1این چیزها را به شما گفتم تا لغزش نخورید.
1“ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦਸੀਆਂ ਹਨ ਤਾਂ ਜੁ ਤੁਹਾਡਾ ਵਿਸ਼ਵਾਸ ਦ੍ਰਿਡ਼ ਰਹਿ ਸਕੇ।
2شما را از کنیسه ها بیرون خواهند کرد و در حقیقت زمانی می آید که هرکه شما را بکشد گمان می کند که با این کار به خدا خدمت می نماید.
2ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
3این کارها را با شما خواهند کرد، زیرا نه پدر را می شناسند و نه مرا.
3ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
4این چیزها را به شما گفتم تا وقتی زمان وقوع آن ها برسد گفتار مرا به خاطر آورید.این چیزها را در اول به شما نگفتم زیرا خودم با شما بودم
4ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।
5اما اکنون پیش کسی که مرا فرستاد می روم و هیچ یک از شما نمی پرسید: کجا می روی؟
5ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਤੁਹਾਨੂੰ ਨਹੀਂ ਪੁਛਦਾ ਤੂੰ ਕਿਥੇ ਜਾ ਰਿਹਾ ਹੈ।
6ولی چون این چیزها را به شما گفتم دل های شما پُر از غم شد.
6ਤੁਹਾਡੇ ਦਿਲ ਦੁਖ ਨਾਲ ਭਰਪੂਰ ਹਨ ਕਿਉਂਕਿ ਮੈਂ ਤੁਹਨੂੰ ਅਜਿਹੀਆਂ ਗੱਲਾਂ ਦਸੀਆਂ ਹਨ।
7با وجود این، این حقیقت را به شما می گویم که رفتن من برای شما بهتر است زیرا اگر من نروم پشتیبان تان پیش شما نمی آید اما اگر بروم او را نزد شما خواهم فرستاد
7ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਚਲਾ ਜਾਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
8و وقتی او می آید دنیا را در مورد گناه و عدالت و قضاوت متقاعد می سازد.
8ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਰਣੇ ਬਾਰੇ ਗਲਤ ਹਨ।
9گناه را نشان خواهد داد چون به من ایمان نیاوردند،
9ਕਿਉਂਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰਖਦੇ। ਉਹ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਗਲਤ ਹਨ।
10عدالت را آشکار خواهد ساخت چون من پیش پدر می روم و دیگر مرا نخواهند دید
10ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵਧੇਰੇ ਨਹੀਂ ਵੇਖ ਸਕੋਂਗੇ।
11و واقعیت قضاوت به آن ها ثابت می شود چون حکمران این دنیا ملامت شده است.
11ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਰਣੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਰਣਾ ਪਹਿਲਾਂ ਹੀ ਹੋ ਚੁੱਕਾ ਹੈ।
12چیزهای بسیاری هست که باید به شما بگویم ولی شما فعلاً طاقت شنیدن آن ها را ندارید.
12“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।
13در هر حال، وقتی او که روح راستی است بیاید شما را به تمام حقیقت رهبری خواهد کرد، زیرا از خود سخن نخواهد گفت بلکه فقط دربارۀ آنچه بشنود سخن می گوید و شما را از امور آینده باخبر می سازد.
13ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
14او مرا جلال خواهد داد، زیرا حقایقی را که از من دریافت کرده به شما اعلام خواهد نمود.
14ਸਚਿਆਈ ਦਾ ਅਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।
15هرچه پدر دارد از آن من است و به همین دلیل بود که گفتم: حقایقی را که از من دریافت کرده به شما اعلام خواهد نمود.
15ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
16بعد از مدتی، دیگر مرا نمی بینید ولی باز بعد از چند روز مرا خواهید دید.»
16“ਥੋਡ਼ੀ ਦੇਰ ਬਾਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਦ, ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
17پس بعضی از شاگردان به یکدیگر گفتند: «چرا او می گوید: بعد از مدتی دیگر مرا نخواهید دید ولی باز بعد از مدتی مرا خواهید دید، چون به نزد پدر می روم؟ مقصد او از این سخن چیست؟»
17ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, “ਯਿਸੂ ਦਾ ਇਸਤੋਂ ਕੀ ਭਾਵ ਹੈ ਜਦੋਂ ਉਹ ਕਹਿੰਦਾ ਕਿ, ‘ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ?’ ਅਤੇ ਇਸਤੋਂ ਕੀ ਭਾਵ? ਕਿ ਜਦੋਂ ਉਹ ਕਹਿੰਦਾ, ‘ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ?”‘
18سپس آن ها گفتند: «این مدتی که او دربارۀ آن سخن می گوید چیست؟ ما نمی دانیم دربارۀ چه چیز صحبت می کند.»
