1به این سبب است که من پولُس ـ زندانی مسیح عیسی به خاطر شما غیر یهودیان ـ به درگاه خدا برای تان دعا می کنم.
1ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹਡ਼ੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ।
2حتماً خبر دارید که خدا فیض خود را به من عنایت کرده و از من خواسته است که آن را برای شما به کار برم.
2ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।
3از راه الهام بود که این نقشۀ اسرارآمیز خدا بر من آشکار گردید. (من قبلاً به طور خلاصه دربارۀ آن نوشته ام
3ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁਕਿਆ ਹਾਂ।
4و اگر آنچه را که نوشته ام بخوانید، خواهید فهمید که من تا چه اندازه راز مسیح را فهمیده ام.)
4ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪਢ਼ੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।
5این راز به طوری که اکنون به وسیلۀ روح القدس برای رسولان و انبیای مقدس خدا آشکار شده است، در قرن های گذشته برای بشر روشن نبود
5ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮੇ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਂ ਨੂੰ ਪ੍ਰਗਟ ਕੀਤਾ ਹੈ।
6و آن حقیقت پوشیده این است، که غیر یهودیان از راه انجیل با یهودیان هم ارث و با هم اعضای یک بدن و در وعده ای که خدا در مسیح عیسی به ما داده است، شریک و سهیم هستند.
6ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕਠੇ ਇੱਕੋ ਸ਼ਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।
7من مطابق عطیۀ فیض خدا و در اثر فعالیت قدرت او خدمتگزار انجیل شدم.
7ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ।
8بلی، من اگرچه در بین مقدسین از همه کمترم، اما این فیض به من عطا شد تا بتوانم بشارت ثروت بی قیاس مسیح را به ملت های غیر یهود برسانم
8ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦਿਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
9و به همه نشان دهم، که چگونه نقشۀ خدا به مورد اجراء گذارده می شود. خدا که آفرینندۀ همه چیز است این راز خود را در زمان های گذشته پوشیده نگاه داشت،
9ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।
10تا اینکه در حال حاضر، خدا جنبه های گوناگون حکمت خود را به وسیلۀ کلیسا به قدرتها و حکمرانان عالم آسمانی بشناساند.
10ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵਖ-ਵਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸਨੂੰ ਕਲੀਸਿਯਾ ਦੇ ਕਾਰਣ ਜਾਨਣਗੇ।
11این نقشه مطابق آن هدف ازلی بود که خدا آن را در شخص خداوند ما، مسیح عیسی عملی ساخته است.
11ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹਡ਼ੀ ਉਸਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।
12به وسیلۀ او و از راه ایمان ما می توانیم با اطمینان کامل به حضور خدا بیائیم.
12ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਮ੍ਹਣੇ ਨਿਰਭੈ ਹੋਕੇ ਆ ਸਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸਕਦੇ ਹਾਂ।
13پس من از شما تقاضا می کنم از رنج هایی که به خاطر شما می کشم مأیوس نباشید، زیرا اینها باید مایۀ افتخار شما باشد.
13ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਡ਼ੇ ਦੁਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ।
14بنابراین، من پیش پدری زانو می زنم که
14ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।
15هر خانواده در آسمان و زمین نام خود را از او گرفته است
15ਧਰਤੀ ਅਤੇ ਸਵਰਤ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ।
16و دعا می کنم که از گنج های جلال خود به شما ببخشاید تا به وسیلۀ روح او در درون خود قوی و نیرومند شوید،
16ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮੇ ਰਾਹੀਂ ਦੇਵੇਗਾ।
17و خدا عطا فرماید، که مسیح از راه ایمان شما در قلب های تان ساکن شود و دعا می کنم، که در محبت ریشه دوانیده و بر پایۀ محبت بنا شوید
17ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਨ ਜੋਡ਼ਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
18تا با همۀ مقدسین قدرت داشته باشید پهنا و درازا و بلندی و عمق محبت مسیح را بفهمید
18ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸਕਣ ਦੀ ਸ਼ਕਤੀ ਰਖੋਂਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।
19و آن محبت را دریابید (اگرچه مافوق فهم بشر است) تا از پُری کامل خدا کاملاً پُر شوید.
19ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸਕੋਂਗੇ।
20جلال بر خدایی باد که قادر است به وسیلۀ آن قدرتی که در ما کار می کند، خیلی بیشتر از آنچه ما بخواهیم و حتی گمان کنیم، عمل کند.بر او نسلاً بعد نسل تا به ابد در کلیسا و در مسیح عیسی جلال باد، آمین.
20ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵਧੇਰੇ ਜ਼ਿਆਦਾ ਕਰ ਸਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸਕਦੇ ਹਾਂ ਜਾਂ ਉਸ ਬਾਰੇ ਸੋਚ ਸਕਦੇ ਹਾਂ।
21بر او نسلاً بعد نسل تا به ابد در کلیسا و در مسیح عیسی جلال باد، آمین.
21ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