Dari

Punjabi: NT

Galatians

3

1ای غلاتیان نادان، مرگ عیسی مسیح با چنان روشنی بیان شد که گویی او در برابر چشمان شما مصلوب شده است. پس چه کسی شما را افسون کرده است؟
1ਹੇ ਗਲਾਤੀਓ। ਅਸੀਂ ਤੁਹਾਡੀਆਂ ਅਖਾਂ ਸਾਮ੍ਹਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਡ਼ਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।
2من از شما فقط یک سؤال دارم: آیا شما روح القدس را از راه انجام شریعت به دست آوردید یا از گوش دادن به انجیل و ایمان آوردن به آن؟
2ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ।
3چطور می توانید تا به این اندازه احمق باشید؟ شما که با قدرت روح القدس شروع کردید آیا اکنون می خواهید با قدرت جسمانی خود به کمال برسید؟
3ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰਖਤਾ ਹੈ।
4آیا این همه تجربیات شما بی فایده بوده است؟ گمان نمی کنم.
4ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।
5آیا خدایی که روح القدس را به شما می بخشد و در میان شما معجزه ها می کند، این کارها را به خاطر اینکه احکام شریعت را بجا می آورید انجام می دهد؟ و یا به سبب آنکه انجیل را شنیده و به آن ایمان دارید؟
5ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ। ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ। ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।
6برای ابراهیم درست همین طور شد. «او به خدا ایمان آورد و خدا آن ایمان را به عنوان عدالت به حسابش گذاشت»
6ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸਨੇ ਅਬਰਾਹਾਮ ਨੂੰ ਧਰਮੀ ਬਣਾਇਆ।”
7پس باید بدانید که ایمانداران، فرزندان حقیقی ابراهیم هستند.
7ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ।
8چون کلام خدا از پیش، زمانی را می دید که خدا غیر یهودیان را از راه ایمان عادل می شمارد، قبلاً به ابراهیم بشارت داده گفت: «به وسیلۀ تو تمام ملتها برکت خواهند یافت»
8ਪੋਥੀਆਂ ਨੇ ਆਖਿਆ ਕਿ ਭਵਿਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”
9بنابراین ایمانداران در برکات ابراهیم ایماندار، شریک و سهیم هستند.
9ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।
10از طرف دیگر همۀ آنانی که به اطاعت از شریعت تکیه می کنند لعنت شدند، زیرا نوشته شده است: «هرکه همیشه تمام آنچه را که در شریعت نوشته شده است، بجا نیاورد ملعون است.»
10ਪਰ ਜਿਹਡ਼ੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੇ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”
11اکنون کاملاً روشن است که هیچ کس در حضور خدا به وسیلۀ شریعت عادل شمرده نمی شود، زیرا «شخص عادل به وسیلۀ ایمان زندگی می کند.»
11ਇਸੇ ਲਈ ਇਹ ਬਹੁਤ ਸਪਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸਕਦਾ। ਪੋਥੀਆਂ ਆਖਦੀਆਂ ਹਨ, “ਜਿਹਡ਼ਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”
12اما شریعت بستگی به ایمان ندارد، زیرا «عمل کنندۀ شریعت با اجرای شریعت زندگی خواهد کرد.»
12ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹਡ਼ਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”
13وقتی مسیح به خاطر ما ملعون شد، ما را از لعنت شریعت آزاد کرد. زیرا نوشته شده است: «هرکه به دار آویخته شود، ملعون است.»
13ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸ਼ਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”
14این همه واقع شد تا برکتی که خدا به ابراهیم وعده داده بود، به وسیلۀ عیسی مسیح به غیر یهودیان برسد تا ما روح القدس وعده شده را از راه ایمان به دست آوریم.
14ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸਕੀਏ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਇਹ ਵਾਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ। ਨੇਮ ਅਤੇ ਵਾਦਾ
15ای برادران، می خواهم از یک مَثَل روزمره استفاده کنم: هیچکس نمی تواند به پیمانی که تأیید شده است، چیزی بیفزاید یا آن را باطل سازد.
15ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸਕਦਾ ਤੇ ਨਾ ਹੀ ਉਸ ਵਿੱਚ ਕੁਝ ਜੋਡ਼ ਸਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿਠ ਨਹੀਂ ਕਰ ਸਕਦਾ।
