Dari

Punjabi: NT

Ephesians

5

1پس همچون فرزندانِ عزیز، از خدا سرمشق بگیرید.
1ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ।
2از روی محبت زندگی کنید و از محبتی که عیسی مسیح با قربانی خویش در راه ما نشان داد، پیروی کنید. او جان خود را مانند هدیه ای خوشبو تقدیم خدا نمود.
2ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਦੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚਢ਼ਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
3و چنانکه شایستۀ مقدسین خداست، در میان شما چیزی دربارۀ زنا و بی عفتی های دیگر و طمع کاری بر زبان نیاید.
3ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।
4پسندیده نیست که سخنان رکیک و یا حرفهای بی معنی یا زشت به کار ببرید، بلکه در عوض باید خدا را شکر کنید.
4ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ।
5خاطر جمع باشید که تمام اشخاص زناکار و بی عفت یا طمع کار (زیرا طمع کاری یک نوع بت پرستی است)، هرگز در پادشاهی مسیح و خدا حصه نخواهند داشت.
5ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸਕਦੇ ਹੋ। ਇੱਕ ਵਿਅਕਤੀ ਜਿਹਡ਼ਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹਡ਼ਾ ਹਮੇਸ਼ਾ ਆਪਣੇ ਲਈ ਵਧ ਤੋਂ ਵਧ ਪ੍ਰਾਪਤ ਕਰਨ ਦੀ ਚਾਹਨਾ ਰਖਦਾ ਮੂਰਤੀ ਉਪਾਸਕ ਹੈ।
6اجازه ندهید کسی با دلایل بی معنی خود شما را فریب دهد؛ زیرا به علت این چیزها است که غضب خدا بر مردمی که مُطیع او نیستند نازل می شود.
6ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹਡ਼ੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
7پس با چنین اشخاص کاری نداشته باشید.
7ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ।
8شما زمانی در تاریکی بودید اما اکنون در خداوند، در نور هستید. پس مانند فرزندان نور زندگی کنید.
8ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹਡ਼ੇ ਰੌਸ਼ਨੀ ਨਾਲ ਸੰਬੰਧ ਰਖਦੇ ਹਨ।
9زیرا هر کجا نور باشد همه نوع خوبی و نیکی و حقیقت نیز به وجود می آید.
9ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ।
10تحقیق نمائید که مایۀ خشنودی خداوند چیست.
10ਸਿਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ।
11در انجام کارهای بی فایدۀ ظلمت شریک نباشید، بلکه ماهیت آن ها را در برابر نور آشکار سازید.
11ਜਿਹੀਆਂ ਗੱਲਾਂ ਨਾ ਕਰੋ ਜਿਹਡ਼ੀਆਂ ਉਹ ਲੋਕ ਕਰਦੇ ਹਨ, ਜਿਹਡ਼ੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿਚਲੀਆਂ ਗੱਲਾਂ ਗਲਤ ਹਨ।
12حتی ذکر کارهایی که آن ها در پنهانی انجام می دهند مایۀ رسوایی است.
12ਉਨ੍ਹਾਂ ਗੱਲਾਂ ਬਾਰੇ ਬੋਲਾਣ ਵੀ ਸ਼ਰਮਨਾਕ ਹੈ ਜਿਹਡ਼ੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।
13اما هرگاه چیزی در پیش نور قرار گیرد، کاملاً روشن می شود
13ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤਖ ਬਣਾ ਦਿੰਦੀ ਹੈ।
14و هرچه کاملاً روشن شود مانند نور آشکار است. به آن سبب است که می گویند:«ای که در خوابی، بیدار شو، از میان مردگان برخیز و مسیح بر تو خواهد درخشید.»
14ਅਤੇ ਜਿਹਡ਼ੀ ਗੱਲ ਪ੍ਰਤਖ ਹੈ ਰੌਸ਼ਨੀ ਬਣ ਸਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ; “ਜਾਗੋ, ਤੁਸੀਂ ਸੁਤਿਓ ਬ੍ਬੰਦਿਓ। ਮੌਤ ਤੋਂ ਉਭਰੋ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।
15پس شما دقت کنید که چگونه زندگی می کنید، مثل اشخاص دانا زندگی کنید، نه مانند نادانان.
15ਇਸ ਲਈ ਇਸ ਗੱਲੋਂ ਬਹੁਤ ਸਾਵਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ।
16از هر فرصتی که برای شما روی می آورد به بهترین نحو استفاده کنید زیرا این ایام، ایام بدی است.
16ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।
