Dari

Punjabi: NT

Acts

13

1در آن زمان در کلیسای انطاکیه عده ای نبی و معلم از قبیل برنابا و شمعونِ ملقب به نیجر و لوکیوسِ قیروانی و مَناحِم (که با هیرودیس پادشاه، بزرگ شده بود) و شائول حضور داشتند.
1ਅੰਤਾਕਿਯਾ ਦੇ ਗਿਰਜੇ ਵਿੱਚ ਕਫੀ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।
2یک روز که آن ها روزه دار و مشغول عبادت خداوند بودند روح القدس به ایشان فرمود: «برنابا و شائول را برای آن کاری که من آن ها را خواسته ام مقرر کنید.»
2ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
3پس آن ها بعد از روزه و دعا، دست بر سر آن دو نهاده و آن ها را به وظیفه فرستادند.
3ਤਦ ਉਨ੍ਹਾਂ ਨੇ ਵਰਤ ਰਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
4این دو نفر که فرستادگان روح القدس بودند، به بندر سلوکیه رفتند و از آنجا از راه دریا به قبرس آمدند
4ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉਥੋਂ ਜਹਾਜ ਰਾਹੀਂ ਕੁਪਰੁਸ ਦੇ ਜ਼ਜ਼ੀਰੇ ਤੇ।
5و وارد شهر سلامیس شدند و در کنیسه های یهودیان کلام خدا را منتشر می ساختند و یوحنا (که مرقُس لقب داشت) دستیار ایشان بود.
5ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।
6آن ها تمام جزیرۀ قبرس را طی کردند تا به شهر پافُس رسیدند. در آنجا به یک جادوگر یهودی که نبی دروغین بود و بَریَشوع نام داشت برخوردند.
6ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।
7او از ملازمین سرگیوس پولُس، والی قبرس که مردی هوشمند بود، بشمار می آمد. والی، برنابا و شائول را به حضور خود خواست زیرا می خواست کلام خدا را از آن ها بشنود.
7ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸਦੇ ਨੇਡ਼ੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪ੍ਰਭੂ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
8اما آن جادوگر که نام یونانی او عَلیما بود با آنها مخالفت می کرد و کوشش می کرد والی را از ایمان آوردن باز دارد.
8ਪਰ ਇਲਮਾਸ ਜਾਦੂਗਰ, (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਉਸਦੀ ਆਸਥਾ ਕਬੂਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
9در این هنگام شائول که به نام پولُس معروف شده بود، پُر از روح القدس شده به آن مرد چشم دوخت و گفت:
9ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,
10«ای فرزند شیطان، ای دشمن تمام نیکی ها، ای سرچشمۀ نیرنگ و تبهکاری، آیا از گمراه ساختن مردم از راه راست خداوند دست نمی کشی؟
10ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।
11حالا ببین، دست خدا ترا خواهد زد و نابینا خواهی شد و تا مدتی نور آفتاب را نخواهی دید.» در همان وقت دنیا در نظر عَلیما تیره و تار شد و کورکورانه به اینطرف و آنطرف می گشت تا شخصی را برای راهنمائی خود پیدا کند.
11ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸਕੇਂਗਾ, ਇਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲਭਣ ਲੱਗਾ ਜੋ ਉਸ ਦਾ ਹੱਥ ਫ਼ਡ਼ਕੇ ਉਸਦੀ ਅਗਵਾਈ ਕਰੇ।
12والی که این جریان را دید ایمان آورد زیرا از تعالیم خداوند بسیار حیران شده بود.
12ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
13پولُس و همراهان او پافُس را ترک کردند و از راه بحر به پرجۀ پمفیلیه آمدند. یوحنای (مرقُس) از آنها جدا شد و به اورشلیم بازگشت.
13ਪੌਲੁਸ ਅਤੇ ਉਸ ਨਾਲ ਜਿਹਡ਼ੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿਚ ਚਢ਼ਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁਡ਼ ਗਿਆ।
14ایشان از پرجه گذشته به شهر انطاکیه که یکی از شهرهای ولایت پیسیدیه است آمدند. در روز سَبَت به کنیسه داخل شدند و نشستند.
14ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇਡ਼ੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉਥੇ ਜਾਕੇ ਬੈਠ ਗਏ।
15بعد از قرائت تورات و کتاب انبیاء، رؤسای کنیسه پیش ایشان فرستادند و گفتند: «ای برادران اگر پیام تشویق کننده ای برای این قوم دارید، بفرمائید.»
15ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉਥੇ ਪਢ਼ੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
16پولُس برخاست و با اشاره دست، از ایشان درخواست نمود که خاموش باشند و بعد چنین گفت: «ای مردان اسرائیلی و همۀ شما که خدا ترس هستید، توجه نمائید.
