1در ازل کلام بود. کلام با خدا بود و کلام خود خدا بود،
1ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।
2از ازل کلام با خدا بود.
2ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।
3همه چیز به وسیلۀ او هستی یافت و بدون او چیزی آفریده نشد.
3ਸਭ ਕੁਝ ਉਸਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।
4زندگی از او بوجود آمد و آن زندگی نور آدمیان بود.
4ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।
5نور در تاریکی می درخشد و تاریکی هرگز بر آن پیروز نشده است.
5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸਨੂੰ ਨਹੀਂ ਹਰਾਇਆ।
6مردی به نام یحیی ظاهر شد که فرستادۀ خدا بود.
6ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
7او آمد تا شاهد باشد و بر آن نور شهادت دهد تا بوسیلۀ او همه ایمان بیاورند.
7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
8او خودش آن نور نبود، بلکه آمد تا بر آن نور شهادت دهد.
8ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।
9آن نور واقعی که همۀ آدمیان را نورانی می سازد، در حال آمدن به دنیا بود.
9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
10او در دنیا بود و دنیا بوسیلۀ او آفریده شد، اما دنیا او را نشناخت.
10ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸਨੂੰ ਨਹੀਂ ਪਛਾਨਿਆ।
11او به قلمرو خود آمد ولی متعلقانش او را قبول نکردند.
11ਉਹ ਆਪਣੇ ਆਵਦੇ ਸੰਸਾਰ ਵਿੱਚ ਆਇਆ ਸੀ, ਪਰ ਉਸਦੇ ਆਪਣੇ ਹੀ ਲੋਕਾਂ ਨੇ ਉਸਨੂੰ ਕਬੂਲ ਨਾ ਕੀਤਾ।
12اما به همۀ کسانی که او را قبول کردند و به او ایمان آوردند، این حق را داد که فرزندان خدا شوند،
12ਕੁਝ ਲੋਕਾਂ ਨੇ ਉਸਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
13که نه مانند تولدهای معمولی و نه در اثر تمایلات نفسانی و نه در اثر خواهش بشر بلکه از خدا تولد یافتند.
13ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।
14پس کلام جسم گشته بشکل انسان در میان ما جای گرفت. جلالش را دیدیم ـ شکوه و جلالی شایستۀ پسر یگانۀ پدر و پُر از فیض و راستی.
14ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15شهادت یحیی این بود که فریاد می زد و می گفت: «این همان شخصی است که دربارۀ او گفتم که بعد از من می آید اما بر من برتری و تقدم دارد، زیرا پیش از تولد من، او وجود داشت.»
155ਯੂਹੰਨਾ ਨੇ ਲੋਕਾਂ ਨੂੰ ਉਸਦੇ ਬਾਰੇ ਦਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦਸਿਆ ਸੀ ਕਿ ਉਹ ਇੱਕ, ਜਿਹਡ਼ਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।”‘
16از پُری او، همه ما برخوردار شدیم، فیض بالای فیض
16ਉਹ ਸ਼ਬਦ ਕਿਰਪਾ ਅਤੇ ਸੱਚ ਨਾਲ ਭਰਪੂਰ ਸੀ। ਅਸੀਂ ਉਸਤੋਂ ਵਧ੍ਧ ਤੋਂ ਵਧ੍ਧ ਅਸੀਸਾਂ ਪ੍ਰਾਪਤ ਕੀਤੀਆਂ।
17زیرا شریعت بوسیلۀ موسی عطا شد، اما فیض و راستی توسط عیسی مسیح آمد.
17ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚ ਯਿਸੂ ਮਸੀਹ ਰਾਹੀਂ ਆਈ।
18کسی هرگز خدا را ندیده است، اما آن پسر یگانه ای که در ذات پدر و از همه به او نزدیکتر است او را شناسانیده است.
18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ , ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
19اینست شهادت یحیی وقتی یهودیان اورشلیم، کاهنان و خادمین آن ها لاویان را پیش او فرستادند تا بپرسند که او کیست.
