Dari

Punjabi: NT

Acts

5

1اما شخصی به نام حنانیا با همسر خود سفیره قطعه زمینی را فروخت
1ਉਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਬੀਵੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸਨੇ ਵੇਚ ਦਿੱਤਾ।
2و با اطلاع زن خود مبلغی از پول آن را نگهداشت و بقیه را آورد و در اختیار رسولان نهاد.
2ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਦਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸਦੇ ਨਾਲ ਰਲ ਗਫੀ।
3پِترُس گفت: «ای حنانیا، چرا اینطور تسلیم شیطان شدی تا او تو را وادار کند به روح القدس دروغ بگویی و مقداری از پول زمینت را نگاهداری؟ آیا وقتی آنرا داشتی مال خودت نبود؟
3ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?
4آیا وقتی آنرا فروختی باز هم در اختیار خودت نبود؟ چطور شد که فکر چنین کاری کردی؟ تو نه به انسان بلکه به خدا دروغ گفته ای.»
4ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”
5همینکه حنانیا این سخنان را شنید به زمین افتاد و جان سپرد و همه آنانی که این را شنیدند بسیار ترسیدند.
5[This verse may not be a part of this translation]
6آنگاه جوانان آمدند و او را کفن کرده بخاک سپردند.
6[This verse may not be a part of this translation]
7پس از سه ساعت همسرش بدون اینکه از جریان آگاه باشد داخل شد.
7ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸਨੂੰ ਨਹੀਂ ਪਤਾ ਸੀ ਕਿ ਉਸਦੇ ਪਤੀ ਨਾਲ ਕੀ ਵਾਪਰੀ ਹੈ।
8پِترُس از او پرسید: «بگو ببینم آیا زمین را به همین مبلغ فروختید؟» زن گفت: «بلی به همین مبلغ.»
8ਪਤਰਸ ਨੇ ਉਸਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ।” ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”
9پِترُس به او گفت: «چرا هر دو همدست شدید که روح خداوند را بیازمائید؟ کسانی که شوهرت را دفن کردند هم اکنون در آستانۀ دروازه هستند و تو را هم خواهند برد.»
9ਪਤਰਸ ਨੇ ਉਸਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮੇ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹਡ਼ੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖਡ਼ੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”
10در همان لحظه او پیش پاهای پِترُس افتاد و جان داد. جوانان که داخل شدند او را مرده یافتند و جسدش را بردند و پهلوی شوهرش دفن کردند.
10ਉਸੇ ਘਡ਼ੀ ਸਫ਼ੀਰਾ ਉਸਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਫੀ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।
11بر همه کلیسا و کسانی که این را شنیدند ترس شدید افتاد.
11ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।
12رسولان عجایب و معجزات بیشماری در میان قوم انجام می دادند و با یکدل در رواق سلیمان جمع می شدند.
12ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕਠੇ ਹੋਏ ਸਨ।
13هیچکس خارج از جمع خود شان جرأت نمی کرد با آنها همنشین شود، اما مردم عموماً از ایشان تعریف می کردند.
13ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁਡ਼ਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।
14ولی بیش از پیش مردان و زنان بسیاری به خداوند ایمان آوردند و به ایشان پیوستند.
14ਵਧ ਤੋਂ ਵਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਣ ਲੱਗੇ।
15کار به جایی رسید که مردم، بیماران خود را در کوچه ها می آوردند و آنها را بر بستر و تشک می خوابانیدند تا وقتیکه پِترُس از آنجا میگذشت کم از کم سایه او بر بعضی از آنها بیفتد.
15ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
16عده زیادی از شهرهای اطراف اورشلیم آمدند و بیماران و کسانی را که گرفتار ارواح ناپاک بودند آورده و همه شفا یافتند.
