Dari

Punjabi: NT

Acts

25

1فِستوس سه روز بعد از آنکه زمام امور را در دست گرفت از قیصریه به اورشلیم رفت.
1ਫ਼ੇਸਤੁਸ ਰਾਜਪਲ ਬਣ ਗਿਆ, ਤਿੰਨਾਂ ਦਿਨਾਂ ਬਾਅਦ ਉਹ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।
2سران کاهنان و رهبران یهود اتهامات و دعاوی خود را برضد پولُس به اطلاع او رسانیدند و از فِستوس تقاضا کردند
2ਪਰਧਾਨ ਜਾਜਕਾਂ ਅਤੇ ਖਾਸ ਯਹੂਦੀ ਆਗੂਆਂ ਨੇ ਫ਼ੇਸਤੁਸ ਦੇ ਅੱਗੇ ਪੌਲੁਸ ਦੇ ਖਿਲਾਫ਼ ਦੋਸ਼ ਲਗਾਏ।
3که به آنها لطفی نماید و پولُس را به اورشلیم بفرستد. آنها در کمین بودند تا او را بین راه به قتل برسانند.
3ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁਡ਼ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
4فِستوس جواب داد: «پولُس در قیصریه تحت نظر است و خود من به زودی به آنجا بر می گردم.
4ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ, ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਗਾ।
5بنابر این کسانی از شما که برای شان مقدور است با من به آنجا بیایند و چنانچه این شخص خطایی کرده است، برضد او اقامه دعوی نمایند.»
5ਤੁਹਾਡੇ ਕੁਝ ਆਗੂ ਮੇਰੇ ਨਾਲ ਚਲਣ ਉਹ ਉਥੇ ਪੌਲੁਸ ਨੂੰ ਦੋਸ਼ੀ ਸਾਬਤ ਕਰਨ ਜੇਕਰ ਉਸਨੇ ਸੱਚ ਮੁੱਚ ਕੋਈ ਗਲਤੀ ਕੀਤੀ ਹੈ ਤਾਂ ਉਹ ਉਸ ਤੇ ਕੈਸਰਿਯਾ ਵਿੱਚ ਇਲਜ਼ਾਮ ਲਾ ਸਕਦੇ ਹਨ।”
6فِستوس تقریباً هشت یا ده روز در اورشلیم بسر برد و سپس به قیصریه مراجعت کرد. روز بعد در محکمه حضور یافت و امر کرد پولُس را بیآورند.
6ਫ਼ੇਸਤੁਸ ਅਠ-ਦਸ ਦਿਨ ਹੋਰ ਯਰੂਸ਼ਲਮ ਵਿੱਚ ਹੀ ਰੁਕਿਆ ਫ਼ਿਰ ਵਾਪਸ ਕੈਸਰਿਯਾ ਨੂੰ ਪਰਤਿਆ। ਅਗਲੇ ਦਿਨ ਫ਼ੇਸਤੁਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਪੌਲੁਸ ਨੂੰ ਉਸਦੇ ਸਾਮ੍ਹਾਣੇ ਹਾਜਰ ਕਰਨ। ਫ਼ੇਸਤੁਸ ਅਦਾਲਤ ਦੀ ਗੱਦੀ ਤੇ ਬੈਠਾ ਸੀ।
7وقتی پولُس وارد شد، یهودیانی که از اورشلیم آمده بودند دور او را گرفتند و تهمت های سختی برضد او ذکر کردند که قادر به اثبات آن ها نبودند.
7ਪੌਲੁਸ ਉਸ ਕਮਰੇ ਵਿੱਚ ਆਇਆ। ਜਿਹਡ਼ੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸਦੇ ਆਸ-ਪਾਸ ਖਢ਼ੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕਡ਼ੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸਕੇ।
8پولُس از خود دفاع کرده گفت: «من نه نسبت به شریعت یهود مرتکب خطایی شده ام و نه برضد عبادتگاه و امپراطور اقدامی کرده ام.»
8ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”
9اما فِستوس که می خواست مورد توجه یهودیان قرار گیرد، رو به پولُس کرد و گفت: «آیا می خواهی به اورشلیم بروی و در آنجا در حضور خود من محاکمه شوی؟»
9ਪਰ ਫ਼ੇਸਤੁਸ ਯਹੂਦੀਆਂ ਨੂੰ ਕੁਸ਼ ਕਰਨਾ ਚਾਹੁੰਦਾ ਸੀ ਤਾਂ ਉਸਨੇ ਪੌਲੁਸ ਨੂੰ ਕਿਹਾ, “ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ? ਕੀ ਤੂੰ ਚਾਹੁੰਦਾ ਹੈ ਕਿ ਮੈਂ ਉਥੇ ਇਨ੍ਹਾਂ ਦੋਸ਼ਾਂ ਉੱਪਰ ਤੇਰਾ ਨਿਰਣਾ ਕਰਾਂ?”
10پولُس جواب داد: «من هم اکنون در محکمۀ امپراطور یعنی در آنجایی که باید محاکمه شوم ایستاده ام. چنانکه خود شما به خوبی آگاهید، من مرتکب هیچ جرمی برضد یهودیان نشده ام.
