Dari

Punjabi: NT

Acts

23

1پولُس با دقت به اعضای شورا نگاه کرد و گفت: «ای برادران، من تا به امروز در حضور خدا با وجدانی پاک زندگی کرده ام.»
1ਪੌਲੁਸ ਨੇ ਬਡ਼ੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
2دراین هنگام کاهن اعظم، حنانیا، به کسانی که در کنار پولُس ایستاده بودند، امر کرد که به دهانش مشت بزنند.
2ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉਥੇ ਹੀ ਸੀ, ਜਦੋਂ ਉਸਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹਡ਼ੇ ਆਦਮੀ ਪੌਲੁਸ ਦੇ ਕੋਲ ਖਢ਼ੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।
3پولُس به او گفت: «ای دیوار سفید شده، خدا ترا خواهد زد. تو آنجا نشسته ای که مطابق شریعت در مورد من قضاوت نمایی و حالا بر خلاف آن امر می کنی که مرا بزنند.»
3ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁਟ੍ਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਰਣਾ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁਟ੍ਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
4حاضران گفتند: «به کاهن اعظم خدا اهانت می کنی؟»
4ਪੌਲੁਸ ਦੇ ਕੋਲ ਖਢ਼ੇ ਆਦਮੀਆਂ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
5پولُس گفت: «ای برادران، من نمی دانستم که او کاهن اعظم است. می دانم که تورات می فرماید: «به پیشوای قوم خود ناسزا نگو.»»
5ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।”‘
6وقتی پولُس فهمید، که بعضی از آنها صدوقی و بعضی فریسی هستند با صدای بلند گفت: «ای برادران، من فریسی و فریسی زاده ام و مرا به خاطر ایمان و امید به رستاخیز مردگان در اینجا محاکمه می کنند.»
6ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।”
7با این سخن میان فریسی ها و صَدوقی ها اختلاف افتاد و مردم به دو دسته تقسیم شدند.
7ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿਡ਼ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
8(صَدوقی ها منکر روز قیامت و وجود فرشته یا روح هستند ولی، فریسی ها به وجود اینها عقیده دارند.)
8ਸਦੂਕੀ ਵਿਸ਼ਵਾਸ ਕਰਦੇ ਸਨ ਕਿ ਉਥੇ ਪੁਨਰ ਉਥਾਨ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇਥੇ ਦੂਤ ਜਾਂ ਆਤਮੇ ਨਹੀਂ ਸਨ।
9سر و صدای زیادی در مجلس بلند شد و چند نفر از علمای فرقۀ فریسی برخاسته گفتند: «ما در این مرد هیچ تقصیری نمی بینم. از کجا معلوم است که روح یا فرشته ای با او سخن نگفته باشد.»
9ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖਢ਼ੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
10اختلاف زیادتر شد و قوماندان از ترس اینکه مبادا پولُس را تکه تکه کنند، فرمان داد عساکر به مجلس داخل شوند و پولُس را از میان جمعیت خارج ساخته و به قشله ببرند.
10ਬਹਿਸ ਝਗਡ਼ੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥਡ਼ੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
11در شب همان روز خداوند به پولُس ظاهر شد و فرمود: «دل قوی دار، چون همان طور که در اورشلیم دربارۀ من شهادت دادی در روم نیز باید چنان کنی.»
11ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖਢ਼ਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
12وقتی روز شد بعضی از یهودیان دور هم جمع شدند و سوگند یاد کردند، که تا پولُس را نکشند بهیچ خوردنی و یا نوشیدنی لب نزنند.
12ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
13در این دسیسه بیش از چهل نفر شرکت داشتند.
13ਚਾਲ੍ਹੀਆਂ ਤੋਂ ਵਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।
14آنها پیش سران کاهنان و بزرگان رفتند و گفتند: «ما سوگند خورده ایم تا پولُس را نکشیم لب به غذا نزنیم.
14ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।
15بنابراین شما و اعضای شورا به بهانۀ اینکه می خواهید در سوابق پولُس تحقیقات بیشتری نمائید، از قوماندان تقاضا کنید او را فردا پیش شما بیاورد. ما ترتیبی داده ایم که او را پیش از اینکه به اینجا برسد بکشیم.»
15ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁਛ-ਗਿਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
16اما خواهرزادۀ پولُس از این دسیسه با خبر شد و به قشله رفت و پولُس را خبر داد.
16ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।
17پولُس یکی از صاحب منصبان را صدا زده گفت: «این جوان را پیش قوماندان ببر، می خواهد موضوعی را به عرض او برساند.»
17ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈਕੇ ਆਇਆ ਹੈ।”
18صاحب منصب او را پیش قوماندان برد و به او گفت: «پولُس زندانی بدنبال من فرستاد و تقاضا کرد که این جوان را پیش شما بیاورم. او می خواهد موضوعی را به عرض برساند.»
18ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
19قوماندان دست او را گرفته به کناری کشید و محرمانه از او پرسید: «چه می خواهی بگویی؟»
19ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਇੱਕ ਇਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”
20او گفت: «یهودیان نقشه کشیده اند که از شما تقاضا نمایند پولُس را فردا به شورا ببرید. بهانه آنها این است که می خواهند در مورد او اطلاعات دقیقتری به دست آورند.
20ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁਛਣਾ ਚਾਹੁੰਦੇ ਹਨ।
21به حرفهای آنها توجه نکنید، زیرا بیش از چهل نفر از ایشان در کمین او نشسته اند و قسم خورده اند که تا او را نکشند چیزی نخورند و ننوشند. آنها اکنون حاضر و آماده هستند و فقط در انتظار موافقت شما می باشند.»
21ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵਧੇਰੇ ਯਹੂਦੀ ਛੁਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”
22به این ترتیب قوماندان آن جوان را رخصت کرد و به او اخطار نمود، که نباید از اطلاعاتی که در اختیار او گذاشته است کسی با خبر شود.
22ਸਰਦਾਰ ਨੇ ਉਸਨੂੰ ਕਿਹਾ, “ਕਿਸੇ ਨੂੰ ਨਾ ਦਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸਨੇ ਉਸਨੂੰ ਭੇਜ ਦਿੱਤਾ।”
23سپس قوماندان دو نفر صاحب منصب را صدا زد و به آن ها گفت: «دو صد عسکر پیاده و هفتاد سواره نظام و دو صد نیزه دار آماده کنید تا امشب ساعت نُه به قیصریه بروند.
23ਜਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰਖੋ, ਸੱਤਰ ਸਿਪਾਹੀ ਘੋਡ਼ਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰਖਵਾ।
24و چند اسپ برای پولُس حاضر کنید تا به این وسیله او را سالم به فِلیکسِ والی تحویل دهید.»
24ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋਡ਼ਿਆਂ ਦਾ ਇੰਤਜ਼ਾਮ ਕਰੋ। ਉਸਨੂੰ ਪੂਰੀ ਸੁਰਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”
25او نامه ای هم به این مضمون نوشت:
25ਸੈਨਾ ਅਧਿਕਾਰੀ ਨੇ ਇੱਕ ਚਿਠੀ ਲਿਖੀ ਜੋ ਇਸ ਤਰ੍ਹਾਂ ਸੀ;
26«کلودیوس لیسیاس به جناب والی فِلیکس سلام می رساند.
26ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।
27این مرد را یهودیان گرفته اند و قصد داشتند او را بکشند، اما وقتی فهمیدم که او یک نفر رومی است من با عساکر خود به آنجا رفته او را از چنگ ایشان بیرون آوردم
27ਯਹੂਦੀਆਂ ਨੇ ਉਸਨੂੰ ਗਿਰਫ਼ਤਾਰ ਕਰ ਲਿਆ ਅਤੇ ਇਸਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸਨੂੰ ਬਚਾਇਆ।
28و از آنجا که می خواستم علت تهمت او را بفهمم او را به شورای ایشان بردم.
28ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।
29اما متوجه شدم که موضوع مربوط به اختلاف عقیدۀ آن ها در خصوص شریعت خود شان است و او کاری که مستوجب اعدام یا حبس باشد نکرده است.
29ਉਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
30پس وقتی فهمیدم که آن ها در صدد سوء قصد نسبت به جان او هستند، فوراً او را پیش شما فرستادم و به مدعیان او نیز امر کرده ام، که دعوی خود را در پیشگاه شما به عرض برسانند.»
30ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।
31عساکر مطابق اوامری که گرفته بودند، پولُس را تحویل گرفته و او را شبانه به انتیپاتریس رسانیدند.
31ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।
32فردای آن روز همه بجز سوارانی که پولُس را تا به مقصد همراهی می کردند به قشله برگشتند.
32ਅਗਲੇ ਦਿਨ ਘੁਡ਼ ਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁਡ਼ ਗਏ।
33سواران به وقت رسیدن به قیصریه نامۀ مذکور را به والی تقدیم نموده و پولُس را به او تحویل دادند.
33ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
34والی وقتی نامه را خواند، از پولُس پرسید که اهل کدام ولایت است و چون فهمید که اهل قیلیقیه استبه او گفت: «وقتی مدعیان تو برسند به دفاع تو گوش خواهم داد.» و فرمان داد او را در قصر هیرودیس تحت نظر نگاه دارند.
34ਹਾਕਮ ਨੇ ਚਿਠੀ ਪਢ਼ਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।
35به او گفت: «وقتی مدعیان تو برسند به دفاع تو گوش خواهم داد.» و فرمان داد او را در قصر هیرودیس تحت نظر نگاه دارند.
35ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁਦ੍ਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।