Dari

Punjabi: NT

Hebrews

4

1پس چون این وعدۀ ورود به آرامی هنوز باقی است، ما باید بسیار متوجه باشیم مبادا کسی در میان شما پیدا شود که این فرصت را از دست داده باشد.
1ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸਕੀਏ। ਇਸ ਲਈ ਸਾਨੂੰ ਬਹੁਤ ਸਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
2زیرا در واقع ما نیز مثل آنها مژده را شنیده ایم، اما این پیام برای آنها فایده ای نداشت، زیرا وقتی آن را شنیدند با ایمان به آن گوش ندادند.
2ਮੁਕਤੀ ਦਾ ਮਾਰਗ ਸਾਨੂੰ ਦਸਿਆ ਗਿਆ ਸੀ ਜਿਵੇਂ ਉਨ੍ਹਾਂ ਲੋਕਾਂ ਨੂੰ ਦਸਿਆ ਗਿਆ ਸੀ। ਪਰ ਜਿਹਡ਼ੇ ਉਪਦੇਸ਼ ਉਨ੍ਹਾਂ ਲੋਕਾਂ ਨੇ ਸੁਣੀ ਉਸਦੀ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਹੋਈ। ਲੋਕਾਂ ਨੇ ਉਹ ਉਪਦੇਸ਼ਾਂ ਸੁਣੀਆਂ ਪਰ ਉਸਨੂੰ ਵਿਸ਼ਵਾਸ ਨਾਲ ਪ੍ਰਾਪਤ ਨਹੀਂ ਕੀਤਾ।
3ما چون ایمان داریم، به آرامی او دست می یابیم. گرچه کار خدا در موقع آفرینش دنیا پایان یافت، او فرموده است:«در خشم خود سوگند یاد کردم که، آن ها هرگز به آرامی من داخل نخواهند شد.»
3ਅਸੀਂ ਲੋਕ, ਜਿਹਡ਼ੇ ਨਿਹਚਾ ਰਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ; ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।” ਜ਼ਬੂਰ 95:11 ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁਕਿਆ ਸੀ, ਜਿਸ ਸਮੇਂ ਤੋਂ ਉਸਨੇ ਇਹ ਦੁਨੀਆਂ ਸਾਜੀ ਸੀ, ਉਸਨੇ ਇੰਝ ਆਖਿਆ।
4زیرا در جایی در بارۀ روز هفتم چنین نوشته شده است:«خدا در روز هفتم از کار خود آرامی گرفت.»
4ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸਨੇ ਅਰਾਮ ਕੀਤਾ।”
5با وجود این، خدا در آیۀ فوق می فرماید:«هرگز به آرامی من نخواهند رسید.»
5ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵਡ਼ਨਗੇ।”
6پس چون هنوز عده ای فرصت دارند به آن داخل شوند و همچنین چون آنانی که اول بشارت را شنیدند از روی نافرمانی و بی ایمانی به آن داخل نشدند،
6ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂਕਿ ਉਹ ਆਗਿਆਕਾਰੀ ਨਹੀਂ ਸਨ।
7خدا روز دیگری ـ یعنی «امروز» را تعیین می کند، زیرا پس از سالیان دراز به وسیلۀ داود سخن گفته و با کلماتی که پیش از این نقل شد می فرماید:«امروز اگر صدای او را بشنوید، بغاوت نکنید.»
7ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ; “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ।” ਜ਼ਬੂਰ 95:7-8
8اگر یوشع به آنها آرامی می بخشید، بعدها خدا دربارۀ روز دیگری چنین سخن نمی گفت.
8ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ।
9بنابراین استراحت دیگری مثل استراحت روز سَبَت در انتظار قوم خداست.
9ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ।
10زیرا هر کس به آرامی خدا داخل شود مثل خود خدا از کار خویش دست کشید.
10ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹਡ਼ਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾਲਿਆ ਹੈ।
11پس سخت بکوشیم تا به آرامی او برسیم. مبادا کسی از ما گرفتار همان نافرمانی و بی ایمانی که قبلاً نمونه ای از آن را ذکر کردیم، بشود.
11ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵਡ਼ਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।
12زیرا کلام خدا زنده و فعال و از هر شمشیر دو دَم تیزتر است و تا اعماق روح و نفس و مفاصل و مغز استخوان نفوذ می کند و نیات و اغراض دل انسان را آشکار می سازد.
12ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।
13در آفرینش چیزی نیست که از خدا پوشیده بماند. همه چیز در برابر چشمان او برهنه و رو باز است و همۀ ما باید حساب خود را به او پس بدهیم.
13ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸਕਦਾ ਹੈ। ਹਰ ਚੀਜ਼ ਉਸਦੇ ਸਾਮ੍ਹਣੇ ਖੁਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
14پس چون ما کاهنی به این بزرگی و عظمت داریم که به عرش برین رفته است، یعنی عیسی، پسر خدا، اعتراف ایمان خود را محکم نگاهداریم؛
14ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹਡ਼ਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹਡ਼ਾ ਸਾਡੇ ਕੋਲ ਹੈ, ਦ੍ਰਿਡ਼ ਰਹਿਣਾ ਜਾਰੀ ਰਖੀਏ।
15زیرا کاهن اعظم ما کسی نیست که از همدردی با ضعف های ما بی خبر باشد، بلکه کسی است که درست مانند ما در هر چیز وسوسه شد، ولی مرتکب گناه نگردید.پس بیائید تا با دلیری به تخت فیض بخش خدا نزدیک شویم تا رحمت یافته در وقت احتیاج از او فیض یابیم.
15ਯਿਸੂ, ਜਿਹਡ਼ਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਿਆਇਆ ਗਿਆ ਸੀ। ਪਰ ਉਸਨੇ ਕਦੇ ਪਾਪ ਨਹੀਂ ਕੀਤਾ ਸੀ।
16پس بیائید تا با دلیری به تخت فیض بخش خدا نزدیک شویم تا رحمت یافته در وقت احتیاج از او فیض یابیم.
16ਯਿਸੂ ਨੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਮ੍ਹਣੇ ਆਉਣ ਲਈ ਸੁਤੰਤਰ ਹਾਂ। ਉਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋਡ਼ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।