1خدا در ایام قدیم، در اوقات بسیار و به راه های مختلف به وسیلۀ انبیاء با پدران ما تکلم فرمود،
1ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।
2ولی در این روزهای آخر به وسیلۀ پسر خود با ما سخن گفته است. خدا این پسر را وارث کل کائنات گردانیده و به وسیلۀ او همۀ عالم هستی را آفریده است.
2ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
3آن پسر، فروغ جلال خدا و مظهر کامل وجود اوست و کائنات را با کلام پُر قدرت خود نگه می دارد و پس از آنکه آدمیان را از گناهان شان پاک گردانید، در عالم بالا در دست راست حضرت اعلی نشست.
3ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
4همان طور که مقام او از مقام فرشتگان بالا تر بود، نامی که به او داده شد از نام آن ها برتر می باشد،
4ਪਰਮੇਸ਼ੁਰ ਨੇ ਉਸਨੂੰ ਉਹ ਨਾਮ ਦਿੱਤਾ ਜਿਹਡ਼ਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵਧੇਰੇ ਮਹਾਨ ਬਣ ਗਿਆ।
5زیرا خدا هرگز به هیچ یک از فرشتگان نگفته است که:«تو پسر من هستی، امروز پدر تو شده ام.» و یا:«من برای او پدر خواهم بود و او پسر من خواهد بود.»
5ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7 ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।” 2 ਸਮੂਏਲ 7:14
6و باز وقتی نخست زاده را به دنیا می فرستد می فرماید:«همۀ فرشتگان خدا او را بپرستند.»
6ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” ਬਿਵਸਥਾ 32:43
7اما دربارۀ فرشتگان می فرماید:«خدا فرشتگانش را به صورت باد و خادمانش را مثل شعله های آتش می گرداند.»
7ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਨੇਰੀਆਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” ਜ਼ਬੂਰ 104:4
8اما دربارۀ پسر فرمود:«ای خدا، تخت سلطنت تو ابدی است و با عدالت حکومت می کنی.
8ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ; “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
9تو راستی را دوست داشته و از ناراستی نفرت داری. از این جهت خدا، یعنی خدای تو، تو را با روغن شادمانی بیشتر از رفقایت مسح کرده است.»
9ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵਧੇਰੇ ਆਨੰਦ ਦਿੱਤਾ ਹੈ।” ਜ਼ਬੂਰ 45:6-7
10و نیز:«تو ای خداوند، در ابتدا زمین را آفریدی و آسمان ها کار دست های توست.
10ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
11آن ها از میان خواهند رفت، اما تو باقی خواهی ماند. همۀ آن ها مثل لباس کهنه خواهند شد.
11ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪਡ਼ਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।
12تو آن ها را مانند ردای به هم خواهی پیچید. بلی، چون آن ها مثل هر لباسی تغییر خواهند کرد. اما تو همان هستی و سال های تو پایانی نخواهد داشت.»
12ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪਡ਼ਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”ਜ਼ਬੂਰ 102:25-27
13خدا به کدام یک از فرشتگان خود هرگز گفته است:«به دست راست من بنشین، تا دشمنانت را پای انداز تو گردانم؟»پس فرشتگان چه هستند؟ همۀ آن ها ارواحی هستند که خدا را خدمت می کنند و فرستاده می شوند تا وارثان نجات را یاری نمایند.
13ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ; “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯਂਤ੍ਰਣ ਹੇਠਾਂ ਨਾ ਕਰ ਦੇਵਾਂ।” ਜ਼ਬੂਰ 110:1
14پس فرشتگان چه هستند؟ همۀ آن ها ارواحی هستند که خدا را خدمت می کنند و فرستاده می شوند تا وارثان نجات را یاری نمایند.
14ਸਾਰੇ ਦੂਤ, ਜਿਹਡ਼ੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮੇ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।