1اغریپاس خطاب به پولُس گفت: «ما به تو اجازه می دهیم که از خود دفاع کنی.» پولُس دستهای خود را گشود و از خود چنین دفاع کرد:
1ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।
2«ای اغریپاس پادشاه، برای من کمال خوشوقتی است که امروز در پیشگاه آن حضرت در خصوص شکایاتی که یهودیان از من دارند به دفاع بر می خیزم.
2“ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖਢ਼ਾ ਹੋਕੇ ਅੱਜ ਮੈਂ ਆਪਣੇ ਆਪਨੂੰ ਬਡ਼ਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।
3و بیشتر از این خوشوقتم که عالیجناب به همه آداب و رسوم یهودیان و اختلافات بین آنها آشنائی کامل دارید. تمنا دارم لطف فرموده به عرایض بنده توجه نمائید.
3ਮੈਂ ਵਧੇਰੇ ਖੁਸ਼ ਹਾਂ ਕਿਉਂਕਿ ਤੈਨੂੰ ਯਹੂਦੀ ਰਿਵਾਜ਼ਾਂ ਬਾਰੇ ਅਤੇ ਜਿਹਡ਼ੀਆਂ ਗੱਲਾਂ ਬਾਰੇ ਇਹ ਬਹਿਸ ਕਰਦੇ ਹਨ ਉਨ੍ਹਾਂ ਬਾਰੇ ਪੂਰਾ ਗਿਆਨ ਹੈ। ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸਬਰ ਨਾਲ ਸੁਣੋ।
4همۀ یهودیان به خوبی می دانند که جوانی من چگونه گذشته است و می دانند که از همان ابتدا چگونه در بین ملت خود و در اورشلیم زندگی کردم.
4ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ।
5آنها مرا از اول می شناختند و اگر بخواهند می توانند آن را تصدیق کنند. آن ها می دانند که من عُمری را در فریسی گری یعنی پیروی از دقیقترین فرقه های دین خود گذرانده ام.
5ਇਹ ਯਹੂਦੀ ਮੈਨੂੰ ਬਡ਼ੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸਕ੍ਕਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧਡ਼ਿਆਂ ਤੋਂ ਵੀ ਵਧੇਰੇ ਧਿਆਨ ਨਾਲ ਕਰਦੇ ਹਨ।
6و حالا بخاطر امید به آن وعده ای که خدا به پدران ما داده است محاکمه می شوم.
6ਹੁਣ ਮੈਂ ਉਸ ਆਸਥਾ ਕਾਰਣ ਕਚਿਹਰੀ ਦੇ ਸਾਮ੍ਹਣੇ ਖਢ਼ਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।
7این همان وعده ای است که دوازده طایفۀ ما امید دارند که روزی انجام آن را ببینند و از صمیم قلب شب و روز عبادت می کنند. بلی، بخاطر همین امید است، که یهودیان از من شکایت کرده اند. ای پادشاه،
7ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮਢ਼ ਰਹੇ ਹਨ।
8چرا به نظر آن جناب محال می آید که خدا مردگان را زنده گرداند؟
8ਤੁਸੀਂ ਇਸ ਗੱਲ ਨੂੰ ਅਸੰਭਵ ਕਿਉਂ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ?
9خود من روزی این را وظیفۀ خود می دانستم که به هر وسیله ای با عیسی ناصری مخالفت نمایم.
9“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਹੀਦੀਆਂ ਹਨ।
10و در اورشلیم همین کار را کردم و با اختیاراتی که از سران کاهنان گرفتم، بسیاری از مقدسان را به زندان انداختم و وقتی آنها را می کشتند بر ضد شان رأی می دادم.
10ਅਤੇ ਯਰੂਸ਼ਲਮ ਵਿੱਚ ਮੈਂ ਨਿਹਚਾਵਾਨਾਂ ਦੇ ਖਿਲਾਫ਼ ਵੀ ਬਡ਼ੇ ਕੰਮ ਕੀਤੇ। ਪਰਧਾਨ ਜਾਜਕਾਂ ਨੇ ਮੈਨੂੰ ਇਹ ਇਖਤਿਆਰ ਦਿੱਤਾ ਹੋਇਆ ਸੀ, ਇਸ ਲਈ ਮੈਂ ਬਹੁਤ ਸਾਰੇ ਨਿਹਚਾਵਾਨਾਂ ਨੂੰ ਕੈਦ ਕੀਤਾ ਅਤੇ ਉਨ੍ਹਾਂ ਨੂੰ ਕੈਦਖਾਨੇ ਵਿੱਚ ਪਾ ਦਿੱਤਾ। ਜਦੋਂ ਉਹ ਮਾਰੇ ਜਾ ਰਹੇ ਸਨ, ਤਾਂ ਮੈਂ ਈ ਹਾਂਮੀ ਭਰੀ।
11مدت زیادی ایشان را در کنیسه ها می زدم و کوشش می کردم آنها را به انکار ایمان شان مجبور سازم. خشم و غضب من بجایی رسید که تا شهرهای دوردست آن ها را تعقیب می کردم و آزار می رسانیدم.
11ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
12در چنین حالی با داشتن اختیارات تام و اوامری از جانب سران کاهنان به دمشق می رفتم که
12“ਇੱਕ ਅਜਿਹੀ ਯਾਤਰਾ ਵੇਲੇ, ਮੈਂ ਪ੍ਰਧਾਨ ਜਾਜਕਾਂ ਦੁਆਰਾ ਦਿੱਤੇ ਅਧਿਕਾਰ ਅਤੇ ਸ਼ਕਤੀ ਨਾਲ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ।
13در هنگام ظهر در بین راه، ای پادشاه، نوری روشنتر از نور آفتاب به دور من و همسفرانم درخشید.
13ਇਹ ਦੁਪਿਹਰ ਸੀ ਅਤੇ ਮੈਂ ਦੰਮਿਸਕ ਨੂੰ ਜਾਂਦੇ ਰਾਹ ਤੇ ਸੀ। ਫ਼ੇਰ, ਹੇ ਪਾਤਸ਼ਾਹ, ਮੈਂ ਅਕਾਸ਼ ਤੋਂ ਇੱਕ ਰੋਸ਼ਨੀ ਵੇਖੀ ਜੋ ਕਿ ਸੂਰਜ ਤੋਂ ਵੀ ਵਧ ਚਮਕੀਲੀ ਸੀ। ਉਹ ਰੋਸ਼ਨੀ ਮੇਰੇ ਚਾਰੇ ਪਾਸੇ ਫ਼ੈਲ ਗਈ ਅਤੇ ਮੇਰੇ ਨਾਲ ਜਿਹਡ਼ੇ, ਮੇਰੇ ਸਾਥੀ ਸਫ਼ਰ ਕਰ ਰਹੇ ਸਨ ਉਨ੍ਹਾਂ ਉੱਤੇ ਵੀ।
14همگی به زمین افتادیم. بعد من صدایی شنیدم که به زبان عبرانی به من گفت «ای شائول، ای شائول، چرا بر من جفا می کنی؟ بر میخ ها لگد زدن کار آسانی نیست.»
14ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲਡ਼ਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
15پرسیدم: «خداوندا تو کیستی؟» خداوند گفت: «من همان عیسی هستم که تو به من جفا می رسانی.
15ਮੈਂ ਕਿਹਾ, ‘ਪ੍ਰਭੂ। ਤੂੰ ਕੌਣ ਹੈਂ’ ਪ੍ਰਭੂ ਨੇ ਆਖਿਆ, ‘ਮੈਂ ਯਿਸੂ ਹਾਂ, ਜਿਸਨੂੰ ਤੂੰ ਕਸ਼ਟ ਦੇ ਰਿਹਾ ਹੈਂ।
16برخیز و روی پای خود بایست. من به تو ظاهر شدم تا تو را به خدمت خود منصوب کنم که دربارۀ آنچه امروز دیده ای و آنچه در آینده خواهی دید شهادت دهی.
16ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
17من ترا از دست این قوم و نیز از دست ملتهای بیگانه که ترا پیش آنها می فرستم، خواهم رهانید. ترا می فرستم
17ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ।
18تا چشمهای آنها را باز کنی و ایشان را از تاریکی به روشنائی و از قلمرو شیطان به سوی خدا بازگردانی تا از راه ایمان به من، گناهان شان آمرزیده شود و در بین مقدسین خدا حصه داشته باشند.»
18ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਅਕੇ ਉਜਾਲੇ ਦੇ ਰਾਹ ਵੱਲ ਮੁਡ਼ਣਗ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।”‘
19بنابراین ای اغریپاس پادشاه، من نسبت به رؤیاهای آسمانی نافرمانی نکردم،
19ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸਨੂੰ ਮੰਨਣ ਤੋਂ ਇਨਕਾਰ ਨਾ ਕੀਤਾ।
20بلکه اول به یهودیان ساکن دمشق و اورشلیم و سر تا سر یهودیه و سپس در میان مردم غیر یهود اعلام می کردم که توبه کنند و به سوی خدا برگردند و طوری زندگی کنند، که شایستۀ این توبه باشند.
20ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁਡ਼ਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਈਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
21به همین دلیل یهودیان مرا در عبادتگاه گرفتند و می خواستند مرا بکشند.
