Dari

Punjabi: NT

Acts

19

1در آن زمان که آپولُس در شهر قرنتس بود، پولُس از راه خشکه مسافرت می کرد تا به اِفِسُس رسید و در آنجا با تعدادی شاگردان برخورد کرد.
1ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾਡ਼ੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।
2از آنها پرسید: «آیا وقتی ایمان آوردید، روح القدس را یافتید؟» آن ها در جواب گفتند: «نخیر، ما حتی خبر هم نداشتیم که روح القدسی وجود دارد.»
2ਉਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”
3پولُس به ایشان گفت: «پس چه نوع تعمیدی گرفتید؟» گفتند: «تعمید یحیی.»
3ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਵੇਂ ਦਾ ਬਪਤਿਸਮਾ ਲਿਤ੍ਤਾ ਸੀ?” ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”
4پولُس فرمود: «تعمیدی که یحیی می داد نشانۀ توبه بود و او به مردم می گفت که به آن شخصی که بعد از او می آید، یعنی به عیسی، ایمان بیاورند.»
4ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”
5وقتی آن ها این را شنیدند به نام عیسی خداوند تعمید گرفتند
5ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ।
6و هنگامی که پولُس بر سر آنها دست نهاد روح القدس بر آنها نازل شد و به زبانها صحبت کرده و پیشگویی می نمودند.
6ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵਖ-ਵਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿਖ ਬਾਣੀਆਂ ਕਰਨ ਲੱਗੇ।
7این مردان، جمعاً حدود دوازده نفر بودند.
7ਇਸ ਧਡ਼ੇ ਵਿੱਚ ਕੋਈ ਬਾਰ੍ਹਾਂ ਕੁ ਮਨੁੱਖ ਸਨ।
8پولُس به کنیسه رفت و مدت سه ماه در آن شهر با شجاعت تمام صحبت می کرد و با استدلال مباحثه می نمود و می کوشید که شنوندگان را در مورد پادشاهی خدا متقاعد سازد.
8ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।
9اما عده ای از آنها سنگدل بودند و ایمان نمی آوردند و برعکس، از طریقه خدا پیش مردم بد گوئی می کردند. بنابراین پولُس از آنها کناره گیری کرد و شاگردان را به جای دیگری برد و همه روزه در تالار سخنرانی طیرانُس مجلس بحث برپا می کرد.
9ਪਰ ਕੁਝ ਯਹੂਦੀ ਬਡ਼ੇ ਕਟ੍ਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾਡ਼ੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
10این پروگرام به مدت دو سال ادامه داشت و نتیجه آن این شد که جمیع ساکنان ایالت آسیا اعم از یهودی و یونانی کلام خداوند را شنیدند.
10ਪੌਲੁਸ ਅਜਿਹਾ ਦੋ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ।
11خدا به دست پولُس معجزات بزرگ نشان می داد.
11ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।
12به طوری که مردم دستمالها و پیش بندهایی را که با بدن پولُس تماس یافته بود، می بردند و بر بدن مریضان می گذاشتند و آنها از امراض خود شفا می یافتند و ارواح ناپاک از آنها خارج می گشت.
12ਕੁਝ ਲੋਕਾਂ ਨੇ ਉਹ ਕੱਪਡ਼ੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪਡ਼ੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
13اما در این زمان عده ای از جادوگران سیار یهودی خواستند که با ذکر نام عیسی خداوند ارواح ناپاک را اخراج نمایند. آنها چنین می گفتند: «ترا به عیسی که پولُس بشارت می دهد قسم می دهم.»
13[This verse may not be a part of this translation]
14و هفت نفر از پسران شخصی بنام اِسکیوا که یکی از سران کاهنان بود این روش را به کار می بردند.
