Dari

Punjabi: NT

John

12

1شش روز پیش از عید فِصَح، عیسی به بیت عنیا، محل زندگی ایلعازَر یعنی همان کسی که او را پس از مردن زنده کرده بود، آمد.
1ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ (ਜਿਸਨੂੰ ਯਿਸੂ ਨੇ ਮੌਤ ਤੋਂ ਉਭਾਰਿਆ)
2آن ها در آنجا برای او دعوتی ترتیب کردند. مرتا خدمت می کرد و ایلعازَر با مهمانان پهلوی عیسی سر دسترخوان نشست.
2ਉਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
3آنگاه مریم پیمانه ای از عطر بسیار گرانبها که روغن سنبل خالص بود آورد و بر پاهای عیسی ریخت و با موهای خود آن ها را خشک کرد بطوری که آن خانه از بوی عطر پُر شد.
3ਮਰਿਯਮ ਨੇ ਨਰਦ ਦੀ ਜਢ਼ ਤੋਂ ਬਣੇ ਮਹਿੰਗੇ ਅਤਰ ਦਾ ਅਧਾ ਸੇਰ ਲਿਆ। ਉਸਨੇ ਇਸਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
4در این وقت یهودای اسخریوطی پسر شمعون که یکی از شاگردان عیسی بود و بزودی تسلیم کنندۀ وی می شد گفت:
4ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ) ਯਹੂਦਾ ਨੇ ਆਖਿਆ
5«چرا این عطر به قیمت سه صد سکۀ نقره فروخته نشد تا پول آن به فقرا داده شود؟»
5“ਉਹ ਅਤਰ ਚਾਂਦੀ ਦੇ ਤਿੰਨ ਸੌ ਸਿਕਿਆਂ ਦੇ ਮੁਲ੍ਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
6او این را از روی دلسوزی برای فقرا نگفت، بلکه به این دلیل گفت که خودش مسئول کیسۀ پول و شخص دزدی بود و از پولی که به او می دادند بر می داشت.
6ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੁ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।
7عیسی گفت: «با او کاری نداشته باش، بگذار آن را تا روزی که مرا دفن می کنند نگه دارد.
7ਯਿਸੂ ਨੇ ਆਖਿਆ, “ਉਸਨੂੰ ਨਾ ਰੋਕੋ, ਉਸਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
8فقرا همیشه در بین شما خواهند بود اما من همیشه با شما نخواهم بود.»
8ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।”
9عده زیادی از یهودیان شنیدند که عیسی در آنجا است. پس آمدند تا نه تنها عیسی بلکه ایلعازَر را هم که زنده کرده بود ببینند.
9ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਦੇ ਮੁਰਦੇ ਤੋਂ ਜਿਵਾਇਆ ਸੀ।
10بنابراین سران کاهنان تصمیم گرفتند که ایلعازَر را نیز بکشند،
10ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।
11زیرا او باعث شده بود بسیاری از یهودیان از رهبران خود روگردان شده به عیسی ایمان آورند.
11“ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
12فردای آن روز جمعیت بزرگی که برای عید آمده بودند. وقتی شنیدند عیسی در راه اورشلیم است،
12ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉਥੇ ਬਹੁਤ ਸਾਰੇ ਲੋਕ ਸਨ ਜਿਹਡ਼ੇ ਪਸਾਹ ਦੇ ਤਿਉਹਾਰ ਤੇ ਆਏ ਸਨ।
13شاخه های درخت خرما را به دست گرفتند و به استقبال او رفتند. آن ها فریاد می کردند: «هوشیعانا، فرخنده باد پادشاه اسرائیل که به نام خداوند می آید.»
13ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ! ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਜ਼ਬੂਰ 118:25-26 ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
14عیسی کره الاغی یافت و بر آن سوار شد، چنانکه کلام خدا می فرماید:
14[This verse may not be a part of this translation]
15«ای دختر سهیون، دیگر نترس، اکنون پادشاه تو که بر کره الاغی سوار است می آید.»
15[This verse may not be a part of this translation]
16در ابتدا مقصد این چیزها برای شاگردان روشن نبود اما پس از آنکه عیسی به جلال رسید آن ها بیاد آوردند که این چیزها دربارۀ او نوشته شده بود و همانطور هم آن ها برای او انجام داده بودند.
16ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸਦੇ ਬਾਰੇ ਲਿਲਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17موقعی که عیسی ایلعازَر را صدا زد و زنده از قبر بیرون آورد، عدۀ زیادی حضور داشتند. آن ها آنچه را که دیده و شنیده بودند نقل کردند.