21ਇਸੇ ਕਰਕੇ ਯਹੂਦੀ ਮੈਨੂੰ ਫ਼ਡ਼ਕੇ ਲੈ ਗਏ ਜਦ ਮੈਂ ਮੰਦਰ ਵਿੱਚ ਸੀ ਅਤੇ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ।
22اما به یاری پروردگار امروز در اینجا ایستاده ام و به همه، به کوچک و بزرگ، شهادت می دهم و چیزی جز آنچه انبیاء و موسی از پیش خبر داده اند به زبان نمی آورم،
22ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇਥੇ ਪਰਮੇਸ਼ੁਰ ਦੀ ਮਦਦ ਨਾਲ ਖਢ਼ਾ ਹਾਂ ਅਤੇ ਸਭ ਲੋਕਾਂ, ਵਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
23یعنی مسیح باید درد و رنج بکشد و اولین کسی باشد که پس از مرگ زنده می شود تا طلوع نور را به این قوم و ملتهای دیگر اعلام فرماید.»
23ਉਨ੍ਹਾਂ ਆਖਿਆ ਸੀ ਕਿ ਮਸੀਹ ਹੋਵੇਗਾ ਅਤੇ ਉਹ ਪਹਿਲਾਂ ਹੋਵੇਗਾ ਜੋ ਮਰ ਅਕੇ ਜਿਉਂ ਉਠੇਗਾ। ਮੂਸਾ ਅਤੇ ਨਬੀਆਂ ਦਾ ਕਹਿਣਾ ਹੈ ਕਿ ਮਸੀਹ ਯਹੂਦੀਆਂ ਲਈ ਅਤੇ ਗੈਰ-ਯਹੂਦੀਆਂ ਲਈ ਰੌਸ਼ਨੀ ਦੀ ਮਿਸਾਲ ਲੈਕੇ ਆਵੇਗਾ।”
24وقتی دفاع پولُس به اینجا رسید، فِستوس فریاد زد: «ای پولُس، عقلت را از دست داده ای! زیادی علم تو را دیوانه کرده است.»
24ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨ੍ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
25پولُس جواب داد: «نخیر عالیجناب فِستوس، دیوانه نیستم بلکه در کمال هوشیاری عین حقیقت را بیان می کنم.
25ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
26پادشاه از این چیزها اطلاع دارند و من می توانم آزادانه پیش آن جناب صحبت کنم. فکر نمی کنم در این باره چیزی از نظر ایشان دور مانده باشد، زیرا هیچیک از آن ها در خفا صورت نگرفته است.
26ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।
27ای اغریپاس پادشاه، آیا شما به انبیاء عقیده دارید؟ می دانم که عقیده دارید.»
27ਰਾਜਾ ਅਗ੍ਰਿਪਾ, ਕੀ ਤੂੰ ਨਬੀਆਂ ਦੀਆਂ ਲਿਖਤਾਂ ਵਿੱਚ ਨਿਹਚਾ ਕਰਦਾ ਹੈਂ? ਮੈਂ ਜਾਣਦਾ ਹਾਂ ਕਿ ਤੂੰ ਨਿਹਚਾ ਰਖਦਾ ਹੈਂ।”
28اغریپاس به پولُس گفت: «خیال می کنی به این زودی می توانی مرا مسیحی بسازی؟»
28ਰਾਜਾ ਅਗ੍ਰਿਪਾ ਨੇ ਪੌਲੁਸ ਨੂੰ ਕਿਹਾ, “ਕੀ ਤੂੰ ਸੋਚਦਾ ਹੈਂ ਕਿ ਤੂੰ ਮੈਨੂੰ ਇੰਨੀ ਸੌਖੀ ਤਰ੍ਹਾਂ ਮਸੀਹੀ ਹੋਣ ਲਈ ਉਕਸਾ ਲਵੇਂਗਾ?”
29پولُس گفت: «از خدا می خواهم که دیر یا زود نه تنها اعلی حضرت بلکه جمیع کسانیکه امروز سخنان مرا می شنوند مثل من بشوند، البته نه مثل من در این زنجیرها.»
29ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਅਰਦਾਸ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸਕਣ, ਸਿਵਾਏ ਇਨਹਆਂ ਜੰਜ਼ੀਰਾਂ ਦੇ।”
30آنگاه پادشاه از جا برخاست و والی و برنیکی و بقیه حاضران هم برخاستند.
30ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉਠ ਕੇ ਚਲੇ ਗਏ।
31وقتی از تالار بیرون رفتند به یکدیگر گفتند: «این شخص کاری که مستوجب اعدام یا حبس باشد انجام نداده است.»اغریپاس به فِستوس گفت: «اگر از امپراطور دادخواهی نکرده بود، می توانست آزاد شود.»
31ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਟਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚ ਮਚਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”
32اغریپاس به فِستوس گفت: «اگر از امپراطور دادخواهی نکرده بود، می توانست آزاد شود.»
32ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸਨੂੰ ਅਜ਼ਾਦ ਕੀਤਾ ਜਾ ਸਕਦਾ ਸੀ।”