18ਤਾਂ ਉਨ੍ਹਾਂ ਨੇ ਪੁੱਛਿਆ, “‘ਥੋਡ਼ੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”
19عیسی فهمید که آن ها می خواهند در این باره از او چیزی بپرسند، پس به آن ها گفت: «من به شما گفتم که بعد از مدتی، دیگر مرا نخواهید دید ولی باز بعد از مدتی مرا خواهید دید. آیا بحث شما دربارۀ این است؟
19ਯਿਸੂ ਨੇ ਵੇਖਿਆ ਕਿ ਚੇਲੇ ਉਸਨੂੰ ਇਸ ਬਾਬਤ ਕੁਝ ਪੁਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਬਾਰੇ ਪੁਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋਡ਼ੇ ਚਿਰ ਬਾਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋਡ਼ੇ ਜਿਹੇ ਚਿਰ ਬਾਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?’
20به یقین بدانید که شما اشک خواهید ریخت و ماتم خواهید گرفت ولی جهان خوشی خواهد کرد. شما غمگین خواهید شد ولی غم شما به خوشی مبدل خواهد گشت.
20ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
21یک زن در وقت ولادت درد می کشد و از درد ناراحت است اما همین که طفل به دنیا می آید درد و ناراحتی خود را فراموش می کند به خاطر اینکه یک انسان به دنیا آمده است.
21ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀਡ਼ਾਂ ਭੁੱਲ ਜਾਂਦੀ ਹੈ।
22شما هم همینطور اکنون غمگین و ناراحت هستید ولی شما را باز خواهم دید و در آن وقت شادمان خواهید شد و هیچ کس نمی تواند این خوشی را از شما بگیرد.
22ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸਕਦਾ।
23در آن روز دیگر از من چیزی نخواهید پرسید. به یقین بدانید که هرچه به نام من از پدر بخواهید به شما خواهد داد.
23ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
24تا کنون چیزی به نام من نخواسته اید، بخواهید تا به دست آورید و خوشی شما کامل گردد.
24ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
25تا به حال با مَثَل و کنایه با شما سخن گفته ام ولی زمانی خواهد آمد که دیگر با مَثَل و کنایه با شما صحبت نخواهم کرد، بلکه واضح و بی پرده دربارۀ پدر با شما سخن خواهم گفت.
25“ਮੈਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਸੰਕੇਤਕ ਭਾਸ਼ਾ ਇਸਤੇਮਾਲ ਕੀਤੀ ਹੈ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਸੰਕੇਤਕ ਟਿੱਪਣੀ ਦਾ ਇਸਤੇਮਾਲ ਨਹੀਂ ਕਰਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਡ਼ੇ ਸਪਸ਼ਟ ਸ਼ਬਦਾਂ ਵਿੱਚ ਦੱਸਾਂਗ਼ਾ।
26وقتی آن روز برسد خواهش خود را به نام من از خدا خواهید کرد و من نمی گویم که برای شما از پدر تقاضا خواهم نمود،
26ਇਸ ਦਿਨ ਤੁਸੀਂ ਮੇਰੇ ਨਾਂ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੇਰੇ ਲਈ ਇਹ ਜ਼ਰੂਰੀ ਨਹੀਂ ਹੋਵੇਗਾ ਕਿ ਮੈਂ ਤੁਹਾਡੇ ਲਈ ਪਿਤਾ ਅੱਗੇ ਮੰਗਾਂ।
27زیرا پدر خودش شما را دوست دارد چون شما مرا دوست داشته اید و قبول کرده اید که من از جانب خدا آمده ام.
27ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।
28من از نزد پدر آمدم و به دنیا وارد شدم و اکنون دنیا را ترک می کنم و به سوی پدر می روم.»
28ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”
29شاگردان با او گفتند: «حالا به طور واضح و بدون اشاره و کنایه سخن می گویی.
29ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।
30ما اکنون مطمئن هستیم که تو همه چیز را می دانی و لازم نیست کسی چیزی از تو بپرسد و به این دلیل است که ما ایمان داریم تو از نزد خدا آمده ای.»
30ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
31عیسی جواب داد: «آیا حالا ایمان دارید؟
31ਯਿਸੂ ਨੇ ਆਖਿਆ, “ਤਾਂ ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
32ببینید، ساعتی می آید ـ و در واقع هم اکنون شروع شده است ـ که همۀ شما پراگنده می شوید و به خانه های خود می روید و مرا تنها می گذارید. با وجود این، من تنها نیستم زیرا پدر با من است.این چیزها را به شما گفتم تا در من سلامتی داشته باشید. در دنیا رنج و زحمت خواهید داشت. ولی شجاع باشید، من بر دنیا پیروز شده ام.»
32ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁਡ਼ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
33این چیزها را به شما گفتم تا در من سلامتی داشته باشید. در دنیا رنج و زحمت خواهید داشت. ولی شجاع باشید، من بر دنیا پیروز شده ام.»
33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”