Dari

Punjabi: NT

Hebrews

3

1بنابراین ای برادران مقدس من که در دعوت آسمانی شریک هستید، به عیسی که رسول و کاهن اعظم ایمان ماست چشم بدوزید،
1ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
2تا بدانید چقدر به خدایی که او را برای انجام این کار برگزید وفادار بود، همانطور که موسی نیز در تمام خانۀ خدا وفادار بود.
2ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘਲਿਆ ਅਤੇ ਉਸਨੂੰ ਸਾਡਾ ਸਰਦਾਰ ਜਾਜਕ ਬਣਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
3کسی که خانه ای می سازد، بیش از خود خانه سزاوار احترام است، به همین طور عیسی نیز بیش از موسی شایسته احترام است.
3ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵਧੇਰੇ ਹੋਣੀ ਚਾਹੀਦੀ ਹੈ।
4هر خانه به دست کسی ساخته می شود، اما خدا سازندۀ همۀ چیز هاست.
4ਹਰ ਘਰ ਕਿਸੇ ਦੁਆਰਾ ਬਾਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।
5موسی در تمام خانۀ خدا مانند یک خادم باوفا خدمت می کرد تا دربارۀ پیامی که بعدها می باید اعلام شود، شهادت دهد.
5ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹਡ਼ੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿਖ ਵਿੱਚ ਆਖ ਸਕਦਾ ਸੀ।
6اما مسیح به عنوان پسر و صاحب خانه ای وفادار است و ما آن خانه هستیم، به شرطی که آن اعتماد و اطمینانی را که امید به ما می بخشد، تا به آخر محکم نگاه داریم.
6ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿਢ਼ ਹਾਂ ਅਤੇ ਆਪਣੀ ਆਸ ਵਿੱਚ ਸ਼ੇਖੀ ਮਾਰਦੇ ਹਾਂ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
7زیرا چنانکه روح القدس می فرماید:«امروز اگر صدای خدا را بشنوید،
7ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
8مانند ایامی که در بیابان سرکشی می کردند بغاوت نکنید. در آن زمان پدران شما در بیابان مرا آزمودند.
8ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਮਸਆਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾਡ਼ ਵਿੱਚ ਪਰਖਿਆ।
9بلی، پدران شما با وجود آنکه آنچه در چهل سال کرده بودم دیدند، باز مرا امتحان کردند و آزمودند.
9ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
10به این سبب به آن قوم خشمگین شدم و گفتم: افکار آن ها منحرف است و هرگز راه های مرا نیاموختند
10ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
11و در خشم خود سوگند یاد کردم که آن ها به آرامی من نخواهند رسید.»
11ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ; ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।”‘ ਜ਼ਬੂਰ 95:7-11
12ای برادران من، متوجه باشید در میان شما کسی نباشد که قلبی آنقدر شریر و بی ایمان داشته باشد که از خدای زنده روی گردان شود.
12ਭਰਾਵੋ ਅਤੇ ਭੈਣੋ, ਸਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹਡ਼ਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
13در عوض، برای آنکه هیچ یک از شما فریب گناه را نخورد و سرکش نشود همیشه، تا زمانی که کلمۀ «امروز» را به کار می بریم، یکدیگر را تشویق نمائید.
13ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪਥ੍ਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।
14زیرا اگر ما اعتماد اولیۀ خود را تا به آخر نگاه داریم شریکان مسیح هستیم،
14ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹਡ਼ੀ ਸ਼ੁਰੂ ਤੋਂ ਸਾਡੇ ਕੋਲ ਹੈ।
15یا چنانکه گفته می شود:«امروز اگر صدای او را بشنوید، مانند ایامی که سرکشی کردند، بغاوت نکنید.»
15ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” ਜ਼ਬੂਰ 95:7-8
16چه کسانی صدای خدا را شنیدند و سرکشی کردند؟ آیا همان کسانی نبودند که با هدایت موسی از مصر بیرون آمدند؟
16ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹਡ਼ੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।
17و خدا نسبت به چه کسانی مدت چهل سال خشمگین بود؟ آیا نسبت به همان کسانی نبود که گناه ورزیدند و در نتیجه اجساد شان در بیابانها افتاد؟
17ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
18و خدا برای چه کسانی سوگند یاد کرد که به آرامی او نخواهند رسید؟ مگر برای کسانی نبود که به هیچ وجه حاضر نشدند به او توکل نمایند؟پس می بینیم که بی ایمانی مانع رسیدن آن ها به آرامی موعود شد.
18ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
19پس می بینیم که بی ایمانی مانع رسیدن آن ها به آرامی موعود شد.
19ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।