1از طرف پولُس که به خواست خدا، رسول مسیح عیسی است و از طرف برادر ما تیموتاوس
1ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਇਸਲਈ ਪਰਮੇਸ਼ੁਰ ਦਾ ਰਸੂਲ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਮਸੀਹ ਵਿੱਚ ਸਾਡੇ ਭਰਾ ਤਿਮੋਥਿਉਸ ਵੱਲੋਂ ਵੀ ਸ਼ੁਭਕਾਮਨਾਵਾਂ।
2به برادران مقدس و وفادار در شهر کولسیه، که در مسیح هستند. از طرف پدر ما خدا فیض و سلامتی به شما باد.
2ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹਡ਼ੇ ਮਸੀਹ ਵਿੱਚ ਨਿਹਚਾ ਰਖਦੇ ਹਨ ਅਤੇ ਜਿਹਡ਼ੇ ਕੁਲੁਸ੍ਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।
3هر وقت که برای شما دعا می کنیم پدر خداوند ما عیسی مسیح را سپاس می گوئیم.
3ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।
4زیرا ما از ایمان شما به مسیح عیسی و محبت شما به همۀ مقدسین آگاه هستیم.
4ਅਸੀਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।
5امید شما به آنچه در عالم بالا در انتظار شماست، باعث این ایمان و محبت است. وقتی پیام حقیقی یعنی انجیل، برای اولین بار به شما رسید از این امید باخبر شدید.
5ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰਖਿਆਤ ਰਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।
6و این انجیل همان طوری که به شما رسید به تمام دنیا نیز رسیده است و به همان نحوی که در دنیا ثمر آورده، رشد و نمو می کند در میان شما نیز از همان روزی که از فیض خدا باخبر شدید و در حقیقت آن را درک کردید، عمل کرده است.
6ਜਿਹਡ਼ੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁਚ ਸਮਝ ਗਏ।
7شما انجیل را از «اپفراس» عزیز که همچون ما غلام و به خاطر ما خادم وفادار مسیح است، آموختید
7ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿਖਿਆ। ਅਸੀਂ ਉਸਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।
8و او نیز ما را از محبتی که روح القدس به شما بخشیده، خبر داده است.
8ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦਸਿਆ ਜਿਹਡ਼ਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।
9به این جهت از همان روزی که این را شنیدیم، همیشه برای شما دعا می کنیم و از خدا می خواهیم که شما به وسیلۀ بینش و فهم روحانی، ارادۀ او را کاملاً درک کنید.
9ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ; ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
10تا بتوانید طوری که شایستۀ خداوند است زندگی کنید، کاملاً او را خشنود سازید، در تمام کارهای نیک، زندگی پُرثمری داشته باشید و در معرفت خدا رشد و نمو کنید.
10ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵਧ ਸਕੋਂ;
11و همچنین دعا می کنم که خدا مطابق قدرت پُر شکوهش و با تمام نیروی خود شما را تقویت کند تا با خوشی و صبر هر چیز را تحمل کنید.
11ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸਕੋਂ। ਫ਼ੇਰ ਅਨੰਦ ਨਾਲ,
12پیوسته خدای پدر را شکر کنید که شما را لایق آن گردانیده است تا در سرنوشتی که در عالم نورانی در انتظار مقدسین است حصه داشته باشید.
12ਤੁਸੀਂ ਪਿਤਾ ਦਾ ਸ਼ੁਕਰਾਨਾ ਕਰੋਂਗ਼ੇ। ਉਸਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹਡ਼ੀਆਂ ਉਸਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹਡ਼ੇ ਰੌਸ਼ਨੀ ਵਿੱਚ ਰਹਿੰਦੇ ਹਨ।
13او ما را از چنگ نیرومند ظلمت رهانیده و به پادشاهی پسر عزیز خود آورده است.
13ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹਡ਼ੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।
14خدا به وسیلۀ او ما را آزاد ساخته و گناهان ما را آمرزیده است.
14ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁਲ੍ਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।
15مسیح صورت و مظهر خدای نادیده است و نخست زاده و برتر از همۀ مخلوقات.
15ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸਕਦਾ। ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ। ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।
16زیرا به وسیلۀ او هر آنچه در آسمان و زمین است، دیدنی ها و نادیدنی ها، تخت ها، پادشاهان، حکمرانان و صاحبان قدرت آفریده شدند، بلی، تمام موجودات به وسیلۀ او و برای او آفریده شدند.
16ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤਖ ਚੀਜ਼ਾਂ ਜਾਂ ਅਪ੍ਰਤਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।
17او قبل از همه چیز وجود داشت و همه چیز به وسیلۀ او با هم ارتباط پیدا می کند.
17ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇਥੇ ਮੌਜੂਦ ਸੀ। ਅਤੇ ਉਸਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।
18او سَر بدن، یعنی کلیساست، او آغاز است و اولین کسی است که پس از مرگ زنده گردید تا تنها او در همه چیز مقام اول را داشته باشد.
18ਮਸੀਹ ਸ਼ਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਉਭਾਰਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮਹੱਤਵਪੂਰਣ ਹੈ।
19زیرا ارادۀ خدا این بود که مسیح دارای پُری کامل او باشد؛
19ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਇਚ੍ਚ ਪਰਮੇਸ਼ੁਰ ਦੀ ਖੁਸ਼ੀ ਸੀ।
20و خدا به وسیلۀ مسیح جدایی را از بین برده با تمام موجودات آشتی کرد و به وسیلۀ ریختن خون مسیح بر روی صلیب صلح و دوستی را بین خود و هرآنچه در آسمان و زمین است به وجود آورد.
20ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ, ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ। ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦੇ ਮੇਲ ਮਿਲਾਪ ਕਰ ਦਿੱਤਾ।
21شما زمانی از خدا دور بودید و با اعمال و افکار شریرانۀخود با او دشمنی داشتید،
21ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।
22اما اکنون او به وسیلۀ مرگ جسمانی مسیح، شما را با خود آشتی داده است تا شما را پاک، بی عیب و بی آلایش به حضور خود بیاورد،
22ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸ਼ਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸਕੇ।
23البته به شرط اینکه ایمان خود را از دست ندهید و محکم و استوار بمانید و آن امیدی را که در وقت شنیدن انجیل به دست آوردید ترک نکنید. این همان انجیلی است که در سرتاسر دنیا اعلام گردیده و من «پولُس» خادم آن هستم.
23ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹਡ਼ੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੇ ਨਿਹਚੇ ਵਿੱਚ ਤਕਡ਼ੇ ਹੋਣਾ ਜਾਰੀ ਰਖੋਂਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
24اکنون از آن رنج و زحمتی که به خاطر شما می بینم خوشحالم، زیرا به وسیلۀ رنج های جسمانی خود آنچه را که از رنج های مسیح برای بدن او، یعنی کلیسایش باقی مانده است تکمیل می کنم.
24ਤੁਹਾਡੇ ਲਈ ਦੁਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸ਼ਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸਦੇ ਸ਼ਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
25من مطابق وظیفه ای که خدا برای خیریت شما به من عطا فرمود، خادم کلیسا هستم تا پیام خدا را کاملاً اعلام نمایم،
25ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।
26یعنی آن حقیقت اسرارآمیز که طی زمانها و نسلهای متمادی مخفی مانده بود، اما اکنون برای مقدسین آشکار شده است.
26ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀਢ਼ੀਆਂ ਤੱਕ ਲੋਕਾਂ ਤੋਂ ਲੁਕੋਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
27خدا صلاح دانست که راز پُر جلال و بی قیاس خود را در میان ملت های غیر یهود آشکار سازد و آن سِر این است که مسیح در شما ساکن می باشد و این حقیقت، مایۀ امید شما به شریک شدن در جلال خداست.
27ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਣਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।
28ما مسیح را به همه می شناسانیم و با تمام دانشی که داریم همه را آگاه ساخته، تعلیم می دهیم تا آن ها را به صورت اشخاص بالغ در مسیح به خدا تقدیم نمائیم.برای انجام این کار، من زحمت می کشم و تلاش می کنم و از قدرت بزرگی که مسیح به من می دهد و در من کار می کند، استفاده می نمایم.
28ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕਡ਼ਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ੍ਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
29برای انجام این کار، من زحمت می کشم و تلاش می کنم و از قدرت بزرگی که مسیح به من می دهد و در من کار می کند، استفاده می نمایم.
29ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਕਰ ਰਹੀ ਹੈ।