Dari

Punjabi: NT

James

1

1یعقوب بندۀ خدا و بندۀ عیسی مسیح خداوند به دوازده طایفۀ اسرائیل که در سراسر عالم پراگنده اند، سلام می فرستد.
1ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿਲ੍ਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।
2ای برادران من، هرگاه دچار آزمایش های گوناگون می شوید، بی نهایت شاد باشید،
2ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਮ੍ਹਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।
3چون می دانید اگر خلوص ایمان شما در آزمایش ثابت شود، بردباری شما بیشتر می شود؛
3ਕਿਉਂ? ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿਖ੍ਖ ਲਵੋਂ।
4و وقتی بردباری شما کامل شود، شما انسان های کامل و بی نقصی شده و به چیزی محتاج نخواهید بود.
4ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋਡ਼ੀਂਦੀ ਹੈ, ਪ੍ਰਾਪਤ ਕਰ ਲਵੋਂਗੇ।
5اگر کسی از شما بدون حکمت باشد، آنرا از خدا بخواهد و خدایی که همه چیز را با سخاوت می بخشد و انسان را سرزنش نمی کند، آنرا به او خواهد داد.
5ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋਡ਼ਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
6اما او باید با ایمان بخواهد و در فکر خود شک نداشته باشد، چون کسی که شک کند مانند موج بحر است که در برابر باد رانده و متلاطم می شود.
6ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹਡ਼ਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿਚਲੀ ਲਹਿਰ ਵਰਗਾ ਹੈ। ਹਵਾ ਉਸਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
7چنین شخصی نباید گمان کند که از خداوند چیزی خواهد یافت،
7[This verse may not be a part of this translation]
8چون شخص دو دل در تمام کارهای خود ناپایدار است.
8[This verse may not be a part of this translation]
9برادر مسکین به سرافرازی خود در برابر خدا فخر کند
9ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।
10و برادر ثروتمند نیز از ناچیزی خود، زیرا او مانند گُلِ علف زودگذر است.
10ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।
11همین که آفتاب با گرمای سوزان خود بر آن می درخشد علف را می خشکاند، گُلِ آن می ریزد و زیبائی آن از بین می رود. شخص دولتمند نیز همینطور در میان فعالیت های خود از بین می رود.
11ਸੂਰਜ ਚਢ਼ਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝਡ਼ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।
12خوشا به حال کسی که در برابر وسوسه از پای در نیاید، زیرا وقتی آزموده شود، تاج زندگی را که خداوند به دوستداران خود وعده داده است، خواهد گرفت.
12ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਵੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹਡ਼ੇ ਉਸਨੂੰ ਪ੍ਰੇਮ ਕਰਦੇ ਹਨ।
13کسی که گرفتار وسوسه می شود، نباید بگوید: «خداوند مرا به وسوسه انداخته است» چون خداوند از بدی مبراست و کسی را به وسوسه نمی اندازد.
13ਜਦੋਂ ਕਿਸੇ ਵਿਅਕਤੀ ਨੂੰ ਪਰਤਿਆਇਆ ਜਾਂਦਾ ਹੈ ਤਾਂ ਉਸਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਿਆਉਂਦਾ ਹੈ” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਿਆ ਸਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।
14انسان وقتی دچار وسوسه می شود که مجذوب و فریفتۀ شهوات خود باشد.
14ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸਨੂੰ ਪਰਤਿਆਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸਨੂੰ ਵਰਗਲਾਉਣਗੀਆਂ।
15در نتیجه، شهوت حامله می شود و گناه را تولید می کند و وقتی گناه کاملاً رشد کرد، باعث مرگ می شود.
15ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
16ای برادران عزیز من، خود را فریب ندهید.
16ਮੇਰੇ ਪਿਆਰੇ ਭਰਾਵੋ ਅਤੇ ਭੈਣੋ ਇਸ ਗੱਲੋਂ ਮੂਰਖ ਨਾ ਬਣੋ।
17تمام بخشش های نیکو و هدایای کامل از آسمان و از جانب خدایی می آید که آفریننده نور است و در او تغییر و تیرگی وجود ندارد.
17ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
18او بنا به ارادۀ خود و به وسیلۀ کلمۀ حقیقت ما را آفرید تا ما نمونه ای از خلقت تازۀ او باشیم.
18ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਣਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।
19بنابراین ای برادران عزیز من، هرکس باید زود بشنود، دیر جواب دهد و دیر عصبانی شود.
19ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵਧੇਰੇ ਇਛੁਕ ਬਣੋ। ਛੇਤੀ ਹੀ ਗੁੱਸੇ ਵਿਚ ਨਾ ਆਓ।
20چون عصبانیت انسان به هدف های نیکوی خدا کمک نمی کند.
20ਕਿਸੇ ਵਿਅਕਤੀ ਦਾ ਗੁੱਸਾ ਉਸਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।
21پس هر نوع عادت ناشایست و رفتار شرارت آمیز را از خود دور کنید. خود را به خدا بسپارید و کلامی را که او در دل های شما کاشته و می تواند شما را نجات بخشد، با فروتنی بپذیرید.
21ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕਢ੍ਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹਡ਼ੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹਡ਼ਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸਕਦਾ ਹੈ।
22مطابق کلام او عمل کنید و فقط با شنیدن خود را فریب ندهید،
22ਉਹੀ ਕਰੋ ਜੋ ਪਰਮੇਸ਼ੁਰ ਦੀ ਸਿਖਿਆ ਆਖ੍ਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਾਣਾ ਰਹੇ ਹੁੰਦੇ ਹੋ।
23چون کسی که به کلام گوش می دهد ولی مطابق آن عمل نمی کند، مانند کسی است که به آینه نگاه می کند و چهرۀ طبیعی خود را در آن می بیند.
23ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹਡ਼ਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।
24او خود را می بیند ولی همین که از پیش آینه دور می شود، فراموش می کند که چهره اش چگونه بود.
24ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿਸਦਾ ਸੀ।
25اما کسی که با دقت به شریعت کامل و آزادی بخش نگاه کند و همیشه متوجه آن باشد و شنوندۀ فراموشکاری نباشد بلکه مطابق آن رفتار کند، خداوند تمام کارهای او را برکت خواهد داد.
25ਪਰ ਇੱਕ ਆਦਮੀ ਜਿਹਡ਼ਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹਡ਼ਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪਢ਼ਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸਨੂੰ ਪਢ਼ਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
26اگر کسی گمان می کند که آدم دینداری است ولی زبان خود را نگاه نمی دارد، خود را فریب می دهد و ایمان او بی فایده است.دیانت پاک و بی آلایش در برابر خدای پدر این است که وقتی یتیمان و بیوه زنان دچار مصیبت می شوند، از آن ها توجه کنیم و خود را از فساد دنیا دور نگهداریم.
26ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸਦੇ ਧਰਮ ਦਾ ਕੀ ਅਰਥ ਨਹੀਂ ਹੈ।
27دیانت پاک و بی آلایش در برابر خدای پدر این است که وقتی یتیمان و بیوه زنان دچار مصیبت می شوند، از آن ها توجه کنیم و خود را از فساد دنیا دور نگهداریم.
27ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋਡ਼ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸਨੂੰ ਪਰਮੇਸ਼ੁਰ ਸ਼ੁਧ ਅਤੇ ਪਵਿੱਤਰ ਕਬੂਲਦਾ ਹੈ।