14[This verse may not be a part of this translation]
15اما روح ناپاک جواب داد: «من عیسی را می شناسم و دربارۀ پولُس اطلاع دارم اما شما چه کاره هستید؟»
15ਪਰ ਭਰਿਸ਼ਟ ਆਤਮਿਆਂ ਨੇ ਉਨ੍ਹਾਂ ਨੂੰ ਉੱਤਰ ਦਿੱਤਾ “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”
16مردی که روح ناپاک داشت با چنان قدرتی به آنها حمله کرد که همه مغلوب شدند و برهنه و زخمی از آن خانه فرار کردند.
16ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪਡ਼ੇ ਪਾਡ਼ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।
17این موضوع به گوش همه ساکنان اِفِسُس اعم از یهودی و یونانی رسید و همه را به ترس شدید انداخت و نام عیسی خداوند در میان ایشان بیشتر مورد احترام قرارگرفت.
17ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ।
18عدۀ زیادی از کسانی که ایمان آورده بودند پیش آمدند و اعتراف کردند که پیش از آن به جادوگری مشغول بودند.
18ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਮ੍ਹਣੇ, ਜਿਹਡ਼ੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।
19و عدۀ زیادی از ساحران کتب جادوگری خود را جمع کردند و پیش مردم سوزانیدند. کتابها را که قیمت گذاشتند، معلوم شد که ارزش آن ها برابر پنجاه هزار سکۀ نقره بود.
19ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਤੇ ਅਤੇ ਲੋਕਾਂ ਸਾਮ੍ਹਣੇ ਸਾਡ਼ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ੍ਲ ਸਨ।
20به این ترتیب کلام خداوند منتشر می شد و قدرت بیشتری می یافت.
20ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵਧ ਤੋਂ ਵਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।
21پس از این وقایع پولُس تصمیم گرفت، که از مقدونیه و یونان دیدن نماید و از آنجا به اورشلیم برود. او گفت: «بعد از رفتن به آنجا شهر روم را هم باید ببینم.»
21ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”
22پس دو نفر از همکاران خود یعنی تیموتاوس و ارسطوس را به مقدونیه فرستاد و خود او مدت بیشتری در ایالت آسیا اقامت نمود.
22ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।
23در این ایام سر و صدای زیادی دربارۀ این طریقه در اِفِسُس بلند شد.
23ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।
24در آنجا شخصی بود بنام دیمیتریوسِ نقره ساز، که تصاویر نقره ای از بتکدۀ آرتمیس (دیانا) می ساخت و به این وسیله برای صنعتگران شغل خوب و مفیدی فراهم ساخته بود.
24ਇਹ ਸਭ ਇਵੇਂ ਵਾਪਰਿਆ; ਉਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।
25پس او انجمنی مرکب از آنها و همچنین صاحبان حرفه های مشابه تشکیل داد و خطاب به ایشان گفت: «ای آقایان، می دانید که سعادت زندگی ما وابسته به این صنعت است
25ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।
26و به طوری که می بینید و می شنوید، این پولُس با تبلیغات خود نه فقط در شهر ما اِفِسُس بلکه تقریباً در سرتاسر ایالت آسیا عدۀ فراوانی را به طرف خود کشیده و گمراه ساخته است و می گوید که چیزهای ساخته شده به دست انسان، به هیچ وجه خدایان نیستند.
26ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
27پس خطر تنها در این نیست که شغل ما از اعتبار بیفتد بلکه این خطر هم هست که معبد الهۀ بزرگ ما آرتمیس بی ارزش گردد و طولی نخواهد کشید که عظمت خود الهه که مورد پرستش تمام مردم ایالت آسیا و سراسر جهان است از بین برود.»
27ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”
28وقتی آن ها این را شنیدند غضبناک گشتند و فریاد می زدند: «بزرگ است آرتیمیسِ اِفِسُسیان.»
28ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬਡ਼ੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲ੍ਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।”
29شهر به هم ریخت و مردم غایوس و آرِستَرخُس را که از اهالی مقدونیه و از همراهان پولُس بودند دستگیر کردند و کشان کشان به تماشاخانۀ شهر بردند.
29ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।
30پولُس می خواست که با جمعیت روبرو شود، اما ایمانداران نگذاشتند.
