1در این وقت پیلاطُس امر کرد عیسی را تازیانه بزنند
1ਤਦ ਫਿਰ ਪਿਲਾਤੁਸ ਨੇ ਯਿਸੂ ਨੂੰ ਫ਼ਡ਼ਕੇ ਕੋਡ਼ੇ ਮਾਰਨ ਦਾ ਹੁਕਮ ਦਿੱਤਾ
2و عساکر تاجی از خار بافته بر سر او گذاشتند و چپن ارغوانی رنگ به او پوشانیدند.
2ਸੈਨਕਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸਦੇ ਸਿਰ ਤੇ ਪਾਇਆ ਅਤੇ ਉਸਨੂੰ ਬੈਂਗਨੀ ਚੋਲਾ ਪਹਿਨਾਇਆ।
3و پیش او می آمدند و می گفتند: «درود بر پادشاه یهود» و به او سیلی می زدند.
3ਬਾਰ-ਬਾਰ ਸੈਨਕ ਆਉਣ ਅਤੇ ਉਸਨੂੰ ਆਕੇ ਠਿਠ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸਦੇ ਨਾਲ ਹੀ ਉਸਦੇ ਮੂੰਹ ਤੇ ਚਪੇਡ਼ਾਂ ਵੀ ਮਾਰਦੇ ਰਹੇ।
4بار دیگر پیلاطُس بیرون آمد و به آن ها گفت: «ببینید، او را پیش شما می آورم تا بدانید که در او هیچ جرمی نمی بینم.»
4ਪਿਲਾਤੁਸ ਨੇ ਫਿਰ ਬਾਹਰ ਆਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਨੂੰ ਉਸਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲਭਿਆ।”
5و عیسی در حالی که تاج خاری بر سر و چپن ارغوانی بر تن داشت بیرون آمد. پیلاطُس گفت: «ببینید، آن مرد اینجاست.»
5ਫਿਰ ਯਿਸੂ ਬਾਹਰ ਆਇਆ, ਉਸਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸ਼ਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”
6وقتی سران کاهنان و مأموران آن ها او را دیدند فریاد کردند: «مصلوبش کن! مصلوبش کن!» پیلاطُس گفت: «شما او را ببرید و مصلوب کنید، چون من هیچ تقصیری در او نمی بینم.»
6ਜਦੋਂ ਰਧਾਨ ਜਾਜਕਾਂ ਅਤੇ ਯਹੂਦੀ ਪਹਿਰੇਦਾਰਾਂ ਨੇ ਇਸਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਆਪੇ ਇਸਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲਭਿਆ।”
7یهودیان جواب دادند: «ما شریعتی داریم که به موجب آن او باید بمیرد، زیرا ادعا می کند که پسر خداست.»
7ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”
8وقتی پیلاطُس این را شنید بیش از پیش ترسید
8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਉਹ ਹੋਰ ਵੀ ਡਰ ਗਿਆ।
9و باز به قصر خود رفت و از عیسی پرسید: «تو اهل کجا هستی؟» عیسی به او جوابی نداد.
9ਉਹ ਮੁਡ਼ ਮਹਿਲ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿਥੋਂ ਆਇਆ ਹੈਂ?” ਪਰ ਯਿਸੂ ਨੇ ਉਸਨੂੰ ਕੋਈ ਜਵਾਬ ਨਾ ਦਿੱਤਾ।
10پیلاطُس گفت: «آیا به من جواب نمی دهی؟ مگر نمی دانی که من قدرت دارم تو را آزاد سازم و قدرت دارم تو را مصلوب نمایم؟»
10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”
11عیسی در جواب گفت: «تو هیچ قدرتی بر من نمی داشتی اگر خدا آن را به تو نمی داد. از این رو کسی که مرا به تو تسلیم نمود تقصیر بیشتری دارد.»
11ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ਡ਼ਵਾਇਆ ਹੈ ਉਹ ਵਧ੍ਧ ਪਾਪ ਦਾ ਦੋਸ਼ੀ ਹੈ।”
12از آن وقت به بعد پیلاطُس کوشش کرد او را آزاد سازد ولی یهودیان دائماً فریاد می کردند: «اگر این مرد را آزاد کنی دوست امپراطور نیستی. هرکه ادعای پادشاهی کند دشمن امپراطور است.»
12ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
13وقتی پیلاطُس این را شنید عیسی را بیرون آورد و خود در محلی موسوم به صُفۀ حکم که به زبان عبرانی آن را جباتا می گفتند بر چوکی قضاوت نشست.
13ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਨਾਂ ਦੇ ਥਾਂ ਕੋਲ ਲਿਆਇਆ। (ਜਿਸਨੂੰ ਇਬਰਾਨੀ ਭਾਸ਼ਾ ਵਿੱਚ “ਗਬ੍ਬਥਾ” ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।
14وقت تهیه فِصَح و نزدیک ظهر بود که پیلاطُس به یهودیان گفت: «ببینید پادشاه شما این جاست.»
14ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇਥੇ ਹੈ।”
15ولی آن ها فریاد کردند: «اعدامش کن! اعدامش کن! مصلوبش کن!» پیلاطُس گفت: «آیا می خواهید پادشاه شما را مصلوب کنم؟» سران کاهنان جواب دادند: «ما پادشاهی جز امپراطور نداریم.»
15ਯਹੂਦੀਆਂ ਨੇ ਡੰਡ ਪਾਈ, “ਇਸਨੂੰ ਦੂਰ ਲੈ ਜਾਓ, ਇਸਨੂੰ ਲੈ ਜਾਓ ਅਤੇ ਇਸਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
16آخر پیلاطُس عیسی را به دست آن ها داد تا مصلوب شود.
پس آن ها عیسی را تحویل گرفتند.
16ਤਾਂ ਪਿਲਾਤੁਸ ਨੇ ਯਿਸੂ ਨੂੰ ਸਲੀਬ ਦੇਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।
17عیسی در حالی که صلیب خود را می برد به جائی که به «محلۀ کاسه سر» و به عبرانی به جُلجُتا موسوم است، رفت.
17ਉਸਨੇ ਆਪਣੀ ਸਲੀਬ ਆਪ ਚੁੱਕੀ ਅਤੇ ਖੋਪਰੀ ਨਾਮੇਂ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸਨੂੰ “ਗਲਗਥਾ” ਕਹਿੰਦੇ ਹਨ।
18در آنجا او را به صلیب میخکوب کردند و با او دو نفر دیگر را یکی در دست راست و دیگری در سمت چپ او مصلوب کردند و عیسی در بین آن دو نفر بود.
18ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ।
19پیلاطُس تقصیرنامه ای نوشت تا بر صلیب نصب گردد و آن نوشته چنین بود: «عیسی ناصری پادشاه یهود.»
19ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟਂਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “ਯਿਸੂ ਨਾਸਰਤ ਯਹੂਦੀਆਂ ਦਾ ਰਾਜਾ।”
20بسیاری از یهودیان این تقصیرنامه را خواندند، زیرا جائی که عیسی مصلوب شد از شهر دور نبود و آن تقصیرنامه به زبان های عبرانی و لاتین و یونانی نوشته شده بود.
20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪਢ਼ਿਆ, ਕਿਉਂਕਿ ਜਿਸ ਜਗ੍ਹਾ ਉਸਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇਡ਼ੇ ਹੀ ਸੀ।
21بنابراین، سران کاهنان یهود به پیلاطُس گفتند: «ننویس پادشاه یهود، بنویس او ادعا می کرد که پادشاه یهود است.»
21ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।”‘
22پیلاطُس جواب داد: «هرچه نوشتم، نوشتم.»
22ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸਨੂੰ ਮੈਂ ਹੁਣ ਨਹੀਂ ਬਦਲ ਸਕਦਾ।”
23پس از اینکه عساکر عیسی را به صلیب میخکوب کردند، لباس های او را برداشتند و چهار قسمت کردند و هر یک از عساکر یک قسمت از آن را برداشت ولی پیراهن او که درز نداشت و از بالا تا پایین یک پارچه بافته شده بود، باقی ماند.
23ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁਡ਼ਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕਡ਼ੇ ਦਾ ਬਣਿਆ ਹੋਇਆ ਸੀ।
24پس آن ها به یکدیگر گفتند: «آن را پاره نکنیم، بیایید روی آن قرعه بکشیم و ببینیم به چه کسی می رسد.» به این ترتیب کلام خدا به حقیقت پیوست که می فرماید: «لباس های مرا در میان خود تقسیم کردند و بر پوشاکم قرعه انداختند» و عساکر همین کار را کردند.
24ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁਡ਼ਤੇ ਨੂੰ ਹਿਸਿਆਂ ਵਿੱਚ ਨਹੀਂ ਪਾਡ਼ਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ। ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਵਸਤਰ ਵੀ ਆਪਸ ‘ਚ ਵੰਡ ਲਏ ਅਤੇ ਮੇਰੇ ਕੱਪਡ਼ਿਆਂ ਤੇ ਪਰਚੀ ਸੁੱਟੀ।” ਜ਼ਬੂਰ 22:18 ਤਾਂ ਸਿਪਾਹੀ ਨੇ ਇਉਂ ਕੀਤਾ।
25نزدیک صلیبی که عیسی به آن میخکوب شده بود، مادر عیسی به همراهی خواهرش، و نیز مریم زن کلوپاس و مریم مَجدَلیّه ایستاده بودند.
25ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖਢ਼ੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।
26وقتی عیسی مادر خود را دید که پهلوی همان شاگردی که او را دوست می داشت ایستاده است، به مادر خود گفت: «مادر، این پسر توست.»
26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬਡ਼ਾ ਪਿਆਰ ਕੀਤਾ ਸੀ ਵੀ ਉਥੇ ਹੀ ਖਢ਼ਾ ਸੀ ਤਾਂ ਉਸਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”
27و بعد به شاگرد خود گفت: «و این مادر توست.» و از همان لحظه آن شاگرد او را به خانۀ خود برد.
27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
28بعد از آن، وقتی عیسی دید که همه چیز انجام شده است گفت: «تشنه ام» و به این طریق پیشگویی کلام خدا تمام شد.
28ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸਨੂੰ ਪੂਰਾ ਕਰਨ ਲਈ ਉਸਨੇ ਆਖਿਆ, “ਮੈਂ ਪਿਆਸਾ ਹਾਂ।”
29خمره ای پُر از سرکه در آنجا قرار داشت. آن ها اسفنجِ را به سرکه تر کردند و آن را بر سر نی ای گذارده پیش دهان او گرفتند.
29ਉਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸਨੂੰ ਯਿਸੂ ਦੇ ਮੂੰਹ ਤੱਕ ਉੱਪਰ ਉਠਾਇਆ।
30وقتی عیسی به سرکه لب زد گفت: «تمام شد.» بعد سر بزیر افگنده جان سپرد.
30ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।
31چون روز جمعه با روز تهیه فِصَح مصادف بود و یهودیان نمی خواستند اجساد مصلوب شدگان در آن روز بزرگ بر روی صلیب بماند، از پیلاطُس درخواست کردند که ساق پای آن سه را بشکنند و آن ها را از صلیب پایین بیاورند.
31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟਂਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋਡ਼ਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸਕੇ।
32پس عساکر پیش آمدند و ساق پای آن دو نفری را که با عیسی مصلوب شده بودند شکستند،
32ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲਤ੍ਤਾ ਤੋਡ਼ੀਆਂ ਜਿਸਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋਡ਼ ਦਿੱਤੀਆਂ।
33اما وقتی پیش عیسی آمدند دیدند که او مرده است و از این رو ساق های او را نشکستند.
33ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲਤ੍ਤਾ ਨਾ ਤੋਡ਼ੀਆਂ।
34اما یکی از عساکر نیزه ای به پهلوی او زد و خون و آب از بدنش جاری شد.
34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕਢੀ ਅਤੇ ਯਿਸੂ ਦੀ ਵਖੀ ਵਿੰਨ੍ਹ ਦਿੱਤੀ। ਉਸਦੇ ਸ਼ਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।
35کسی که خود شاهد این واقعه بود این را می گوید و شهادت او راست است، او حقیقت را می گوید تا شما نیز ایمان آورید.
35(ਜਿਸਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸਕੋਂ।)
36چنین شد تا آنچه نوشته شده است: «هیچ یک از استخوانهایش شکسته نخواهد شد.» تحقق یابد.
36ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋਡ਼ੀ ਜਾਵੇਗੀ।”
37و در جای دیگر نوشته شده: «آن ها به کسی که نیزه زده اند نگاه خواهند کرد.»
37ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।”
38بعد از آن یوسف رامه ای که به علت ترس از یهودیان مخفیانه شاگرد عیسی بود، پیش پیلاطُس رفت و اجازه خواست که جنازۀ عیسی را بردارد. پیلاطُس به او اجازه داد. پس آمد و جسد عیسی را برداشت.
38ਇਸਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉਥੋਂ ਲੈ ਗਿਆ।
39نیقودیموس، یعنی همان کسی که ابتدا شبانه به دیدن عیسی رفته بود، نیز آمد و با خود مخلوطی از مُر و عود به وزن یکصد لیترا (حدود سی و چهار کیلوگرام)، آورد.
39ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹਡ਼ਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।
40آن ها جسد عیسی را بردند و مطابق مراسم دفن یهود، در پارچه ای کتانی با داروهای معطر پیچیدند.
40ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪਡ਼ੇ ਨਾਲ ਉਸਦੇ ਸ਼ਰੀਰ ਨੂੰ ਲਪੇਟਿਆ।
41در نزدیکی محلی که او مصلوب شد باغی بود و در آن باغ قبر نوی قرار داشت که هنوز کسی در آن دفن نشده بود.چون شب عید فِصَح بود و قبر هم در همان نزدیکی قرار داشت عیسی را در آنجا دفن کردند.
41ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉਥੇ ਇੱਕ ਬਾਗ ਸੀ। ਉਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
42چون شب عید فِصَح بود و قبر هم در همان نزدیکی قرار داشت عیسی را در آنجا دفن کردند.
42ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂਕਿ ਇਹ ਨੇਡ਼ੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।