1در همان موقع هیرودیس پادشاه به شکنجه و آزار عده ای از اعضای کلیسا پرداخت
1ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।
2و یعقوب برادر یوحنا را به شمشیر کشت.
2ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵਢ ਦੇਣ ਦਾ ਹੁਕਮ ਦਿੱਤਾ।
3و چون دید یهودیان ازین کار خوش شان آمد قدم فراتر گذاشت و پِترُس را هم دستگیر نمود. این کار در ایام عید فطیر واقع شد.
3ਜਦੋਂ ਉਸਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲਗਿਆ ਹੈ, ਤੰ ਉਸਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ।
4پس پِترُس را گرفته به زندان انداخت و چهار دسته چهار نفری را به نگهبانی او گماشت زیرا هیرودیس قصد داشت بعد از عید فِصَح او را تحویل قوم یهود بدهد.
4ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ।
5به این ترتیب پِترُس در زندان پیوسته تحت نظر بود و کلیسا شب و روز از صمیم قلب برای او به درگاه خدا دعا می کرد.
5ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪ੍ਰਭੂ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।
6یک شب، قبل از آن روزی که هیرودیس می خواست پِترُس را به محکمه بیاورد، پِترُس در زندان بین دو عسکر با زنجیر بسته شده و به خواب رفته بود و نگهبانان پیش در زندان پهره می کردند.
6ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
7ناگاه فرشته خداوند در کنار پِترُس ایستاد و نوری در آن اطاق درخشید. فرشته به پهلوی پِترُس زد و او را بیدار کرد و گفت: «زود برخیز.» فوراً زنجیر ها از دستهایش به زمین افتاد.
7ਅਚਾਨਕ ਉਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬਡ਼ੀ ਰੌਸ਼ਨੀ ਹੋਈ। ਦੂਤ ਨੇ ਉਸਨੂੰ ਪਾਸੇ ਤੋਂ ਛੋਹਿਆ ਅਤੇ ਉਸਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁਟ੍ਟ ਗਈਆਂ।
8فرشته به او فرمود: «کمر خود را ببند و چپلی هایت را بپوش» و او چنان کرد. سپس فرشته به او گفت: «ردای خود را دور خود بگیر و بدنبال من بیا.»
8ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪਡ਼ੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿਛੇ ਆਜਾ”
9پس بدنبال او رفت و هیچ فکر نمی کرد آنچه فرشته انجام می داد، حقیقت داشته باشد. او گمان می کرد این وقایع را در خواب می بیند.
9ਇਉਂ ਦੂਤ ਚਲਾ ਗਿਆ ਅਤੇ ਪਤਰਸ ਉਸਦੇ ਪਿਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।
10وقتی از پاسگاههای اول و دوم گذشتند به دری آهنی که به طرف شهر باز می شد، رسیدند. دروازه خود به خود به روی آنها باز شد. آن ها بیرون رفتند، از کوچه ای می گذشتند که ناگهان فرشته ناپدید شد.
10ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹਡ਼ਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।
11پِترُس به خود آمد و گفت: «حالا دیگر یقین دارم که خداوند فرشتۀ خود را فرستاده است که مرا از دست هیرودیس و از آنچه یهودیان انتظار آنرا داشتند برهاند.»
11ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
12همینکه به موضوع پی برد به خانۀ مریم مادر یوحنا ملقب به مرقُس، که عدۀ زیادی در آنجا برای دعا گرد آمده بودند رفت.
12ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉਥੇ ਬਹੁਤ ਸਾਰੇ ਲੋਕ ਇਕਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।
13وقتی دروازه خانه را کوبید، کنیزی به نام رودا آمد تا دروازه را باز کند.
13ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।
14اما وقتی که صدای پِترُس را شناخت به عوض اینکه در را باز کند از خوشحالی فراوان برگشت تا مژده دهد که پِترُس بیرون دروازه ایستاده است.
14ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬਡ਼ੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖਢ਼ਾ ਹੈ।”
15آن ها به او گفتند: «مگر دیوانه شده ای؟» اما او به گفته های خود بسیار محکم بود. سپس گفتند: «پس حتماً فرشتۀ محافظ اوست.»
15ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਇਸਨੂੰ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
16اما پِترُس پشت سر هم دروازه را می زد و وقتی در را باز کردند و او را دیدند، غرق تعجب شدند.
16ਪਤਰਸ ਲਗਾਤਾਰ ਬੂਹਾ ਖਡ਼ਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।
17پِترُس به آنها اشاره کرد تا خاموش شوند و برای ایشان شرح داد که چگونه خداوند او را از زندان نجات داده است و در آخر گفت: «یعقوب و برادران را از این امور باخبر کنید.» آنگاه ایشان را ترک کرد و به جای دیگر رفت.
17ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ।
18وقتی روز شد، پهره داران بسیار پریشان شدند، زیرا نمی دانستند به سر پِترُس چه آمده است.
18ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ?
19هرودیس امر کرد که همه جا دنبال پِترُس بگردند، اما وقتی او را پیدا نکردند از نگهبانان تحقیقات نمود و حکم اعدام آنها را صادر نمود. بعد از آن پِترُس یهودیه را ترک نموده به قیصریه آمد و مدتی در آنجا ماند.
19ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸਨੂੰ ਕਿਤੇ ਨਾ ਮਿਲਿਆ। ਇਸ ਲਈ ਉਸਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉਥੇ ਕੁਝ ਸਮੇਂ ਲਈ ਜਾ ਠਹਿਰਿਆ।
20هیرودیس بغض و کینۀ شدیدی نسبت به مردمان صور و صیدون در دل داشت. به این جهت اهالی آن دو شهر به اتفاق پیش او آمدند و بلاستوس را که فراش خوابگاه شاه بود، با خود همراه کردند و تقاضای صلح نمودند، زیرا کشور آنها در امر تغذیه و خوراک محتاج کشور هیرودیس بود.
20ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਡ਼ਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹਡ਼ਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
21هیرودیس در یک روز معین لباس سلطنتی پوشید و بر تخت نشست و نطقی ایراد کرد.
21ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬਡ਼ੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
22در پایان مردم فریاد می زدند: «این سخنان، سخنان یکی از خدایان است نه یک انسان.»
22ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”
23و چون هیرودیس جلالی را که از آن خداست به خود نسبت داده بود، در همان لحظه فرشته خداوند او را نقش زمین کرد و کرمها او را خوردند و او مُرد.
23ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀਡ਼ੇ ਪੈਕੇ ਮਰਿਆ।
24پیام خدا هر روز با تأثیر بیشتری انتشار می یافت.برنابا و شائول وقتی وظیفۀ خود را در اورشلیم به پایان رسانیدند به انطاکیه برگشتند و یوحنای ملقب به مرقُس را همراه خود بردند.
24ਪ੍ਰਭੂ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵਧਦਾ ਜਾ ਰਿਹਾ ਸੀ।
25برنابا و شائول وقتی وظیفۀ خود را در اورشلیم به پایان رسانیدند به انطاکیه برگشتند و یوحنای ملقب به مرقُس را همراه خود بردند.
25ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹਡ਼ਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈਕੇ ਅੰਤਾਕਿਯਾ ਨੂੰ ਮੁਡ਼ੇ।