30ਪੌਲੁਸ ਅੰਦਰ ਜਾਕੇ ਭੀਡ਼ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸਨੂੰ ਅੰਦਰ ਨਾ ਜਾਣ ਦਿੱਤਾ।
31حتی عده ای از بزرگان ایالت آسیا که با پولُس رفاقت داشتند، پیش او فرستاده و اصرار کردند که در تماشاخانۀ شهر جان خود را خطر نیندازد.
31ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।
32دراین میان دسته ای یک چیز می گفتند و دسته ای چیز دیگر، زیرا آن جماعت بسیار آشفته بود و اغلب آنها اصلاً دلیل جمع شدن خود را نمی دانستند.
32ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉਥੇ ਲੋਕਾਂ ਵਿੱਚ ਇਹ ਗੱਲਾਂ ਲੈਕੇ ਕਿ, ਉਹ ਇਕਠੇ ਕਿਉਂ ਹੋਏ ਹਨ, ਹਫ਼ਡ਼ਾ-ਦਫ਼ਡ਼ੀ ਮੱਚੀ ਹੋਈ ਸੀ।
33اما عده ای گمان بردند اسکندر مسئول است، چون یهودیان او را پیش انداخته بودند. پس او با اشاره دست از مردم خواست که خاموش باشند و کوشش او این بود که در پیش این جماعت دفاع نماید.
33ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ। ਲੋਕਾਂ ਨੇ ਉਸਨੂੰ ਕਿਹਾ ਕਿ ਕੀ ਕਰੀਏ? ਉਸਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।
34اما وقتی مردم فهمیدند که اسکندر یهودی است، همه با یک صدا به مدت دو ساعت پشت سر هم فریاد می کردند: «بزرگ است آرتیمیسِ اِفِسُسیان.»
34ਪਰ ਜਦ੍ਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”
35سرانجام شاروال مردم را خاموش کرد و گفت: «ای مردان اِفِسُس، همه بدون استثناء می دانند که شهر ما اِفِسُس حافظ بتکدۀ آرتیمیسِ بزرگ و حافظ سنگ مقدسی است که از آسمان به زمین آمده است.
35ਫ਼ੇਰ ਸ਼ਹਿਰ ਦੇ ਮੁਹਰਰ੍ਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”
36و از آنجا که این حقایق غیر قابل انکار است، صلاح تان بر این است که آرام باشید و ندانسته کاری نکنید.
36ਕੋਈ ਵੀ ਨਹੀਂ ਆਖ ਸਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿਚਾਰ ਕਰ ਲੈਣਾ ਚਾਹੀਦਾ ਹੈ।
37این مردانی که شما به عنوان ملامت به اینجا آورده اید، نه به معبد ما دستبرد زده اند و نه نسبت به الهۀ ما سخن کفرآمیز گفته اند.
37ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।
38پس اگر دیمیتریوس و همکارانش ادعای بر ضد کسی دارند، درِ محاکم باز است و فرمانداران نیز حاضرند، آن ها می توانند در آنجا بر ضد یکدیگر شکایت نمایند.
38ਸਾਡੇ ਕੋਲ ਅਦਾਲਤਾਂ ਹਨ ਅਤੇ ਉਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸਕਦੇ ਹਨ।
39اگر مسائل دیگری در پیش است، باید در یک جلسۀ رسمی حل و فصل شود.
39ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹਡ਼ੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇਡ਼ਾ ਉਥੇ ਹੋਵੇਗਾ।
40زیرا این خطر در پیش است که به خاطر کار امروز ملامت به اخلالگری شویم. در حالی که هیچ دلیلی برای آن وجود ندارد و هیچ جوابی هم برای این شورش نداریم.»این را گفت و حاضران مجلس را رخصت کرد.
40ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।”
41این را گفت و حاضران مجلس را رخصت کرد.
41ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਫ਼ੇਰ ਉਸਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀ ਚਲੇ ਗਏ।