1به این سبب ما باید هرچه بیشتر به آنچه شنیده ایم توجه کنیم، مبادا گمراه شویم.
1ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿਖਿਆ ਦਿੱਤੀ ਗਈ ਸੀ। ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
2صحت کلامی که به وسیلۀ فرشتگان بیان شد چنان به ثبوت رسید که هر خطا و نافرمانی نسبت به آن با مجازات لازم روبرو می شد.
2ਜਿਹਡ਼ੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦੋਤ੍ਤੇ ਇਮ੍ਹਾ ਮੀ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵਗਿਆ ਕ੍ਕੀਤੀ, ਉਨ੍ਹਾਂ ਨੇ ਢੁਕਵੀਂ ਸਜ਼ਾ ਪ੍ਰਾਪਤ ਕੀਤੀ।
3پس اگر ما نجاتی به این بزرگی را نادیده بگیریم چگونه می توانیم از جزای آن بگریزیم؟ زیرا در ابتدا خود خداوند این نجات را اعلام نمود و آنانی که سخن او را شنیده بودند، حقیقتش را برای ما تصدیق و تأیید کردند.
3ਜਿਹਡ਼ੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸਿ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦਸਿਆ। ਅਤੇ ਜਿਹਡ਼ੇ ਲੋਕਾਂ ਨੇ ਉਸਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
4در عین حال، خدا با آیات و عجایب و انواع معجزات و عطایای روح القدس مطابق ارادۀ خود گواهی آنها را تصدیق فرمود.
4ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
5خدا فرشتگان را فرمانروایان دنیای آینده ـ دنیایی که موضوع سخن ماست ـ قرار نداد،
5ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।
6بلکه در جایی گفته شده است:«انسان چیست که او را به یاد آوری؟
یا بنی آدم که به او توجه نمائی؟
6ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
7اندک زمانی او را پائین تر از فرشتگان ساختی،
و تاج جلال و افتخار را بر سر او گذاشتی،
7ਥੋਡ਼ੇ ਜਿਹੇ ਸਮੇਂ ਲਈ, ਤੂੰ ਉਸਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
8و همه چیز را تحت فرمان او درآوردی.» پس اگر خدا همه چیز را تحت فرمان او درآورده، معلوم است که دیگر چیزی باقی نمانده که در اختیار او نباشد، اما در حال حاضر ما هنوز نمی بینیم که همه چیز در اختیار او باشد.
8ਤੂੰ ਹਰ ਚੀਜ਼ ਨੂੰ ਉਸਦੇ ਅਧੀਨ ਕਰ ਦਿੱਤਾ।” ਜ਼ਬੂਰ 8:4-6 ਜੇ ਪਰਮੇਸ਼ੁਰ ਨੇ ਸਭ ਕੁਝ ਉਸਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।
9اما عیسی را می بینیم که اندک زمانی پائین تر از فرشتگان قرار گرفت، ولی اکنون تاج جلال و افتخار بر سر دارد، زیرا او متحمل مرگ شد تا به وسیلۀ فیض خدا، به خاطر تمام آدمیان طعم مرگ را بچشد.
9ਥੋਡ਼ੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸਨੇ ਦੁਖ ਝੱਲੇ ਅਤੇ ਕਾਲਵਸ੍ਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
10شایسته بود که خدا ـ آفریدگار و نگهدار همه چیز ـ برای اینکه فرزندان بسیاری را به جلال برساند عیسی را نیز که پدید آورندۀ نجات آنها است از راه درد و رنج به کمال رساند.
10ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹਡ਼ਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
11آن کس که مردم را از گناهان شان پاک می گرداند و آنانی که پاک می شوند همگی یک پدر دارند و به این جهت عیسی عار ندارد که آدمیان را برادران خود بخواند،
11ਉਹ ਇੱਕ ਜਿਹਡ਼ਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹਡ਼ੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।
12چنانکه می فرماید:«نام تو را به برادرانم اعلام خواهم کرد،
و در میان جماعت تو را حمد خواهم خواند.»
12ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁਖ ਮੈਂ ਤੇਰੇ ਗੁਣ ਗਾਵਾਂਗਾ।” ਜ਼ਬੂਰ 22:22
13و نیز گفته است: «به او توکل خواهم نمود.» باز هم می فرماید: «اینک من، و فرزندانی که خدا به من داده است.»
13ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰਖਾਂਗਾ।” ਯਸਾਯਾਹ 8:17 ਅਤੇ ਉਹ ਆਖਦਾ ਹੈ, “ਮੈਂ ਇਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।” ਯਸਾਯਾਹ 8:18
14بنابراین چون این فرزندان انسان هایی دارای جسم و خون هستند، او نیز جسم و خون به خود گرفت و انسان گردید تا به وسیلۀ مرگ خود شیطان را که بر مرگ قدرت دارد نابود سازد
14ਉਹ ਬੱਚੇ ਭੌਤਿਕ ਸ਼ਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
15و آن کسانی را که به سبب ترس از مرگ تمام عمر در بردگی به سر برده اند، آزاد سازد.
15ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ।
16البته او برای یاری فرشتگان نیامد، بلکه به خاطر نسل ابراهیم آمده است.
16ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹਡ਼ੇ ਅਬਰਾਹਾਮ ਦੀ ਔਲਾਦ ਹਨ।
17پس کاملاً لازم بود که او از هر لحاظ مانند برادران خود بشود تا به عنوان کاهن اعظم آنها در امور خدا، رحیم و وفادار باشد تا گناهان مردم را کفاره نماید.چون خود او وسوسه و رنج دیده است، قادر است آنانی را که با وسوسه ها روبرو هستند، یاری فرماید.
17ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।
18چون خود او وسوسه و رنج دیده است، قادر است آنانی را که با وسوسه ها روبرو هستند، یاری فرماید.
18ਅਤੇ ਹੁਣ ਯਿਸੂ ਉਨਹਆਂ ਲੋਕਾਂ ਦੀ ਸਹਾਇਤਾ ਕਰ ਸਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।