10ਪੌਲੁਸ ਨੇ ਕਿਹਾ, “ਇਸ ਵਕਤ ਮੈਂ ਕੈਸਰੀ ਅਦਾਲਤ ਦੀ ਗੱਦੀ ਅੱਗੇ ਖਢ਼ਾ ਹਾਂ। ਮੇਰਾ ਨਿਆਂ ਇਥੇ ਹੀ ਹੋਵੇ। ਮੈਂ ਯਹੂਦੀਆਂ ਦੇ ਵਿਰੁੱਧ ਕੁਝ ਵੀ ਗਲਤ ਨਹੀਂ ਕੀਤਾ ਅਤੇ ਤੁਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹੋ।
11اگر مجرم هستم و چنانکه کاری کرده ام که مستوجب اعدام است، از مرگ نمی گریزم. اما اگر مرتکب هیچیک از اعمالی که این اشخاص به من نسبت می دهند نشده ام، هیچ کس حق ندارد مرا به دست آنها بسپارد. من تقاضا می کنم که امپراطور شخصاً به دوسیه من رسیدگی نماید.»
11ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ਡ਼ਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
12فِستوس پس از تبادل نظر با مشاوران خود جواب داد: «حالا که از امپراطور دادخواهی می کنی به پیشگاه امپراطور خواهی رفت.»
12ਤਦ ਫ਼ੇਸਤੁਸ ਨੇ ਅਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ ਅਤੇ ਕਿਹਾ, “ਤੂੰ ਕੈਸਰ ਦੀ ਦੁਹਾਈ ਦਿੱਤੀ ਹੈ ਇਸ ਲਈ ਤੂੰ ਕੈਸਰ ਕੋਲ ਹੀ ਜਾਵੇਂਗਾ।”
13پس از مدتی اغریپاس پادشاه و همسرش برنیکی به قیصریه آمدند تا به فِستوس خیر مقدم بگویند.
13ਕੁਝ ਦਿਨਾਂ ਬਾਅਦ, ਰਾਜਾ ਅਗ੍ਰਿਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨਾਲ ਭੇਂਟ ਕਰਨ ਲਈ ਆਏ।
14و چون روزهای زیادی در آنجا ماندند، فِستوس سوابق پولُس را در اختیار پادشاه گذاشت و گفت: «یک زندانی در اینجاست که فِلیکس او را به من تحویل داده است.
14ਉਹ ਉਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸਨੂੰ ਫ਼ੇਲਿਕੁਸ ਨੇ ਕੈਦ ਵਿੱਚ ਰਖ ਛਡਿਆ ਹੈ।
15وقتی به اورشلیم رفتم سران کاهنان و بزرگان یهود از او رسماً به من شکایت کردند و تقاضای محکومیت او را داشتند.
15ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸਨੂੰ ਮਾਰ ਦੇਵਾਂ।
16من به آنها جواب دادم که شیوۀ روم این نیست که متهمی را به مدعیان تسلیم نماید، مگر آنکه اول او را با مدعیان خود روبرو نموده و به او فرصتی بدهد که در مورد این تهمت ها از خود دفاع کند.
16ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਮ੍ਹਣਾ ਨਹੀਂ ਕਰਦਾ ਅਤੇ ਉਸਨੂੰ ਉਸਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸਨੂੰ ਹਵਾਲੇ ਨਹੀਂ ਕੀਤਾ ਜਾਂਦਾ।’
17پس وقتی به اینجا آمدند، من بدون تلف وقت، روز بعد در محکمه حاضر شدم و امر کردم او را بیاورند.
17ਇਸ ਲਈ ਇਹ ਯਹੂਦੀ ਇਥੇ ਇਕਠੇ ਹੋਏ। ਮੈਂ ਮੁਨਸਫ਼ ਦੀ ਗੱਦੀ ਤੇ ਬੈਠਾ ਅਤੇ ਉਸ ਮਨੁੱਖ ਨੂੰ ਮੇਰੇ ਸਾਮ੍ਹਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ।
18وقتی مدعیان او برخاستند و برضد او صحبت کردند، او را به هیچیک از جرمهائی که من انتظار داشتم، ملامت نساختند،
18ਯਹੂਦੀ ਖਢ਼ੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਅਪਰਾਧ ਨਹੀਂ ਲਾਏ ਜੋ ਮੈਂ ਸੋਚੇ ਸਨ।
19فقط دربارۀ دین خود شان و شخصی بنام عیسی که مرده و پولُس ادعا می کند زنده است، اختلاف عقیده داشتند.
19ਇਸਦੀ ਜਗ਼੍ਹਾ, ਇਹ ਸਭ ਉਨ੍ਹਾਂ ਦੇ ਧਰਮ ਦੇ ਮਾਮਲੇ ਅਤੇ ਯਿਸੂ ਨਾਂ ਦੇ ਆਦਮੀ ਬਾਰੇ ਸਨ। ਯਿਸੂ ਮਰ ਚੁਕਿਆ ਹੈ, ਪਰ ਪੌਲੁਸ ਨੇ ਆਖਿਆ ਕਿ ਉਹ ਹਾਲੇ ਵੀ ਜਿਉਂਦਾ ਹੈ।
20چون در بررسی این امور دو دل بودم، از او پرسیدم که آیا می خواهد به اورشلیم برود تا در آنجا به این موضوع رسیدگی شود.