17ਜਦੋਂ ਯਿਸੂ ਨੇ ਲਾਜ਼ਰ ਨੂੰ ਮੌਤ ਤੋਂ ਉਭਾਰਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀਡ਼ ਸੀ ਅਤੇ ਉਸਨੇ ਲਾਜ਼ਰ ਨੂੰ ਸਦਿਆ ਕਿ ਕ੍ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।
18به این دلیل آن جمعیت بزرگ به استقبال عیسی آمدند، زیرا شنیده بودند که عیسی این معجزه را انجام داده بود.
18ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।
19فریسی ها به یکدیگر گفتند: «نمی بینید که هیچ کاری از شما ساخته نیست؟ تمام دنیا به دنبال او رفته است.»
19ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”
20در میان کسانی که برای عبادت عید به اورشلیم آمده بودند عده ای یونانی بودند.
20ਉਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
21آن ها نزد فیلیپُس که اهل بیتسَیدای جلیل بود آمدند و گفتند: «ای آقا، ما می خواهیم عیسی را ببینیم.»
21ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22فیلیپُس رفت و این را به اندریاس گفت و آن وقت هر دوی آن ها رفتند و به عیسی گفتند.
22ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।
23عیسی به آن ها گفت: «ساعت آن رسیده است که پسر انسان جلال یابد.
23ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।
24بیقین بدانید که اگر دانۀ گندم به داخل خاک نرود و نمیرد، هیچ وقت از یک دانه بیشتر نمی شود اما اگر بمیرد دانه های بی شماری به بار می آورد.
24ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
25کسی که جان خود را دوست دارد آن را از دست می دهد و کسی که در این دنیا از جان خود بگذرد آن را تا به زندگی ابدی حفظ خواهد کرد.
25ਜਿਹਡ਼ਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹਡ਼ਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸਨੂੰ ਮਰ ਜੀਵਨ ਲਈ ਬਚਾ ਲਵੇਗਾ।
26اگر کسی می خواهد مرا خدمت کند به دنبال من بیاید و هرجا من باشم خادم من نیز در آنجا با من خواهد بود و اگر کسی مرا خدمت کند پدر من او را سرافراز خواهد کرد.
26ਜਿਹਡ਼ਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹਡ਼ਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸਨੂੰ ਸਤਿਕਾਰਦਾ ਹੈ।
27همین حالا جان من مضطرب است. چه بگویم؟ آیا بگویم: «ای پدر مرا از این ساعت برهان؟» اما برای همین منظور من به این ساعت رسیده ام.
27“ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘਡ਼ੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
28ای پدر، نام خود را جلال بده.» در آن وقت صدائی از آسمان رسید که می گفت: «آن را جلال داده ام و باز هم جلال خواهم داد.»
28ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸੁਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਆਪਣੇ-ਆਪ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸਨੂੰ ਮਹਿਮਾਮਈ ਬਣਾਵਾਂਗਾ।”
29گروهی که آنجا ایستاده بودند گفتند: «صدای رعد بود.» و دیگران گفتند: «فرشته ای با او سخن گفت.»
29ਜਿਹਡ਼ੇ ਲੋਕ ਉਥੇ ਖਡ਼ੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਉਹ ਗਡ਼ਗਡ਼ਾਹਟ ਸੀ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
30عیسی در جواب گفت: «این صدا به خاطر شما آمد، نه بخاطر من.
30ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ।
31اکنون موقع داوری این جهان است و سردار این دنیا بیرون رانده می شود.
31ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁਟਿਆ ਜਾਵੇਗਾ।
32وقتی از روی زمین بلند کرده شوم همۀ آدمیان را به سوی خود می کشانم.»
32ਮੈਂ ਵੀ ਇਸ ਜਗਤ ਤੋਂ ਸੁਰਗ ਨੂੰ ਚੁਕਿਆ ਜ੍ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿਚ੍ਚਾਂਗਾ।”
33عیسی این را در اشاره به نوع مرگی که در انتظارش بود گفت.
33ਇਹ ਆਖਕੇ, ਯਿਸੂ ਸੂਚਿਤ ਕਰ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
34مردم به او گفتند: «تورات به ما تعلیم می دهد که مسیح تا به ابد زنده می ماند. پس تو چگونه می گوئی که پسر انسان باید بلند کرده شود؟ این پسر انسان کیست؟»
34ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
35عیسی به آنها گفت: «فقط تا زمانی کوتاه نور با شما است. تا وقتی این نور با شما است راه بروید مبادا تاریکی شما را فرا گیرد. کسی که در تاریکی راه می رود نمی داند به کجا می رود.
