1وقتی صحیح و سالم به ساحل رسیدیم، فهمیدیم که نام آن جزیره مالتا است.
1ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।
2مردم آن جزیره به ما مهربانی بسیار کردند و چون هوا سرد بود و باران می بارید، آتش بزرگی افروختند و از ما پذیرایی کردند.
2ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹਡ਼ੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬਡ਼ਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
3پولُس مقداری هیزم جمع کرده بود و وقتی آن را روی آتش گذاشت به علت حرارت آتش ماری از میان آن بیرون آمد و به دست او چسپید.
3ਪੌਲੁਸ ਨੇ ਬਹੁਤ ਸਾਰੀਆਂ ਲਕਡ਼ੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕਡ਼ਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਾਡਿਆ ਅਤੇ ਉਸਦੇ ਹੱਥ ਨਾਲ ਚਿੰਬਡ਼ ਗਿਆ।
4همین که بومیان مار را به دست او آویزان دیدند به یکدیگر گفتند: «این شخص حتماً قاتل است که با وجود اینکه از بحر نجات پیدا کرد، الهۀ عدالت اجازه نمی دهد که او زنده بماند.»
4ਜਦੋਂ ਉਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸਨੂੰ ਜਿਉਂਦਾ ਨਹੀਂ ਛਡਿਆ।”
5اما پولُس مار را روی آتش انداخت و اصلاً ضرری ندید.
5ਪਰ ਪੌਲੁਸ ਨੇ ਸਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸਨੂੰ ਕੋਈ ਵੀ ਸੱਟ ਨਹੀਂ ਲੱਗੀ।
6آنها منتظر بودند که هر لحظه بدنش ورم کند و یا ناگهان نقش زمین گردد. اما وقتی مدت زیادی منتظر ماندند و دیدند که هیچ ضرری به او نرسیده است، فکر شان عوض شد و گفتند که او یکی از خدایان است.
6ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
7در نزدیکی های آن محل املاکی وجود داشت که متعلق به پوبلیوس، حاکم آن جزیره بود. این شخص ما را به خانه برد و مدت سه روز با کمال مهربانی از ما پذیرایی کرد.
7ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
8در همان وقت پدر پوبلیوس بستری و مبتلا به تب نوبه و اسهال خونی بود. پولُس به بالین او رفت و پس از دعا بر او دست گذاشت و او را شفا داد.
8ਓਉਬਕਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋਡ਼ਾਂ ਤੋਂ ਬਡ਼ਾ ਪੀਡ਼ਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰਖੇ ਤੇ ਉਸਨੂੰ ਚੰਗਾ ਕੀਤਾ।
9پس از این جریان دیگر بیماران آن جزیره هم آمدند و شفا یافتند.
9ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।
10آنها در مقابل، هدایای فراوانی به ما دادند و وقتی خواستیم آنجا را ترک کنیم، چیزهایی را که در سفر مورد احتیاج ما بود برای ما به کشتی آوردند.
10[This verse may not be a part of this translation]
11پس از سه ماه اقامت در آن جزیره با یک کشتی اسکندریه ای، که علامت دو پیکر جوزا داشت و زمستان را در آنجا توقف کرده بود، به راه افتادیم.
11[This verse may not be a part of this translation]
12در شهر سراکیوس لنگر انداختیم و سه روز در آنجا توقف نمودیم.
12ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।
13بار دیگر از آنجا با کشتی حرکت کرده به شهر ریغیون رفتیم. بعد از یک روز باد جنوبی برخاست و دو روز طول کشید که به بندر پوطیولی رسیدیم.
13ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।
14در آنجا برادران را پیدا کردیم و به دعوت آنها مدت یک هفته در آنجا ماندیم و به این ترتیب به روم رسیدیم.
14ਉਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।
15مسیحیان آن شهر وقتی شنیدند که ما در راه هستیم، تا بازار آپیاس و دهکده ای به نام «سه میخانه» به استقبال ما آمدند و چون پولُس آنها را دید، خدا را شکر نموده و دلگرم شد.