19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁਛ੍ਛਣ ਲਈ ਭੇਜਿਆ, “ਤੂੰ ਕੌਣ ਹੈਂ।”
20او از جواب دادن خودداری نکرد، بلکه بطور واضح اعتراف نموده گفت: «من مسیح نیستم.»
20ਯੂਹੰਨਾ ਖੁਲ੍ਹਕੇ ਬੋਲਿਆ ਉਸਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21آن ها از او پرسیدند: «پس آیا تو الیاس هستی؟» جواب داد: «نخیر.» آن ها پرسیدند: «آیا تو آن پیامبر وعده شده هستی؟» جواب داد: «نخیر.»
21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
22پرسیدند: «پس تو کیستی؟ ما باید به کسانی که ما را فرستادند جواب بدهیم، دربارۀ خود چه می گویی؟»
22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23او از زبان اشعیای نبی جواب داده گفت: «من صدای ندا کننده ای هستم که در بیابان فریاد می زند ـ راه خداوند را راست گردانید.»
23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾਡ਼ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿਧਾ ਰਾਹ ਤਿਆਰ ਕਰੋ।” ਯਸਾਯਾਹ 40:3
24این قاصدان که از طرف پیروان فرقۀ فریسی فرستاده شده بودند
24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
25از او پرسیدند: «اگر تو نه مسیح هستی و نه الیاس و نه آن پیامبر وعده شده، پس چرا تعمید می دهی؟»
25ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
26یحیی جواب داد: «من در آب تعمید می دهم، اما کسی در میان شما ایستاده است که شما او را نمی شناسید.
26ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖਡ਼ਾ ਹੁੰਦਾ ਹੈ ਜਿਸਨੂੰ ਤੁਸੀਂ ਨਹੀ ਪਛਾਣਦੇ।
27او بعد از من می آید، ولی من حتی شایستۀ آن نیستم که بند بوتهایش را باز کنم.»
27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28این ماجرا در بیت عنیا، یعنی آن طرف دریای اُردن، در جائی که یحیی مردم را تعمید می داد، واقع شد.
28ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
29روز بعد، وقتی یحیی عیسی را دید که به طرف او می آید، گفت: «ببینید اینست آن برۀ خدا که گناه جهان را بر می دارد.
29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
30اینست آن کسی که درباره اش گفتم که بعد از من مردی می آید که بر من تقدم و برتری دارد، زیرا پیش از تولد من او وجود داشته است.
30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’
31من او را نمی شناختم اما آمدم تا با آب تعمید دهم و به این وسیله او را به اسرائیل بشناسانم.»
31ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।’
32یحیی شهادت خود را اینطور ادامه داد: «من روح خدا را دیدم که به صورت کبوتری از آسمان نازل شد و بر او قرار گرفت.
32[This verse may not be a part of this translation]
33من او را نمی شناختم اما آن کسی که مرا فرستاد تا با آب تعمید دهم به من گفته بود، هرگاه ببینی که روح بر کسی نازل شود و بر او قرار گیرد، بدان که او همان کسی است که تعمید او با روح القدس است.
33[This verse may not be a part of this translation]
34من این را دیده ام و شهادت می دهم که او پسر خداست.»
34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
35روز بعد هم یحیی با دو نفر از شاگردان خود ایستاده بود
35ਅਗਲੇ ਦਿਨ ਯੂਹੰਨਾ ਫ਼ੇਰ ਉਥੇ ਹੀ ਖਢ਼ਾ ਸੀ। ਯੂਹੰਨਾ ਦੇ ਨਾਲ ਉਸਦੇ ਦੋ ਚੇਲੇ ਸਨ।
36و وقتی عیسی را دید که از آنجا می گذرد گفت: «اینست برۀ خدا.»
36ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
37آن دو شاگرد این سخن را شنیدند و به دنبال عیسی به راه افتادند.
37ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿਛਾ ਕੀਤਾ।
38عیسی برگشت و آن دو نفر را دید که به دنبال او می آیند. از آن ها پرسید: «به دنبال چه می گردید؟» آن ها گفتند: «ربی (یعنی ای استاد) منزل تو کجاست؟»
38ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁਡ਼ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, “ਰੱਬੀ” ਦਾ ਅਰਥ ਹੈ “ਗੁਰੂ” ਤੁਸੀਂ ਕਿਥੇ ਠਹਿਰੇ ਹੋ?”