17پس نادان نباشید، بلکه بفهمید که ارادۀ خداوند چیست.
17ਇਸ ਲਈ ਮੂਰਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿਖੋ ਜਿਹਡ਼ੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
18مست شراب نشوید، زیرا شراب شما را به سوی کارهای زشت می کشاند. بلکه از روح القدس پُر شوید.
18ਮੈ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
19با استفاده از مزامیر، ستایش و سرودهای روحانی با یکدیگر صحبت کنید و با تمام دل برای خداوند بسرائید و آهنگ بسازید.
19ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇਡ਼ੋ।
20به نام خداوند ما عیسی مسیح همیشه برای همه چیز سپاسگزار خدای پدر باشید.
20ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਸ਼ੁਕਰਾਨਾ ਕਰੋ। ਪਤਨੀਆਂ ਅਤੇ ਪਤੀ
21به خاطر احترامی که به مسیح دارید، مُطیع یکدیگر باشید.
21ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਡ਼ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੁ ਤੁਸੀਂ ਮਸੀਹ ਦਾ ਆਦਰ ਕਰਦੇ ਹੋ।
22ای زنها، طوری از شوهران خود اطاعت کنید که از خداوند اطاعت می کنید،
22ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।
23زیرا همان طوری که مسیح سَر کلیسا یعنی بدن خود می باشد و شخصاً نجات دهندۀ آن است، شوهر نیز سر خانم خود می باشد.
23ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ।
24و چنانکه کلیسا مُطیع مسیح است، زنان نیز در هر مورد باید از شوهران خود اطاعت کنند.
24ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਾਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
25ای شوهران، چنانکه مسیح کلیسا را دوست داشت و جان خود را برای آن داد، شما نیز زنان خود را دوست بدارید.
25ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
26مسیح چنین کرد تا کلیسا را با آب و کلام شسته و آن را پاک و مقدس گرداند
26ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।
27و کلیسا را با تمام زیبایی اش پاک و بدون عیب و لکه و چین خوردگی یا هر نقص دیگری به خود تقدیم نماید.
27ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
28مردان باید همان طوری که بدن خود را دوست دارند زنان خود را دوست داشته باشند، زیرا مردی که زن خود را دوست می دارد، خود را دوست دارد.
28ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
29هیچ کس هرگز از بدن خود نفرت نداشته است، بلکه به آن غذا می دهد و از آن توجه می کند ـ یعنی همان کاری که مسیح برای کلیسا می کند ـ
29ਕਿਉਂ? ਕਿਉਂਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸ਼ਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸ਼ਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰਖਦਾ ਹੈ। ਅਤੇ ਇਹੀ ਗੱਲ ਹੈ ਜਿਹਡ਼ੀ ਮਸੀਹ ਨੇ ਕਲੀਸਿਯਾ ਲਈ ਕੀਤੀ,
30زیرا ما اعضای بدن او هستیم.
30ਕਿਉਂਕਿ ਅਸੀਂ ਉਸਦੇ ਸ਼ਰੀਰ ਦੇ ਅੰਗ ਹਾਂ।
31به این جهت کلام خدا می فرماید: «مرد، پدر و مادر خود را ترک می کند و به زن خود می پیوندد و آن دو، یک تن خواهند شد.»
31ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”
32یک حقیقت بزرگ در این امر نهفته شده است و به نظر من به مسیح و به کلیسای او اشاره می کند.به هر حال هر شوهری باید زن خود را مانند خود دوست بدارد و هر زنی نیز باید شوهر خود را محترم بشمارد.
32ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।
33به هر حال هر شوهری باید زن خود را مانند خود دوست بدارد و هر زنی نیز باید شوهر خود را محترم بشمارد.
33ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।