16ਤੱਦ ਪੌਲੁਸ ਉਠ ਖਢ਼ਾ ਹੋਇਆ, ਉਸਨੇ ਆਪਣਾ ਹੱਥ ਉੱਪਰ ਚੁਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।
17خدای قوم اسرائیل، نیاکان ما را برگزید و در آن هنگام که آن ها در سرزمین مصر در غربت زندگی می کردند آنها را قومی بزرگ ساخت و دست خود را دراز کرد تا آنها را از آن سرزمین بیرون آورد.
17ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨਹਆਂ ਨੂੰ ਵਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।
18مدت چهل سال در بیابانها متحمل ایشان شد.
18ਤੇ ਉਜਾਡ਼ ਦੇ ਚਾਲ੍ਹੀ ਵਰ੍ਹੇ ਪ੍ਰਭੂ ਨੇ ਉਨ੍ਹਾਂ ਨਾਲ ਬਡ਼ਾ ਧੀਰਜ ਵਰਤਿਆ।
19پس از نابود ساختن آن هفت ملتی که مقیم کنعان بودند سرزمین آن ها را
19ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ
20تا مدت چهارصد و پنجاه سال به عنوان میراث به تصرف اسرائیل در آورد. بعد از آن هم تا زمان سموئیل نبی، داوران را به ایشان بخشید
20ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।
21و وقتی آن ها خواستند برای خود یک پادشاه داشته باشند، خدا شائول پسر قیس را که مردی از طایفۀ بنیامین بود به ایشان داد تا او مدت چهل سال حکمرانی کند.
21ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪ੍ਰਭੂ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਨ ਦਿੱਤਾ। ਸੌਲੁਸ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।
22بعد از آن او را برکنار کرد و داود را برانگیخت تا پادشاه ایشان شود. خدا در حق داود چنین گواهی داده گفت: «من داود پسر یسی را مورد پسند خود یافته ام. او کسی است که هر چه بخواهم انجام می دهد.»
22ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
23از نسل همین مرد، خدا مطابق وعدۀ خود عیسی را به عنوان نجات دهنده ای برای اسرائیل برانگیخت.
23ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।
24پیش از آمدن او یحیی لزوم توبه و تعمید را به همۀ قوم اسرائیل اعلام می کرد
24ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।
25و وقتی خدمت خود را به انجام رسانید گفت: «من آن کسی که شما گمان می کنید نیستم. اما بعد از من کسی می آید که من لایق آن نیستم که بند بوت او را باز نمایم.»
25ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
26ای برادران، ای فرزندان ابراهیم، و نیز شما ای کسانی که در این جمعیت حضور دارید و از خدا می ترسید، پیام این نجات به ما رسیده است،
26“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।
27زیرا ساکنان اورشلیم و حکمرانان ایشان نه او را شناختند و نه از کلمات انبیاء که در هر روز عبادت قرائت می شود چیزی فهمیدند، اما با دادن حکم سر او پیشگوئی های انبیاء را تکمیل کردند.
27ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪਢ਼ੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
28اگر چه خطائی که مستوجب مرگ باشد در او نیافتند، از پیلاطُس تقاضا کردند تا او را اعدام کند.
28ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕੂਲ ਦੇ ਲਾਇਕ ਕੋਈ ਦੋਸ਼ ਨਹੀਂ ਸੀ, ਲਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸਨੂੰ ਜਾਨੋ ਮਾਰ ਦਿੱਤਾ ਜਾਵੇ।
29و بعد از آنکه تمام پیشگویی های را که در مورد او نوشته شده بود به انجام رسانیدند او را از صلیب پائین آوردند و به خاک سپردند.
29ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਭੈਡ਼ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸਨੂੰ ਕਬਰ ਵਿੱਚ ਦਫ਼ਨਾ ਦਿੱਤਾ।
30اما خدا او را پس از مرگ زنده گردانید
30ਪਰ ਪ੍ਰਭੂ ਨੇ ਫ਼ਿਰ ਉਸਨੂੰ ਮੁਰਦੇ ਤੋਂ ਜਿਵਾਲਿਆ।
31و کسانیکه در سفر از جلیل به اورشلیم همراه او بودند روزهای زیادی او را دیدند و هم اکنون در برابر قوم، شاهدان او می باشند.
31ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹਡ਼ੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਪਰਤਾਵਾ ਦੇ ਰਹੇ ਹਨ।
32ما در حضور شما مژدۀ آن وعده ای را که خدا به پدران ما داد اعلام می کنیم
32ਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹਡ਼ਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।
33که خدا برای ما که فرزندان آنها هستیم با رستاخیز عیسی به آن وعده وفا کرده است، چنانکه در مزمور دوم آمده است:«تو پسر من هستی امروز من پدر تو شده ام.»
33ਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ; ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’ ਜ਼ਬੂਰ 2:7
34باز هم در خصوص رستاخیز او از مردگان و اینکه دیگر او فساد را نخواهد دید، خدا چنین فرمود:«من آن برکات مقدس و قابل اطمینانی را که به داود وعده داده ام به تو خواهم بخشید.»
34ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਕਖ ਹੋਣ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪ੍ਰਭੂ ਨੇ ਕਿਹਾ; ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’
35و در جای دیگر می فرماید:«تو به این رضا نخواهی داد، که بنده امین تو فساد را ببیند.»
35ਪਰ ਦੂਜੀ ਜਗ਼੍ਹਾ ਇਹ ਆਖਦਾ ਹੈ; ‘ਤੂੰ ਆਪਣੇ ਪਵਿੱਤਰ ਪੁਰਖ ਨੂੰ ਕਬਰਾਂ ਵਿੱਚ ਸਡ਼ਨ ਨਹੀਂ ਦੇਵੇਗਾ।’ ਜ਼ਬੂਰ 16:10
36و اما داود که در روزگار خود مطابق ارادۀ خدا خدمت کرده بود، مُرد و به پدران خود ملحق شد و فساد را دید،
36ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸ਼ਰੀਰ ਕਬਰ ਵਿੱਚ ਸਡ਼ ਗਿਆ।
37اما آن کسی که خدا او را زنده گردانید هرگز فساد را ندید.
37ਪਰ ਉਹ ਇੱਕ, ਜਿਸਨੂੰ ਪਰਮੇਸ਼ੁਰ ਨੇ ਜੀਵਨ ਵੱਲ ਉਠਾਇਆ, ਕਬਰ ਵਿੱਚ ਨਹੀਂ ਸਡ਼ਿਆ।
38ای برادران، بدانید که مژدۀ آمرزش گناهان به وسیلۀ عیسی به شما اعلام شده است.
38[This verse may not be a part of this translation]
39هر کس به او ایمان آورد، از تمام گناهانی که شریعت موسی نتوانست او را آزاد نماید، آزاد خواهد شد.
39[This verse may not be a part of this translation]
40پس متوجه باشید که این گفتۀ انبیاء در مورد شما صادق نباشد که می فرماید:
40ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।
41«ای استهزا کنندگان توجه کنید، حیران شوید و نابود گردید، زیرا در روزگار شما کاری خواهم کرد که حتی اگر کسی آنرا برای تان بیان کند باور نخواهید کرد.»»
41‘ਨਿੰਦਕੋ ਸੁਣੋ। ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।”‘ ਹਬ੍ਬਕੂਕ 1:5
42در موقع خروج از کنیسه مردم از آن ها تقاضا کردند که سَبَت بعد نیز دربارۀ این امور برای ایشان سخن بگویند
42ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।
43و وقتی مجلس تمام شد بسیاری از یهودیان و آنهایی که به یهودیت گرویده بودند، بدنبال پولُس و برنابا در راه رفتن شدند. این دو با آنها صحبت می کردند و ایشان را تشویق می نمودند، که در فیض خدا استوار بمانند.
43ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
44هفته بعد تقریباً همۀ ساکنان آن شهر برای شنیدن پیام خدا گرد آمدند.
44ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕਠੇ ਹੋਏ।
45اما هنگامی که یهودیان جماعت را دیدند حسادت ورزیدند و هر چه را پولُس می گفت، انکار می کردند و به او دشنام می دادند.
45ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾਡ਼ਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
46پولُس و برنابا با شجاعت و دلیری گفتند: «لازم بود که کلام خدا پیش از همه به گوش شما برسد، اما چون شما آنرا رد کردید و خود را لایق زندگی ابدی ندانستید، بدانید که ما از این پس پیش غیر یهودیان خواهیم رفت،
46ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ।
47زیرا خداوند چنین فرموده است:«من ترا برگزیدم که نور ملتها و وسیلۀ رستگاری تمام جهان باشی.»»
47ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ; ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਰਸਾ ਸਕੋ।”‘ ਯਸਾਯਾਹ 49:6
48وقتی غیر یهودیان این گفتار را شنیدند خوشحال شدند و از کلام خدا تعریف کردند و آنانی که برای دریافت زندگی ابدی معین شده بودند، ایمان آوردند.
48ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹਡ਼ੇ ਸਦੀਵੀ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।
49پیام خداوند در تمام آن سرزمین منتشر شد.
49ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।
50اما یهودیان، زنان متنفذی که به یهودیت گرویده بودند و بزرگان شهر را بر ضد پولُس و برنابا تحریک نمودند. پس آنها را آزار رسانیده از آن ناحیه بیرون کردند.
50ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ।
51اما آن دو به عنوان اعتراض، خاک آن شهر را از پاهای خود تکانده و به شهر قونیه رفتندو شاگردان در انطاکیه پُر از خوشی و روح القدس گردیدند.
51ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂਡ਼ ਝਾਡ਼ਦੇ ਹੋਏ ਇਕੋਨਿਯੁਮ ਵਿੱਚ ਪਰਤ ਆਏ।
52و شاگردان در انطاکیه پُر از خوشی و روح القدس گردیدند.
52ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।