39او به ایشان گفت: «بیائید و ببینید.» پس آن دو نفر رفتند و دیدند کجا منزل دارد و بقیه روز را پیش او ماندند. زیرا تقریباً ساعت چهار بعد از ظهر بود.
39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40یکی از آن دو نفر، که بعد از شنیدن سخنان یحیی به دنبال عیسی رفت، اندریاس برادر شمعون پِترُس بود.
40ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41او اول برادر خود شمعون را پیدا کرد و به او گفت: «ما مسیح یعنی تدهین شده را یافته ایم.»
41ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲਭਿਆ ਤੇ ਫ਼ਿਰ ਉਸਨੇ ਆਖਿਆ, “ਅਸੀਂ ਮਸੀਹਾ ਨੂੰ ਲਭ ਲਿਆ ਹੈ।” “ਮਸੀਹਾ” ਮਤਲਬ “ਮਸੀਹ”
42پس وقتی اندریاس، شمعون را نزد عیسی برد، عیسی به شمعون نگاه کرد و گفت: «تو شمعون پسر یونا هستی، ولی بعد از این کیفا (یا پِترُس به معنی صخره) نامیده می شوی.»
42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” “ਕੇਫ਼ਾਸ” ਦਾ ਭਾਵ ਹੈ “ਪਤਰਸ”
43روز بعد، وقتی عیسی می خواست به جلیل برود، فیلیپُس را یافته به او گفت: «به دنبال من بیا.»
43ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸਨੇ ਫ਼ਿਲਿਪੁੱਸ ਨੂੰ ਲਭਿਆ ਤੇ ਉਸਨੂੰ ਆਖਿਆ, “ਮੇਰਾ ਪਿਛਾ ਕਰ।”
44فیلیپُس مانند اندریاس و پِترُس اهل بیتسَیدا بود.
44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45فیلیپُس هم رفت و نتنائیل را پیدا کرد و به او گفت: «ما آن کسی را که موسی در تورات ذکر کرده و پیامبران دربارۀ او سخن گفته اند، پیدا کرده ایم ـ او عیسی پسر یوسف و از اهالی ناصره است.»
45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲਭਿਆ ਤੇ ਉਸਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸਨੂੰ ਲਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
46نتنائیل به او گفت: «آیا می شود که از ناصره چیز خوبی بیرون بیاید؟» فیلیپُس جواب داد: «بیا و ببین.»
46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿਕ੍ਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47وقتی عیسی نتنائیل را دید که به طرف او می آید گفت: «اینست یک اسرائیلی واقعی که در او مکری وجود ندارد.»
47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛਲ ਨਹੀਂ ਹੈ।”
48نتنائیل پرسید: «مرا از کجا می شناسی؟» عیسی جواب داد: «پیش از آن که فیلیپُس تو را صدا کند، وقتی زیر درخت انجیر بودی، من تو را دیدم.»
48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”
49نتنائیل گفت: «ای استاد، تو پسر خدا هستی! تو پادشاه اسرائیل می باشی!»
49ਫ਼ਿਰ੍ਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50عیسی در جواب گفت: «آیا فقط به علت این که به تو گفتم تو را زیر درخت انجیر دیدم ایمان آوردی؟ بعد از این کارهای بزرگتری خواهی دید.»آنگاه به او گفت: «بیقین بدانید که شما آسمان را باز و فرشتگان خدا را در حالیکه بر پسر انسان بالا و پایان می شوند خواهید دید.»
50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਵੇਖੇਂਗਾ!”
51آنگاه به او گفت: «بیقین بدانید که شما آسمان را باز و فرشتگان خدا را در حالیکه بر پسر انسان بالا و پایان می شوند خواهید دید.»
51ਯਿਸੂ ਨੇ ਉਸਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚਢ਼ਦੇ ਅਤੇ ਉੱਤਰਦੇ ਵੇਖੋਂਗੇ।”