15ਜਦੋਂ ਉਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਨੇਮ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸਨੂੰ ਹੌਂਸਲਾ ਹੋਇਆ ਅਤੇ ਉਸਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
16وقتی به روم رسیدیم پولُس اجازه یافت که با یک نگهبان رومی در خانه ای جداگانه زندگی کند.
16ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ।
17بعد از سه روز پولُس رهبران یهودیان آنجا را دعوت کرد و وقتی آن ها جمع شدند به ایشان گفت: «ای برادران، من که هرگز عملی برضد ملت و یا آئین پدران خود انجام نداده ام، در اورشلیم دستگیر و تسلیم رومیان شدم.
17ਤਿੰਨ ਦਿਨਾਂ ਬਾਅਦ ਉਸਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ। ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।
18رومیان از من تحقیقات نمودند و می خواستند مرا آزاد سازند، زیرا پی بردند که من هیچ کاری نکرده ام که مستوجب مرگ باشم.
18ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।
19اما یهودیان مخالفت کردند و من هیچ راهی نداشتم جز اینکه از امپراطور دادخواهی نمایم، البته من هیچ شکایتی هم برضد ملت خود ندارم.
19ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।
20به این سبب از شما دعوت کردم تا شما را ببینم و با شما صحبت کنم، زیرا من به خاطر همان امیدی که اسرائیل دارد، به طوری که می بینید گرفتار زنجیرم.»
20ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।”
21به او گفتند: «هیچ نامه ای دربارۀ تو از یهودیه به ما نرسیده است و از برادران ما هم کسی به اینجا نیامده است که دربارۀ تو گزارشی داده باشد و یا سخن بدی به زیان آورده باشد.
21ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਟੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।
22اما ما می خواهیم عقاید و نظرات ترا از زبان خودت بشنویم. آنچه ما دربارۀ این فرقۀ جدید می دانیم آن است که همه از آن ایراد می گیرند.»
22ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
23پس روزی را تعیین کردند و عده زیادی برای دیدن او به منزلش آمدند. او به تفصیل از صبح تا شب، دربارۀ پادشاهی خدا برای آن ها سخن گفت و کوشید با مراجعه به تورات موسی و نوشته های انبیاء، آنها را نسبت به عیسی متقاعد و قانع سازد.
23ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।
24بعضی از آن ها سخنان او را قبول کرده ایمان آوردند، ولی دیگران در بی ایمانی خود باقی ماندند.
24ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।
25آن ها بدون آنکه بین خود به موافقت برسند، جدا شدند. اما پیش از رفتن آن ها پولُس اظهار داشت: «روح القدس به وسیلۀ اشعیای نبی به پدران شما چه خوب گفته است:
25ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:
26«پیش این قوم برو و به آن ها بگو:
بسیار خواهید شنید ولی درک نخواهید کرد
و پیوسته خواهید نگریست ولی نخواهید دید،
26“ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨਹਆਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸਨੂੰ ਸਮਝੋਂਗੇ ਨਹੀਂ।
27زیرا دلهای این قوم سخت
و گوشهای شان سنگین
و چشمان شان بسته شده است.
مبادا با چشم خود ببینند
و با گوش خود بشنوند
و با قلب خود بفهمند و برگردند
و من آنها را شفا بخشم.»
27ਇਨ੍ਹਾਂ ਲੋਕਾਂ ਦੀ ਬੁਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁਡ਼ਨਗੇ।’ ਯਸਾਯਾਹ 6:9-10
28پس بدانید که این نجات خدایی در اختیار غیر یهودیان گذاشته شده است و آن ها آنرا خواهند پذیرفت.»
28‘ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹਉਂਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”
29چون پولُس این سخنان را گفت، یهودیان رفتند و با یکدیگر بشدت مباحثه می کردند.
29[This verse may not be a part of this translation]
30پولُس دو سال تمام در منزل کرایی خود زندگی کرد و دروازه خانه اش به روی همه باز بود.او پادشاهی خدا را اعلام می کرد و دربارۀ عیسی مسیح خداوند بسیار واضع و بدون هیچ مانعی تعلیم می داد.
30ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹਡ਼ੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।
31او پادشاهی خدا را اعلام می کرد و دربارۀ عیسی مسیح خداوند بسیار واضع و بدون هیچ مانعی تعلیم می داد.
31ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।