16حال، وعده ها به ابراهیم و نسل او داده شد و نمی گوید: «نسلها» تا شامل بسیاری گردد، بلکه به یک فرزند یعنی به مسیح اشاره می کند.
16ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।”ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ।
17مقصود من این است: شریعتی که چهار صد و سی سال بعد برقرار گردید، نمی تواند پیمانی را که خدا با ابراهیم بست فسخ نماید به طوری که وعدۀ خدا را باطل سازد،
17ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹਡ਼ਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਦੇ ਨੂੰ ਰੱਦ ਕਰਨ ਯੋਗ ਸੀ।
18زیرا اگر میراث بسته به شریعت باشد، دیگر آن به وعدۀ خدا بستگی ندارد، اما خدا بنابر وعدۀ خود آن را به ابراهیم عنایت فرمود.
18ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ? ਨਹੀਂ। ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਦਾ ਨਹੀਂ ਜਿਹਡ਼ਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਦੇ ਰਾਹੀਂ ਦਿੱਤੀਆਂ।
19پس مقصود از شریعت چیست؟ شریعت چیزی بود که بعدها برای شناخت گناه اضافه شد و قرار بود فقط تا زمان ظهور فرزند ابراهیم که وعده به او داده شده بود دوام داشته باشد. همین شریعت به وسیلۀ فرشتگان و با دست یک واسطه برقرار شد.
19ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।
20هر جا واسطه ای باشد، وجود طرفین حتمی است. اما وعده تنها یک طرف دارد، یعنی خدا.
20ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿਚੋਲੇ ਦੀ ਕੋਈ ਲੋਡ਼ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।
21بنابراین آیا شریعت با وعده های خدا مخالفت دارد؟ هرگز! زیرا اگر شریعتی داده شده بود که قادر به بخشیدن زندگی بود، البته عدالت نیز به وسیلۀ شریعت میسر می شد.
21ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਦਿਆਂ ਦੇ ਬਰਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹਡ਼ੀ ਲੋਕਾਂ ਨੂੰ ਜੀਵਨ ਦੇ ਸਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ।
22اما کلام خدا همه را اسیر گناه دانسته است تا برکت وعده شده که از راه ایمان به عیسی مسیح به دست می آید به ایمانداران عطا شود.
22ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਦਾ ਦਿੱਤਾ ਜਾ ਸਕੇ। ਇਹ ਵਾਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।
23اما پیش از رسیدن دورۀ ایمان همۀ ما محبوس و تحت تسلط شریعت بودیم و در انتظار آن ایمانی که باید ظاهر می شد به سر می بردیم.
23ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹਡ਼ਾ ਆ ਰਿਹਾ ਸੀ।
24به این ترتیب شریعت رهنمای ما بود که ما را به مسیح برساند تا به وسیلۀ ایمان عادل شمرده شویم،
24ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਾਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸਕਾਂਗੇ।
25اما چون اکنون دورۀ ایمان رسیده است دیگر تحت مراقبت رهنما نیستیم.
25ਹੁਣ ਵਿਸ਼ਵਾਸ ਦਾ ਮਾਰਗ ਆ ਚੁਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯਂਤ੍ਰਣ ਹੇਠਾਂ ਨਹੀਂ ਜਿਉਂਦੇ।
26زیرا ایمان باعث شد که همۀ شما در پیوستگی با مسیح عیسی فرزندان خدا باشید.
26ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇਸ ਨਿਹਚਾ ਦੁਆਰਾ ਪਰਮੇਸ਼ੁਰ ਦੇ ਬੱਚੇ ਹੋ।
27شما که در پیوستگی با مسیح تعمید گرفتید، با مسیح پوشیده شده اید.
27ਕਿਉਂਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢਕ ਲਿਆ ਹੈ।
28پس دیگر هیچ تفاوتی میان یهودی و غیر یهودی، برده و آزاد، مرد و زن وجود ندارد، زیرا همۀ شما در پیوستگی با مسیح عیسی یک هستیدو اگر متعلق به مسیح هستید، نسل ابراهیم و مطابق وعدۀ خدا وارث او هستید.
28ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿਚਕਾਰ ਵੀ ਕੋਈ ਫ਼ਰਕ ਨਹੀਂ। ਇਥੇ ਗੁਲਾਮਾਂ ਅਤੇ ਅਜ਼ਾਦਾਂ ਵਿਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
29و اگر متعلق به مسیح هستید، نسل ابراهیم و مطابق وعدۀ خدا وارث او هستید.
29ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਂ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।