35ਤਦ ਯਿਸੂ ਨੇ ਕਿਹਾ ‘ਪ੍ਰਕਾਸ਼ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹਡ਼ਾ ਮਿਨਖ ਹਨੇਰੇ ਵਿੱਚ ਚੱਲਦਾ ਉਸਨੂੰ ਨਹੀਂ ਪਤਾ ਹੁੰਦਾ ਕਿ ਉਹ ਕਿਥੇ ਚੱਲ ਰਿਹਾ ਹੈ।
36تا زمانی که نور را دارید به نور ایمان بیاورید تا فرزندان نور شوید.»عیسی این را گفت و از پیش آنها رفت و پنهان شد.
36ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹਾ ਜਗ਼੍ਹਾ ਉੱਤੇ ਚਲਾ ਗਿਆ ਜਿਥੇ ਲੋਕ ਉਸਨੂੰ ਨਾ ਲਭ ਸਕਣ।
37با وجود معجزات بسیاری که در حضور آنها انجام داد آن ها به او ایمان نیاوردند،
37ਯਿਸੂ ਨੇ ਲੋਕਾਂ ਸਾਮ੍ਹਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।
38تا سخن اشعیای نبی تمام شود که گفته بود: «ای خداوند، آیا پیام ما را کسی باور نموده و آیا بازوی خداوند به کسی آشکار گردیده است؟»
38ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਡੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?” ਯਸਾਯਾਹ 53:1
39پس آن ها نتوانستند ایمان آورند، زیرا اشعیا باز هم فرموده است:
39ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,
40«چشمان آن ها را نابینا و دل های شان را سخت گردانیده است تا با چشمان خود نبینند و با دل های خود نفهمند و به سوی من باز نگردند تا ایشان را شفا دهم.»
40“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” ਯਸਾਯਾਹ 6:10
41اشعیا این را فرمود زیرا جلال عیسی را دید و دربارۀ او سخن گفت.
41ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸਨੇ ਉਸ ਬਾਰੇ ਇਹ ਕਿਹਾ।
42با وجود این بسیاری از بزرگان یهود به او گرویدند. ولی به خاطر فریسی ها و از ترس از آنکه مبادا از کنیسه خارج شوند به ایمان خود اقرار نمی کردند،
42ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੁ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕਢ ਦਿੱਤੇ ਜਾਣਗੇ।
43زیرا آنها تعریف و تمجید از انسان را بیش از حرمت و عزتی که از جانب خداست دوست می داشتند.
43ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ।
44پس عیسی با صدای بلند گفت: «هرکه به من ایمان بیاورد نه فقط به من بلکه به فرستندۀ من نیز ایمان آورده است.
44ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
45هرکه مرا می بیند فرستندۀ مرا دیده است.
45ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
46من نوری هستم که به دنیا آمده ام تا هرکه به من ایمان آورد در تاریکی نماند،
46ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹਡ਼ਾ ਮੇਰੇ ਵਿੱਚ ਨਿਹਚਾ ਰਖਦਾ, ਹਨੇਰੇ ਵਿੱਚ ਨਾ ਰਹੇ।
47اما اگر کسی سخنان مرا بشنود و اطاعت نکند، من در حق او داوری نمی کنم، زیرا نیامده ام تا دنیا را ملامت سازم بلکه تا دنیا را نجات بخشم.
47“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਰਣਾ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿਖਿਆਵਾਂ ਸੁਣਾਦੇ ਹਨ ਅਤੇ ਇਸਨੂੰ ਨਹੀਂ ਮੰਨਦੇ।
48داوری هست که هرکه مرا رد کند و سخنانم را قبول نکند او را ملامت می سازد. سخنانی که من گفتم در روز آخرت او را ملامت خواهد ساخت.
48ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹਡ਼ਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਰਣਾ ਕਰੇਗਾ।
49چون من از خود سخن نمی گویم بلکه پدری که مرا فرستاده است به من فرمان داد که چه بگویم و چگونه صحبت کنمو من می دانم که فرمان او زندگی ابدی است. پس آنچه من می گویم کاملاً همان چیزی است که پدر به من گفته است.»
49ਕਿਉਂਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
50و من می دانم که فرمان او زندگی ابدی است. پس آنچه من می گویم کاملاً همان چیزی است که پدر به من گفته است.»
50ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਵੀ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”