1ای برادران، اگر کسی در حین ارتکاب خطا دیده شود شما که روحانی هستید او را با اخلاص به راه راست آورید، اما خود را نگهدارید مبادا شما نیز دستخوش وسوسه شوید.
1ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹਡ਼ਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੋਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸਕਦੀ ਹੈ।
2بارهای یکدیگر را حمل کنید و به این طریق حکم مسیح را بجا خواهید آورد.
2ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।
3اگر کسی خود را شخص بزرگی بداند در حالی که چیزی نیست، خود را فریب می دهد.
3ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।
4هرکس باید رفتار خود را بیازماید و اگر رفتارش پسندیده بود، می تواند به خود فخر کند و لزومی ندارد که خود را با دیگران مقایسه کند،
4ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸਕਦਾ ਹੈ।
5زیرا هرکس باید متحمل بار خود باشد.
5ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।
6هر که در کلام تعلیم یافته باشد، معلم را در تمام نعمات خویش شریک سازد.
6ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿਖ ਰਿਹਾ ਹੈ ਉਸਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹਡ਼ਾ ਉਸ ਨੂੰ ਸਿਖਿਆ ਦੇ ਰਿਹਾ ਹੈ।
7فریب نخورید، هیچ کس نمی تواند خدا را فریب دهد، زیرا آنچه آدمی بکارد، همان را درو خواهد کرد.
7ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹਡ਼ੀਆਂ ਉਹ ਬੀਜਦਾ ਹੈ।
8مثلاً اگر کسی بذر در کشتزار نفس خویش بکارد، از آن خرمن مرگ را درو خواهد کرد و اگر در کشتزار روح خدا بکارد از روح زندگی ابدی را درو خواهد کرد.
8ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੇ ਆਤਮੇ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੇ ਆਤਮੇ ਪਾਸੋਂ ਸਦੀਵੀ ਜੀਵਨ ਪ੍ਰਾਪਤ ਕਰੇਗਾ।
9از انجام نیکوکاری خسته نشویم زیرا اگر دست از کار نکشیم در وقت مناسب محصول خود را درو خواهیم کرد.
9[This verse may not be a part of this translation]
10پس تا آنجا که فرصت داریم به همه نیکی کنیم، مخصوصاً به کسانی که در ایمان با ما اعضای یک خانواده هستند.
10ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹਡ਼ੇ ਆਸਥਾਵਾਨਾਂ ਦੇ ਪਰਿਵਾਰ ਨਾਲ ਸੰਬੰਧ ਰਖਦੇ ਹਨ।
11ببینید من با دست خود با چه حروف درشتی برای شما می نویسم.
11ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅਖਰ ਵਰਤ ਰਿਹਾ ਹਾਂ।
12مقصود آنانی که شما را به سنت مجبور می کنند، این است که تظاهر کنند. مخصوصاً آن ها نمی خواهند به خاطر صلیب مسیح جفا ببینند.
12ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੁ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।
13حتی آنانی که سنت شده اند، شریعت را بجا نمی آورند! آن ها می خواهند که شما سنت شوید تا به اطاعت شما در یک عمل جسمانی فخر کنند.
13ਜਿਹਡ਼ੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।
14و اما من، خدا نکند که به چیزی جز صلیب خداوند ما عیسی مسیح فخر کنم که به وسیلۀ آن، دنیا برای من مصلوب شد و من برای دنیا.
14ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁਕਿਆ ਹਾਂ।
15شدن یا نشدن سنت مهم نیست، بلکه فقط خلقت نو اهمیت دارد.
15ਇਹ ਗੱਲ ਕੋਈ ਮਹੱਤਵ ਨਹੀਂ ਰਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।
16به همۀ آنانی که در زندگی خود از این قاعده پیروی می کنند، یعنی به اسرائیل حقیقی خدا، سلامتی و رحمت باد.
16ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
17دیگر هیچ کس مزاحم من نشود، زیرا داغ هایی مسیح را بر بدن خود دارم.ای برادران، فیض خداوند ما عیسی مسیح با روح شما باد، آمین.
17ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸ਼ਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।
18ای برادران، فیض خداوند ما عیسی مسیح با روح شما باد، آمین.
18ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ।