلۀ تمام تعلیم بده،
2ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹਡ਼ੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬਡ਼ੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।
3زیرا زمانی خواهد آمد که آدمیان به تعلیم درست گوش نخواهند داد، بلکه از خواهش های خود شان پیروی می کنند و برای خود معلمین بیشتری جمع خواهند کرد تا نصیحتی را که خود دوست دارند از زبان آن ها بشنوند.
3ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹਡ਼ੇ ਉਹੀ ਗੱਲਾਂ ਆਖਣਾਗੇ ਜਿਹਡ਼ੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।
4آن ها از شنیدن حقیقت خودداری می کنند و به افسانه ها توجه می کنند.
4ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘਡ਼ਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।
5اما تو در تمام شرایط هوشیار بوده و برای تحمل رنج آماده باشی. در انتشار انجیل کوشش کن و وظیفۀ خود را به عنوان خادم خدا انجام بده.
5ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਬੂ ਰੱਖਣਾ ਚਾਹੀਦਾ ਹੈ। ਜਦੋਂ ਔਕਡ਼ਾਂ ਆਉਣ ਤਾਂ ਉਨ੍ਹਾਂ ਔਕਡ਼ਾਂ ਦਾ ਸਾਮ੍ਹਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।
6اما من، وقت آن رسیده است که قربانی شوم و زمان رحلتم رسیده است.
6ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁਕਿਆ ਹੈ।
7من در مسابقه نهایت کوشش خود را نموده ام و دورۀ خود را تمام کرده ام و ایمانم را حفظ کرده ام.
7ਮੈਂ ਚੰਗਾ ਯੁਧ ਲਡ਼ਿਆ ਹਾਂ। ਮੈਂ ਦੌਡ਼ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।
8اکنون تاج پیروزی در انتظار من است، همان تاج عدالت که خداوند، یعنی آن داور عادل در روز قیامت به من خواهد داد و آن را نه تنها به من، بلکه به همۀ آنانی که با علاقه انتظار ظهور او را دارند، عنایت خواهد فرمود.
8ਹੁਣ ਧਾਰਮਿਕਤਾ ਦਾ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇ ਦੇਵੇਗਾ ਜਿਹਡ਼ੇ ਤਾਂਗ ਨਾਲ ਉਸਦੇ ਨਾਲ ਉਸਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
9کوشش کن که هرچه زودتر پیش من بیایی،
9[This verse may not be a part of this translation]
10زیرا «دیماس» به خاطر عشقی که به این دنیا دارد، مرا ترک کرده و به تسالونیکی رفته و «کریسکیس» به غلاتیه و «تیطُس» به دلماطیه رفته است.
10ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥਸ੍ਸਲੁਨੀਕਿਯਾ ਚਲਾ ਗਿਆ। ਕਰੇਸਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚਲਾ ਗਿਆ।
11تنها «لوقا» با من است. «مرقُس» را گرفته و با خود بیاور، چون برای کارم مفید است.
11ਲੂਕਾ ਹੀ ਹੈ ਜਿਹਡ਼ਾ ਹਾਲੇ ਤੱਕ ਮੇਰੇ ਨਾਲ ਹੈ। ਜਦੋਂ ਤੁਸੀਂ ਆਓ ਤਾਂ ਮਰਕੁਸ ਨੂੰ ਵੀ ਨਾਲ ਲੈਕੇ ਆਉਣਾ। ਉਹ ਇਥੇ ਮੇਰੇ ਕੰਮ ਵਿੱਚ ਸਹਾਇਤਾ ਕਰ ਸਕਦਾ ਹੈ।
12«تیخیکاس» را به اِفِسُس فرستادم.
12ਮੈਂ ਤੁਖਿਕੁਸ ਨੂੰ ਅਫ਼ਸੁਸ ਭੇਜਿਆ ਹੈ।
13در موقع آمدن، چپن مرا که در شهر ترواس پیش «کَرپُس» گذاشتم و همچنین کتابها و از همه مهمتر نسخه های پوستی را بیاور.
13ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸਨੂੰ ਮੇਰੇ ਕੋਲ ਲੈਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹਡ਼ੀਆਂ ਕਿਤਾਬਾਂ ਮੈਂ ਭੇਡ ਦੀ ਖਲ੍ਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵਧ ਲੋਡ਼ ਹੈ।
14«اسکندر مسگر» ضرر بزرگی به من رسانید. خداوند مطابق اعمالش به او سزا خواهد داد.
14ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸਦੇ ਕੀਤੇ ਦੀ ਸਜ਼ਾ ਦੇਵੇਗਾ।
15تو نیز از او احتیاط کن، زیرا شدیداً با پیام ما مخالف بود.
15ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲਡ਼ਿਆ।
16در اولین محاکمه من هیچ کس جانب مرا نگرفت، همه مرا ترک کردند. خدا این عمل را به حساب شان نگذارد.
16ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।
17اما خداوند یار من بود و قدرتی به من عطا کرد که توانستم تمام پیام را اعلام کنم و آن را به گوش تمام مردم غیر یهود برسانم و به این وسیله از دهان شیر رهایی یافتم.
17ਹਰ ਪ੍ਰਭੂ ਉਥੇ ਮੇਰੇ ਨਾਲ ਸੀ। ਉਸਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
18خداوند مرا از همۀ بدی ها خواهد رهانید و مرا به سلامت به پادشاهی آسمانی خود خواهد رسانید. بر او تا به ابد جلال باد! آمین.
18ਜਦੋਂ ਕੋਈ ਵਿਅਕਤੀ ਮੈਨੂੰ ਸੁਰਖਿਅਤ ਆਪਣੇ ਸੁਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।
19به «پریسکیلا» و «اکیلا» و خانوادۀ «انی سی فورس» سلام برسان.
19ਪਰਿਸਕਾ ਅਤੇ ਅਕੂਲਾ ਅਤੇ ਉਨੇਸਿਫ਼ੁਰੁਸ ਦੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ।
20«ارسطوس» در قرنتس ماند و «تروفیمُس» را در میلیتُس گذاشتم، زیرا مریض بود.
20ਅਗਸਤੁਸ ਕੁਰਿੰਥੁਸ ਵਿੱਚ ਠਹਿਰ ਗਿਆ। ਅਤੇ ਮੈਂ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਛੱਡ ਆਇਆ। ਉਹ ਬਹੁਤ ਬਿਮਾਰ ਸੀ।
21کوشش کن که پیش از زمستان بیایی. «یوبولس»، «پودِنس»، «لینوس»، «کلادیه» و تمام برادران سلام می رسانند.خداوند با روح تو باشد. فیض خدا با همۀ شما باد.
21ਵਧ ਤੋਂ ਵਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
22خداوند با روح تو باشد. فیض خدا با همۀ شما باد.
22ਪ੍ਰਭੂ ਤੁਹਾਡੇ ਆਤਮੇ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।