Dari

Punjabi: NT

Galatians

1

1از طرف پولُس رسول که رسالت خود را نه از جانب انسان و نه به وسیلۀ کسی به دست آورد، بلکه از طرف عیسی مسیح و خدای پدر که مسیح را پس از مرگ زنده گردانید، رسول شده است.
1ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ। ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਉਭਾਰਿਆ।
2تمام برادرانی که با من هستند به کلیساهای غلاتیه سلام می رسانند.
2ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹਡ਼ੇ ਮੇਰੇ ਨਾਲ ਹਨ।
3از طرف خدا، پدر ما، و عیسی مسیح خداوند ما فیض و سلامتی بر شما باد.
3ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।
4همان عیسی که جان خود را برای گناهان ما داد تا مطابق ارادۀ پدر ما خدا، ما را از این زمانۀ شریر برهاند.
4ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
5خدا را تا به ابد جلال باد. آمین.
5ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।
6من از این تعجب می کنم که شما به این زودی از آن کسی که شما را به فیض مسیح دعوت کرده است روی گردان شده اید و اکنون از انجیل دیگری پیروی می کنید!
6ਥੋਡ਼ਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬਡ਼ਾ ਹੈਰਾਣ ਹਾਂ ਕਿਉਂਕਿ ਤੁਸੀਂ ਇੱਕ ਵਖਰੀ ਖੁਸ਼ ਖਬਰੀ ਵੱਲ ਮੁਡ਼ ਰਹੇ ਹੋ।
7در صورتی که انجیل دیگری وجود ندارد، اما عده ای هستند که می خواهند شما را پریشان سازند و انجیل مسیح را تحریف نمایند.
7ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
8حتی اگر ما یا فرشته ای از آسمان، انجیلی غیر از آنچه ما اعلام کردیم بیاورد، بر او لعنت باد!
8ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸਕਾਰ ਕਰ ਦੇਣਾ ਚਾਹੀਦਾ ਹੈ।
9چنانکه قبلاً گفته بودم باز هم تکرار می کنم: «هر کسی که انجیلی غیر از آنچه پذیرفتید بیاورد، بر او لعنت باد.»
9ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸਨੂੰ ਨਿੰਦਿਆ ਜਾਣਾ ਚਾਹੀਦਾ ਹੈ।
10آیا این سخن می رساند که من رضایت آدمیان را می خواهم؟ نخیر! من فقط رضایت خدا را می خواهم و آیا قصدم خوشنود ساختن مردم است؟ اگر تا کنون قصدم این می بود، خادم مسیح نمی بودم!
10ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹਉਂਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।
11ای برادران، می خواهم بدانید انجیلی که من به شما دادم، ساخته و پرداخته دست انسان نیست.
11ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹਡ਼ੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।
12من آن را از کسی نگرفتم و کسی هم آن را به من نیاموخت بلکه عیسی مسیح به وسیلۀ الهام آن را به من آشکار ساخت.
12ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪਢ਼ਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।
13سرگذشت و اعمال سابق مرا در دین یهود شنیده اید که چگونه با بی رحمی به کلیسای خدا آزار می رسانیدم و در نابود ساختن آن می کوشیدم.
13ਤੁਸੀਂ ਮੇਰੇ ਪਿਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
14و در رعایت دیانت یهود از تمام یهودیانِ هم سن خود پیشی می گرفتم و خیلی بیشتر از آن ها در اجرای تعلیمات نیاکان خود متعصب بودم.
14ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵਧੇਰੇ ਵਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
15اما وقتی خدا که مرا پیش از تولد برگزیده و به وسیلۀ فیض خود مرا دعوت کرده بود، صلاح دانست
15ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸਦਿਆ।
16که پسر خود را در من ظاهر سازد تا بشارت او را به مردم غیر یهود برسانم، به عوض اینکه با کسی مشورت کنم
16ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।
17یا به اورشلیم نزد آنانی که قبل از من رسول بودند بروم، فوراً به عربستان رفتم و بعد به دمشق باز گشتم.
17ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚਲਾ ਗਿਆ।
18بعد از سه سال به اورشلیم برگشتم تا با پِترُس آشنا شوم و مدت پانزده روز نزد او ماندم.
18ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।
19هیچ رسول دیگری را جز یعقوب، برادر خداوند ندیدم.
19ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।
20آنچه به شما می نویسم عین حقیقت است و خدا شاهد است که دروغ نمی گویم.
20ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹਡ਼ੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ।
21بعداً به نواحی سوریه و قلیقیه رفتم
21ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚਲਾ ਗਿਆ।
22و کلیساهای مسیح در یهودیه مرا شخصاً نمی شناختند
22ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।
23فقط می شنیدند که: «آن کسی که به ما آزار می رسانید اکنون همان ایمانی را بشارت می دهد که زمانی می کوشید آن را از بین ببرد.»و خدا را به خاطر من سپاس می گفتند.
23ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
24و خدا را به خاطر من سپاس می گفتند.
24ਇਨ੍ਹਾਂ ਆਸਥਾਵਾਨਾਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।