Dari

Punjabi: NT

Acts

11

1به رسولان و برادران مقیم یهودیه خبر رسید که غیر یهودیان نیز پیام خدا را پذیرفته اند.
1ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।
2هنگامیکه پِترُس به اورشلیم بازگشت، کسانی که سنت کردن غیر یهودیان اصرار داشتند به او اعتراض کرده گفتند:
2ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,
3«چرا به خانه سنت ناشدگان داخل شدی و حتی با آن ها غذا خوردی؟»
3“ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”
4پِترُس شروع کرد و تمام جریان را از اول تا به آخر برای ایشان شرح داد و گفت:
4ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,
5«در یافا به دعا مشغول بودم که حالت جذبه ای به من دست داد و در رؤیا چیزی دیدم مانند یک دسترخوان کلان که از چهار گوشه آویزان شده بود و از آسمان به پائین آمد تا به من رسید.
5“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਭਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬਡ਼ੇ ਨਜ਼ਦੀਕ ਆਕੇ ਰੁਕ ਗਿਆ।
6وقتی با دقت به آن نگاه کردم دیدم که در آن چهارپایان و حیوانات وحشی و خزندگان و پرندگان جمع شده اند
6ਮੈਂ ਉਸਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਭਾਸ਼ ਤੇ ਉੱਡਣ ਵਾਲੇ ਪੰਛੀ ਸਨ।
7و صدایی بگوشم رسید که می گفت: «ای پِترُس برخیز، ذبح کن و بخور.»
7ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
8گفتم «نخیر، ای خداوند من هرگز به چیزی حرام یا نجس لب نزده ام.»
8ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸਕਦਾ, ਮੈਂ ਕਦੇ ਵੀ ਕਿਸੇ ਅਸ਼ੁਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’
9بار دوم صدائی از آسمان رسید که می گفت: «آنچه را که خدا پاک کرده است تو نباید نجس بخوانی.»
9ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
10این موضوع سه بار تکرار شد و بالاخره همه چیز به آسمان بالا رفت.
10ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਭਾਸ਼ ਵੱਲ ਲਿਜਾਈਆਂ ਗਫੀਆਂ।
11در همان لحظه سه نفر به خانه ای که جای بود و باش من بود، آمدند. ایشان را از قیصریه به دنبال من فرستاده بودند.
11ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।
12روح خدا به من فرمود که بدون تردید با ایشان بروم. این شش برادر هم به همراه من آمدند و به خانه آن شخص داخل شدیم.
12ਆਤਮੇ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।
13او برای ما گفت که چطور در خانۀ خود فرشته ای را دیده که ایستاده و به او گفته است: «کسی را به یافا بفرست و شمعونِ ملقب به پِترُس را بیاور
13ਉਸਨੇ ਸਾਨੂੰ ਕਿਹਾ, ਉਸਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।
14و او آن پیامی را که باعث نجات تو و تمامی اهل خانه ات خواهد شد به تو خواهد رسانید.»
14ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸਕਦੀਆਂ ਹਨ।’
15من در آنجا هنوز مطالب زیادی نگفته بودم که روح القدس بر آن ها نازل شد، به همان طریقی که در ابتدا به خود ما نازل شده بود.
15ਜਦੋਂ ਮੈਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।
16و آنگاه بخاطر آوردم که خداوند فرموده بود: «یحیی با آب تعمید می داد اما شما با روح القدس تعمید خواهید یافت.»
16ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’
17خدا به آنها همان بخششی را عطا کرده است که به ما در وقتی که به عیسی مسیح خداوند ایمان آوردیم عطا فرمود، پس من کی بودم که مانع کار خدا شوم؟»
17ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
18وقتی این را شنیدند خاموش ماندند و در حالی که خدا را ستایش می کردند گفتند: «پس در این صورت خدا به غیر یهودیان نیز این فرصت را بخشیده است تا آن ها هم از گناهان خود توبه کنند و زندگی یابند.»
18ਜਦੋਂ ਯਹੂਦੀ ਨਿਹਚੀਆਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪ੍ਰਭੂ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸਕਣ।”
19در اثر شکنجه و آزاری که به دنبال مرگ استیفان آغاز شد، عدۀ زیادی پراگنده شدند و تا فنیقیه و قبرس و شهر انطاکیه مهاجرت کردند. اما آنها پیام خود را به هیچ کسی جز یهودیان اعلام نکردند
19ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਦੰਡ ਤੋਂ ਡਰਕਏ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ‘ਚ ਚਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ ਖਬਰੀ ਦਿੱਤੀ, ਪਰ ਇਹ ਖੁਸ਼ ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
20ولی در میان ایشان چند نفر از اهالی قبرس و قیروان نیز بودند که به محض رسیدن به انطاکیه با یونانیان به صحبت پرداختند و دربارۀ عیسی خداوند بشارت دادند.
20ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।
21قدرت خداوند با ایشان بود و عدۀ زیادی ایمان آورده به خداوند روی آوردند.
21ਪ੍ਰ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।
22این خبر در اورشلیم به کلیسا رسید و در نتیجه برنابا وظیفه یافت که به انطاکیه سفر نماید.
22ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।
23وقتی او به آنجا رسید و برکات خدا را با چشم خود دید، شادمان شد و آنها را تشویق و نصیحت می کرد که از دل و جان در وفاداری نسبت به خداوند استوار بمانند.
23[This verse may not be a part of this translation]
24او مردی نیکوکار و پُر از روح القدس و ایمان بود. پس عده زیادی به خداوند ایمان آوردند.
24[This verse may not be a part of this translation]
25بعد از آن برنابا به شهر ترسوس رفت تا شائول را پیدا کند.
25“ਫ਼ਿਰ ਬਰਨਬਾਸ ਸੌਲੁਸ ਨੂੰ ਲਭਣ ਲਈ ਤਰਸੁਸ ਨੂੰ ਗਿਆ।
26پس او را یافته به انطاکیه آورد و مدت یک سال تمام با ایمانداران جمع می شدند و عدۀ بسیاری را تعلیم می دادند. در انطاکیه بود که برای اولین بار پیروان عیسی را مسیحی نامیدند.
26ਜਦੋਂ ਉਸਨੇ ਸੌਲੁਸ ਨੂੰ ਲਭ ਲਿਆ, ਉਹ ਉਸਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦਾ ਟੋਲਾ ਇਕੱਠਾ ਹੋਕੇ ਆਇਆ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।
27در همین احوال چند نفر نبی از اورشلیم به انطاکیه وارد شدند.
27ਉਨ੍ਹੀਂ ਦਿਨੀ ਕਾਫੀ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
28یکی از آنها که اغابوس نام داشت، برخاست و با الهام روح پیشگویی کرد که قحطی سختی در سرتاسر دنیای روم خواهد آمد. این قحطی در زمان سلطنت کلودیوس امپراطور واقع شد.
28ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉਠਿਆ ਅਤੇ ਉਠਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇਥ੍ਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।
29از این نظر شاگردان تصمیم گرفتند هرکس به قدر توانائی خود اعانه ای برای یاری برادران مقیم یهودیه بفرستد.چنین کردند، اعانه ها را به دست برنابا و شائول سپردند تا به رهبران کلیسای اورشلیم تقدیم کنند.
29ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹਡ਼ੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।
30چنین کردند، اعانه ها را به دست برنابا و شائول سپردند تا به رهبران کلیسای اورشلیم تقدیم کنند.
30ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।