1و شما ای ثروتمندان، برای بلایایی که بر سر شما می آید گریه و زاری کنید.
1ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
2ثروت شما تباه گشته و لباس های زیبای تان را کویه خورده است.
2ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪਡ਼ੇ ਕੀਡ਼ਿਆਂ ਦੁਆਰਾ ਖਾਧੇ ਜਾਣਗੇ।
3طلا و نقرۀ شما زنگ زده و زنگ آن ها دلیلی بر ضد شما است و مانند آتش بدن شما را خواهد سوزانید. شما حتی تا این روزهای آخر هم به اندوختن ثروت مشغولید.
3ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸ਼ਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।
4مزد کارگرانی که مزارع شما را درو کرده اند و شما آن ها را نپرداخته اید، علیه شما فریاد می کنند و نالۀ دروگران به گوش خداوند لشکر های آسمانی رسیده است.
4ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਚੀਕ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦਾ ਚੀਕਣਾ ਸੁਣ ਲਿਆ ਹੈ।
5شما در روی زمین به عیش و نوش پرداخته اید و خود را مانند گوسالۀ چاق برای روز ذبح آماده کرده اید.
5ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹਡ਼ਾ ਬਲੀ ਲਈ ਤਿਆਰ ਹੁੰਦਾ ਹੈ।
6شخص عادل و نیک را ملامت کرده اید و در حالی که هیچ مقاومتی نمی کرد، او را کشتید.
6ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।
7ای برادران، تا روز ظهور خداوند صبر کنید. زارع برای برداشت محصول پُر ارزش زمین با صبر و شکیبایی منتظر باران های خزانی و بهاری می ماند.
7ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉਗ੍ਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
8شما نیز صبر کنید و قوی دل باشید، زیرا آمدن خداوند نزدیک است.
8ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।
9ای برادران، پشت سر دیگران از آن ها شکایت نکنید، مبادا خود شما ملامت شوید، چون داور عادل آمادۀ داوری است.
9[This verse may not be a part of this translation]
10ای برادران، صبر و تحملِ انبیایی که به نام خداوند سخن می گفتند، برای شما نمونه باشد.
10ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹਡ਼ੇ ਪ੍ਰਭੂ ਦੇ ਨਾਂ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
11ما اشخاص صبور و پُر تحمل را خوشبخت می دانیم. شما دربارۀ صبر و تحمل ایوب شنیده اید و می دانید خداوند آخر با او چه کرد. زیرا خداوند بی نهایت رحیم و مهربان است.
11ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਯਾਕੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪ੍ਰਭੂ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਇਆ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
12ای برادران، از همه مهمتر این است که سوگند نخورید، نه به آسمان، نه به زمین و نه به هیچ چیز دیگر، بلکه بلی شما واقعاً بلی باشد و نه شما نه، مبادا محکوم شوید.
12ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
13پس اگر برای کسی از شما مصیبتی روی دهد، او دعا کند و اگر خوشحال است، سرود بخواند.
13ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸਨੂੰ ਗਉਣਾ ਚਾਹੀਦਾ ਹੈ।
14اگر کسی از شما بیمار است، از رهبران کلیسا بخواهد تا برای او دعا کنند و به نام خداوند بدن او را با روغن تدهین نمایند.
14ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
15دعایی که از روی ایمان باشد، بیمار را نجات خواهد بخشید. خداوند او را از بستر بیماری بلند خواهد کرد و اگر مرتکب گناهی شده باشد، بخشیده خواهد شد.
15ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
16نزد یکدیگر به گناهان خود اقرار نمائید و برای یکدیگر دعا کنید تا شفا یابید. دعای صمیمانۀ شخص عادل بسیار مؤثر است.
16ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹਡ਼ੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।
17الیاس دارای عواطف و احساسات مانند خود ما بود، ولی وقتی از صمیم قلب دعا کرد که باران نبارد، سه سال و شش ماه در آن سرزمین باران نبارید.
17ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
18دوباره دعا کرد و باران بارید و زمین بار دیگر محصول به بار آورد.
18ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉਗ੍ਗ ਪਈਆਂ।
19ای برادران، اگر کسی از شما از حقیقت منحرف گردد و شخص دیگری او را برگرداند،یقین داشته باشید که هرکس گناهکاری را از راه نادرست بازگرداند، جانی را از مرگ خواهد رهانید و گناهان بیشماری را خواهد پوشانید.
19ਮੇਰੇ ਭਰਾਵੋ ਅਤੇ ਭੈਣੋ ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।
20یقین داشته باشید که هرکس گناهکاری را از راه نادرست بازگرداند، جانی را از مرگ خواهد رهانید و گناهان بیشماری را خواهد پوشانید.
20ਇਸਨੂੰ ਯਾਦ ਰਖਿਓ। ਕੋਈ ਵੀ ਵਿਅਕਤੀ ਜਿਹਡ਼ਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋਡ਼ਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।