20ਮੈਨੂੰ ਇਨ੍ਹਾਂ ਗੱਲਾਂ ਬਾਰੇ ਬਹੁਤਾ ਪਤਾ ਨਹੀਂ ਸੀ ਇਸ ਲਈ ਮੈਂ ਜ਼ਿਆਦਾ ਸਵਾਲ ਨਾ ਕੀਤੇ ਪਰ ਮੈਂ ਪੌਲੁਸ ਨੂੰ ਪੁੱਛਿਆ, ‘ਕੀ ਤੂੰ ਯਰੂਸ਼ਲਮ ਜਾਕੇ ਉਥੇ ਨਿਆਂ ਪਾਉਣਾ ਚਾਹੁੰਦਾ ਹੈ?’
21اما وقتی پولُس تقاضا کرد که تا زمانی که امپراطور به کارش رسیدگی نکرده تحت نظر بماند، من امر کردم او را تحت نظر نگاه دارند تا در وقت مناسب او را به حضور امپراطور بفرستم.»
21ਪਰ ਪੌਲੁਸ ਨੇ ਚਾਹਿਆ ਕਿ ਉਸਨੂੰ ਕੈਸਰਿਯਾ ਵਿੱਚ ਹੀ ਰੱਖਿਆ ਜਾਵੇ। ਉਸਨੇ ਕੈਸਰ ਨੂੰ ਬੇਨਤੀ ਕੀਤੀ। ਸੋ ਮੈਂ ਹੁਕਮ ਦਿੱਤਾ ਕਿ ਪੌਲੁਸ ਨੂੰ ਉਦੋਂ ਤੱਕ ਨਜ਼ਰਬੰਦ ਰਖੋ ਜਦੋਂ ਤੱਕ ਮੈਂ ਉਸਨੂੰ ਰੋਮ ਵਿੱਚ ਕੈਸਰ ਕੋਲ ਨਾ ਭੇਜ ਦੇਵਾਂ।”
22اغریپاس به فِستوس گفت: «بسیار آرزو دارم شخصاً سخنان او را بشنوم.» فِستوس جواب داد: «بسیار خوب! فردا سخنان او را خواهید شنید.»
22ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਮੈਂ ਵੀ ਇਸ ਮਨੁੱਖ ਨੂੰ ਸੁਨਣਾ ਚਾਹੁੰਦਾ ਹਾਂ।” ਫ਼ੇਸਤੁਸ ਨੇ ਕਿਹਾ, “ਕੱਲ ਤੂੰ ਉਸਨੂੰ ਸੁਣ ਸਕਦਾ ਹੈਂ।”
23روز بعد اغریپاس و برنیکی با تشریفات تمام به دربار وارد شدند و با گروهی از قوماندانان و بزرگان شهر در آنجا جلوس نمودند. به فرمان فِستوس پولُس را حاضر کردند.
23ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵਡ਼ੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
24در این وقت فِستوس گفت: «ای اغریپاس پادشاه و ای تمام کسانی که در اینجا حضور دارید، شما مردی را روبروی خود می بینید که اکثر یهودیان، چه در اورشلیم و چه در اینجا، پیش من از او شکایت کرده اند و با فریاد خواسته اند که او نباید دیگر زنده بماند.
24ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇਥੇ ਸਾਡੇ ਨਾਲ ਇਕਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸਨੂੰ ਹੋਰ ਵਧੇਰੇ ਨਹੀਂ ਜਿਉਣਾ ਚਾਹੀਦਾ।
25نظر خود من این است که او کاری نکرده که مستوجب مرگ باشد، ولی چون او از امپراطور تقاضای دادخواهی کرده است، تصمیم گرفتم او را به پیشگاه او بفرستم.
25ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।
26و چون مطلب مخصوصی ندارم که به امپراطور بنویسم، او را در اینجا پیش شما و مخصوصاً به حضور شما اغریپاس پادشاه آوردم تا در نتیجۀ این تحقیقات مقدماتی، بتوانم مطلبی تهیه نموده برای او بنویسم،زیرا معقول به نظر نمی رسد که یک زندانی را بدون اسناد کافی بنزد امپراطور بفرستم.»
26ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸਨੂੰ ਤੁਹਾਡੇ ਸਭ ਦੇ ਸਾਮ੍ਹਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਮ੍ਹਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸਕਾਂ।
27زیرا معقول به نظر نمی رسد که یک زندانی را بدون اسناد کافی بنزد امپراطور بفرستم.»
27ਮੈਂ ਸੋਚਦਾ ਹਾਂ ਕਿ ਇੱਕ ਕੈਦੀ ਤੇ ਦੋਸ਼ ਲਾਏ ਬਿਨਾ ਉਸਨੂੰ ਰੋਮ ਭੇਜਣਾ ਮੂਰਖਤਾ ਹੋਵੇਗੀ।”