1پس از این پولُس آتن را ترک کرد و رهسپار قرنتس شد
1ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡਕੇ ਕੁਰਿੰਥੁਸ ਸ਼ਹਿਰ ਵਿੱਚ ਚਲਾ ਗਿਆ।
2و در آنجا با مردی یهودی به نام اکیلا که از اهالی پُنطُس بود آشنا شد. اکیلا به همراه همسر خود پریسکیلا نو از ایتالیا به قرنتس آمده بود، زیرا کلودیوس امپراطور حکم کرده بود که همۀ یهودیان از روم بیرون بروند. پولُس پیش آنها رفت
2ਉਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸਕਿਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਮਿਲਣ ਲਈ ਗਿਆ।
3و چون مانند ایشان کسب خیمه دوزی داشت، همانجا ماند و با هم کار می کردند.
3ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।
4او همچنین در روزهای سَبَت در کنیسه صحبت می کرد و می کوشید که یهودیان و یونانیان ایمان بیآورند.
4ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ।
5وقتی که سیلاس و تیموتاوس از مقدونیه آمدند، پولُس همه وقت خود را وقف اعلام پیام خدا نمود و برای یهودیان دلیل می آورد که عیسی همان مسیح وعده شده است.
5ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੁਮ ਵਿੱਚ ਆ ਗਏ। ਇਸ ਤੋਂ ਬਾਅਦ ਉਸਨੇ ਖੁਸ਼ ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
6و اما چون عده ای از یهودیان با او مخالفت و نسبت به او بد زبانی می نمودند، او دامن ردای خود را تکان داد و به ایشان گفت: «خون شما به گردن خود تان است. من از آن مبرا هستم و از این پس پیش غیر یهودیان خواهم رفت.»
6ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪਡ਼ਿਆਂ ਦੀ ਧੂਡ਼ ਝਾਡ਼ਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
7پس آنها را ترک کرد و برای اقامت به خانۀ یک غیر یهودی به نام تیتوس یوستُس که مردی خدا پرست بود رفت. خانۀ او در کنار کنیسه یهودیان واقع بود.
7ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡਕੇ ਤੀਤੁਸ ਯੂਸਤੁਸ ਦੇ ਘਰ ਨੂੰ ਚਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ।
8کرِسپُس که سرپرست کنیسه بود در این موقع با تمام اهل خانه اش به خداوند ایمان آورد. به علاوه، بسیاری از اهالی قرنتس که به پیام خدا گوش می دادند، ایمان آوردند و تعمید گرفتند.
8ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੁਸ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।
9یک شب خداوند در رؤیا به پولُس گفت: «هیچ ترس و بیم نداشته باش، به تعالیم خود ادامه بده و دست از کار نکش.
9ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
10زیرا من با تو هستم و هیچکس قادر نخواهد بود به تو آزاری برساند و در این شهر افراد بسیاری هستند که متعلق به من می باشند.»
10ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
11به این سبب پولُس مدت یک سال و شش ماه در آنجا ماند و کلام خدا را به ایشان تعلیم می داد.
11ਪੌਲੁਸ ਉਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪ੍ਰਭੂ ਦੇ ਉਪਦੇਸ਼ ਸੁਨਾਉਂਦਾ ਰਿਹਾ।
12اما هنگامی که گالیون به سِمَت والی رومی در یونان مأمور خدمت شد، یهودیان دسته جمعی بر سر پولُس ریخته او را به محکمه کشیدند
12ਜਦੋਂ ਗਾਲੀਓ ਅਮਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕਠੇ ਹੋਏ ਅਤੇ ਉਸਨੂੰ ਅਦਾਲਤ ਵਿੱਚ ਲੈ ਗਏ,
13و گفتند: «این شخص مردم را وا می دارد که خدا را با روشهائی که خلاف قانون است پرستش نمایند.»
13ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।
14پولُس هنوز حرفی نزده بود که گالیون خطاب به یهودیان گفت: «ای یهودیان، اگر جرم و جنایتی در بین باشد، البته باید به ادعا های شما گوش بدهم.
14ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
15اما چون این مسائل مربوط به کلمات و عنوان و لقب و شریعت خود تان می باشد، باید خود تان آنرا حل و فصل نمائید. من نمی خواهم در چنین اموری قضاوت کنم.»
15ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗਡ਼ੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”
16سپس آنها را از محکمه بیرون کرد.
16ਤੱਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।
17در این موقع آن ها سوستینیس را که سرپرست کنیسه بود گرفتند و در پیش مسند قاضی لت و کوب کردند، اما گالیون توجهی به این جریان نداشت.
17ਤੱਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ਡ਼ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਅਦਾਲਤ ਦੇ ਅੱਗੇ ਸੋਸਨਥੇਜ਼ ਨੂੰ ਲਿਆਕੇ ਮਾਰਿਆ ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।
18پولُس مدتی در آنجا ماند و سرانجام با برادران خداحافظی کرد و با کشتی عازم سوریه شد و پریسکیلا و اکیلا را هم همراه خود برد. پولُس در شهر کِنخریه سر خود را تراشید، زیرا چنین نذر کرده بود.
18ਪੌਲੁਸ ਉਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸਕਿੱਲਾ ਅਤੇ ਅਭੂਲਾ ਵੀ ਉਸਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕੋਟਾ ਲਏ, ਕਿਉਂਕਿ ਉਸਨੇ ਇਸ ਦੀ ਕਸਮ ਖਾਧੀ ਹੋਈ ਸੀ।
19وقتی آن ها به اِفِسُس رسیدند، پولُس از همسفران خود جدا شد و به تنهائی به کنیسه رفت و با یهودیان به مباحثه پرداخت.
19ਤੱਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇਥੇ ਹੀ ਉਸਨੇ ਅਭੂਲਾ ਅਤੇ ਪ੍ਰਿਸਕਿੱਲਾ ਨੂੰ ਛਡਿਆ। ਅਫ਼ਸ੍ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।
20از او خواهش کردند که بیشتر آنجا بماند اما او قبول نکرد.
20ਯਹੂਦੀਆਂ ਨੇ ਪੌਲੁਸ ਨੂੰ ਉਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ।
21او از ایشان خداحافظی کرد و گفت: «اگر خدا بخواهد باز پیش شما بر می گردم.» و اِفِسُس را ترک کرد.
21ਪੌਲੁਸ ਨੇ ਉਨ੍ਹਾਂ ਨੂੰ ਛਡਿਆ ਅਤੇ ਕਿਹਾ, “ਜੇ ਪ੍ਰਭੂ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।
22وقتی به ساحل قیصریه رسید به اورشلیم رفت و پس از سلام و احوالپرسی با اهل کلیسا بطرف انطاکیه حرکت کرد.
22ਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,
23پس از اینکه مدتی در آنجا اقامت کرد بار دیگر به سفر رفت و در سرزمینهای غلاتیه و فریجیه می گشت و شاگردان را تقویت می کرد.
23ਤੇ ਉਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕਡ਼ਿਆਂ ਕਰਦਾ ਰਿਹਾ।
24در این هنگام مردی یهودی به نام آپولُس که متولد اسکندریه بود به اِفِسُس آمد. او ناطقی فصیح و در کلام خدا دانا و توانا بود.
24ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪਢ਼ਿਆ-ਲਿਖਿਆ ਆਦਮੀ ਸੀ। ਉਸਨੂੰ ਪੋਥੀਆਂ ਬਾਰੇ ਬਡ਼ੀ ਜਾਣਕਾਰੀ ਸੀ।
25و در طریق خداوند تربیت یافته و پُر از شور و شوق روحانی بود. او به دقت دربارۀ عیسی تعلیم می داد ـ اگر چه فقط از تعمید یحیی آگاهی داشت.
25ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬਡ਼ੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
26او در کنیسه بدون ترس و واهمه شروع به سخن گفتن کرد و در آنجا بود که پریسکیلا و اکیلا سخنان او را شنیدند و او را پیش خود آوردند و طریقه خدا را با تفصیل بیشتری برایش شرح دادند.
26ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸਕਿੱਲਾ ਅਤੇ ਅਕੂਲਾ ਨੇ ਵੀ ਉਸਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸਨੂੰ ਆਪਣੇ ਘਰ ਲੈ ਗਿਆ ਅਤੇ ਉਸਨੂੰ ਪ੍ਰਭੂ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
27وقتی می خواست به یونان سفر کند برادران از او حمایت کردند و به ایمانداران در آن سرزمین نوشتند که با گرمی از او استقبال نمایند و او از موقع ورود خود به آنجا به کسانی که از راه فیض خدا ایمان آورده بودند یاری بسیار نمود،زیرا در مقابل همه با کوشش بسیار، بی اساس بودن ادعا های یهودیان را ثابت می کرد و با استفاده از کلام خدا دلیل می آورد که عیسی، همان مسیح وعده شده است.
27ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸਨੇ ਅਪੁੱਲੋਸ ਨੂੰ ਉਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।
28زیرا در مقابل همه با کوشش بسیار، بی اساس بودن ادعا های یهودیان را ثابت می کرد و با استفاده از کلام خدا دلیل می آورد که عیسی، همان مسیح وعده شده است.
28ਉਸਨੇ ਯਹੂਦੀਆਂ ਨਾਲ ਬਡ਼ੀ ਤਕਡ਼ੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਮ੍ਹਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।