16ਲੋਕਾਂ ਦੀ ਭੀਡ਼ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਠੀਕ ਹੋ ਗਏ।
17در این هنگام کاهن اعظم و دستیاران او یعنی فرقۀ صدوقی از روی بدبینی اقداماتی به عمل آوردند:
17ਸਰਦਾਰ ਜਾਜਕ ਅਤੇ ਉਸਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਮਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।
18آن ها رسولان را گرفتند و به زندان عمومی انداختند،
18ਉਨ੍ਹਾਂ ਨੇ ਰਸੂਲਾਂ ਨੂੰ ਫ਼ਡ਼ਕੇ ਕੈਦ ਕਰ ਦਿੱਤਾ।
19اما همان شب فرشتۀ خداوند درهای زندان را باز کرد و آنها را بیرون برد و به ایشان گفت:
19ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,
20«بروید و در عبادتگاه بایستید و در مورد این زندگی نو با همه صحبت کنید.»
20“ਜਾਓ ਅਤੇ ਮੰਦਰ ਦੇ ਵਿਹਡ਼ੇ ਵਿੱਚ ਖਢ਼ੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”
21پس آنها این را شنیدند و به آن عمل کردند و صبح وقت به عبادتگاه رفته به تعلیم پرداختند. کاهن اعظم و دستیاران او، اعضای شورا و بزرگان اسرائیل را خواسته جلسه ای تشکیل دادند و کسانی را فرستادند تا رسولان را از زندان بیاورند.
21ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
22وقتی مأموران داخل زندان شدند آنها را نیافتند. پس بازگشتند و گزارش داده گفتند:
22ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦਸੀ।
23«ما دیدیم که درهای زندان کاملاً بسته بود و نگهبانان در پیش دروازه ها سر خدمت حاضر بودند؛ ولی وقتی در را باز کردیم هیچکس را نیافتیم.»
23ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸਨੂੰ ਜਿੰਦਰਾ ਵੀ ਲਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖਡ਼ੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”
24هنگامیکه فرماندۀ محافظین عبادتگاه و سران کاهنان این را شنیدند، حیران ماندند که رسولان چه شدند و عاقبت کار چه خواهد شد.
24ਜਦੋਂ ਮੰਦਰ ਦੇ ਪੈਹਰੇਦਾਰਾਂ, ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਤੇ ਉਹ ਹੈਰਾਨ ਸਨ ਕਿ, “ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ”
25در این هنگام شخصی پیش آمد و گفت: «زندانیان شما در عبادتگاه ایستاده اند و قوم را تعلیم می دهند.»
25ਤਦ ਇੱਕ ਹੋਰ ਆਦਮੀ ਆਇਆ ਅਤੇ ਉਸਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹਡ਼ੇ ‘ਚ ਖਡ਼ੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”
26پس فرمانده با محافظین عبادتگاه رفت و آنها را آورد، البته بدون اِعمال زور زیرا می ترسیدند که قوم آنها را سنگسار کنند.
26ਤੱਦ ਕਪਤਾਨ ਅਤੇ ਉਸਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀਡ਼ ਉਨ੍ਹਾਂ ਨੂੰ ਪੱਥਰ ਮਾਰੇ।
27رسولان را آوردند و در برابر شورا به پا داشتند و کاهن اعظم تحقیقات را چنین آغاز کرده گفت:
27ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਮ੍ਹਣੇ ਯਹੂਦੀ ਸਭਾ ਵਿੱਚ ਲਿਆ ਖਢ਼ਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।
28«مگر ما به تکرار به شما نگفتیم که دیگر به این نام تعلیم ندهید؟ اما شما برخلاف امر ما اورشلیم را با تعلیمات خود پُر کرده اید و می کوشید که خون این شخص را به گردن ما بیندازید.»
28ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
29پِترُس و رسولان جواب دادند: «از خدا باید اطاعت کرد، نه از انسان.
29ਪਰਸੂਲਾਂਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵਧੇਰੇ ਕਰਨੀ ਚਾਹੀਦੀ ਹੈ।
30خدای پدران ما همان عیسی را که شما مصلوب کرده و کشتید زنده گردانید
30ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸਨੂੰ ਸੂਲੀ ਤੇ ਚਾਢ਼ ਦਿੱਤਾ ਪਰ ਪਰਮੇਸ਼ੁਰ ਨੇ, ਜਿਹਡ਼ਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁਡ਼ ਮੌਤ ਤੋਂ ਜੀਵਾਲਿਆ।
31و به عنوان سرور و نجات دهنده با سرافرازی در سَمت راست خود نشانید تا فرصت توبه و آمرزش گناهان را به بنی اسرائیل عطا فرماید
31ਉਸਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸਕਣ।
32و ما شاهدان این امور هستیم یعنی ما و روح القدس که خدا به مُطیعان خود بخشیده است.»
32ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
33هنگامیکه این را شنیدند چنان خشمگین شدند که تصمیم گرفتند آنها را بکشند.
33ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
34اما شخصی از فرقۀ فریسی به نام غمالائیل که استاد شریعت و پیش همه مردم محترم بود در مجلس به پا خاست و امر کرد که رسولان را مدتی بیرون برند.
34ਸਭਾ ਵਿੱਚੋਂ ਇੱਕ ਫ਼ਰੀਸੀ ਉਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪਡ਼ਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।
35سپس به حاضران گفت: «ای اسرائیلی ها متوجه باشید که با اینها چه می کنید.
35ਤੱਦ ਉਸਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਲੋਕੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ ਕਰਨ ਦੀ ਵਿਉਂਤ ਬਣਾ ਰਹੇ ਹੋ ਉਸ ਬਾਰੇ ਸਾਵਧਾਨ ਰਹੋ।
36چند وقت پیش شخصی به نام تِیوداس برخاست و با این ادعا که شخص مهمی است، تقریباً چهارصد نفر را دور خود جمع کرد. اما او بقتل رسید و همه پیروانش از هم پاشیده شدند و تمام نقشه های او نقش بر آب شد.
36ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇਡ਼ੇ ਲੋਕ ਉਸ ਨਾਲ ਜੁਡ਼ੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸਦੇ ਸਾਰੇ ਚੇਲੇ ਖਿਲ੍ਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।
37یهودای جلیلی هم در زمان سرشماری برخاست و گروهی را بدنبال خود کشید، اما او هم از بین رفت و پیروانش پراگنده شدند.
37ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸਨੂੰ ਮੰਨਦੇ ਸਨ ਸਭ ਇਧਰ-ਉਧਰ ਖਿਲ੍ਲਰ ਗਏ।
38و امروز این را به شما میگویم که با این افراد کاری نداشته باشید. آن ها را به حال خود بگذارید، زیرا اگر نقشه و کاری که دارند از انسان باشد، به ثمر نخواهد رسید.
38ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਇਹ ਅਸਫ਼ਲ ਹੋ ਜਾਣਗੀਆਂ।
39اما اگر از خدا باشد شما نمی توانید آن ها را شکست دهید. چون در این صورت شما هم جزء کسانی خواهید شد که با خدا ستیزه می کنند.»
39ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲਡ਼ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।
40آنها به نصیحت او گوش دادند. رسولان را خواستند و پس از آنکه آن ها را با دُره زدند، به آنها اخطار کردند که از سخن گفتن به نام عیسی دست بردارند. سپس آن ها را آزاد کردند.
40ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ।
41پس رسولان چون خدا آنها را شایسته دانسته بود که بخاطر نام عیسی بی حرمتی ببینند، خوشحالی کنان از حضور شورا بیرون رفتند.و همه روزه در عبادتگاه و در خانه ها به تعلیم و اعلام این مژده که عیسی، مسیح وعده شده است، ادامه دادند.
41ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
42و همه روزه در عبادتگاه و در خانه ها به تعلیم و اعلام این مژده که عیسی، مسیح وعده شده است، ادامه دادند.
42ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹਡ਼ੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।