1وقتی خداوند فهمید که فریسی ها شنیده اند که او بیشتر از یحیی شاگرد پیدا کرده و آن ها را تعمید می دهد
1ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵਧ੍ਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।
2(هرچند شاگردان عیسی تعمید می دادند نه خود او)،
2ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।
3یهودیه را ترک کرد و به جلیل برگشت
3ਇਸਲਈ ਯਿਸੂ ਨੇ ਯਹੂਦਿਯਾ ਛੱਡ ਦਿੱਤਾ ਅਤੇ ਮੁਡ਼ ਗਲੀਲੀ ਨੂੰ ਚਲਿਆ ਗਿਆ।
4ولی لازم بود از سامره عبور کند.
4ਗਲੀਲੀ ਨੂੰ ਜਾਣ ਲਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਲੰਘਣਾ ਪੈਂਦਾ ਸੀ।
5او به شهری از سامره که سوخار نام داشت، نزدیک مزرعه ای که یعقوب به پسر خود یوسف بخشیده بود، رسید.
5ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇਡ਼ੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
6چاه یعقوب در آنجا بود و عیسی که از سفر خسته شده بود، در کنار چاه نشست. تقریباً ظهر بود.
6ਯਾਕੂਬ ਦਾ ਖੂਹ ਉਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
7یک زن سامری برای کشیدن آب آمد. عیسی به او گفت: «قدری آب به من بده.»
7ਇੱਕ ਸਾਮਰੀ ਔਰਤ ਖੂਹ ਤੇ ਪਾਣੀ ਖਿਚ੍ਚਣ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋਡ਼ਾ ਪਾਣੀ ਪੀਣ ਲਈ ਦੇ।”
8زیرا شاگردانش برای خرید غذا به شهر رفته بودند.
8ਇਹ ਗੱਲ ਉਦੋਂ ਵਾਪਰੀ ਜਦੋਂ ਯਿਸੂ ਦੇ ਚੇਲੇ ਨਗਰ ਅੰਦਰ ਕੁਝ ਭੋਜਨ ਖਰੀਦਣ ਗਏ ਹੋਏ ਸਨ।
9زن سامری گفت: «چطور تو که یک یهودی هستی از من که یک زن سامری هستم آب می خواهی؟» او این را گفت چون یهودیان با سامریان نشست و برخاست نمی کنند.
9ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10عیسی به او جواب داد: «اگر می دانستی بخشش خدا چیست و کیست که از تو آب می خواهد، حتماً از او خواهش می کردی و او به تو آب زنده عطا می کرد.»
10ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”
11زن گفت: «ای آقا سطل نداری و این چاه عمیق است. از کجا آب زنده داری؟
11ਉਸ ਔਰਤ ਨੇ ਆਖਿਆ, ‘ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿਚ੍ਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
12آیا تو از جد ما یعقوب بزرگتر هستی که این چاه را به ما بخشید و خود او و پسران و گله اش از آن نوشیدند؟»
12ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵਧ੍ਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸਨੇ ਇਸਦਾ ਪਾਣੀ ਪੀਤਾ ਸੀ ਅਤੇ ਉਸਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
13عیسی گفت: «هر که از این آب بنوشد باز تشنه خواهد شد
13ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
14اما هر کس از آبی که من می بخشم بنوشد هرگز تشنه نخواهد شد، زیرا آن آبی که به او می دهم در باطن او به چشمه ای تبدیل خواهد شد که تا زندگی ابدی خواهد جوشید.»
14ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸਨੂੰ ਦਿੰਦਾ ਹਾਂ ਉਸਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸਨੂੰ ਸਦੀਵੀ ਜੀਵਨ ਦੇਵੇਗਾ।”
15زن گفت: «ای آقا، آن آب را به من بده تا دیگر تشنه نشوم و برای کشیدن آب به اینجا نیایم.»
15ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿਚ੍ਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16عیسی به او فرمود: «برو شوهرت را صدا کن و به اینجا برگرد.»
16ਯਿਸੂ ਨੇ ਉਸਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇਥੇ ਸੱਦ ਲਿਆ।”
17زن جواب داد: «شوهر ندارم.» عیسی گفت: «راست می گویی که شوهر نداری،
17ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
18زیرا تو پنج شوهر داشته ای و آن مردی هم که اکنون با تو زندگی می کند شوهر تو نیست. آنچه گفتی درست است.»
18ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19زن گفت: «ای آقا، می بینم که تو نبی هستی.
19ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20پدران ما در روی این کوه عبادت می کردند، اما شما یهودیان می گوئید، باید خدا را در اورشلیم عبادت کرد.»
20ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
21عیسی گفت: «ای زن، باور کن زمانی خواهد آمد که پدر را نه بر روی این کوه پرستش خواهید کرد و نه در اورشلیم.
21ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! “ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22شما سامریان آنچه را نمی شناسید، می پرستید اما ما آنچه را که می شناسیم عبادت می کنیم، زیرا رستگاری بوسیلۀ قوم یهود می آید.
22ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23اما زمانی می آید ـ و این زمان هم اکنون شروع شده است ـ که پرستندگان حقیقی، پدر را با روح و راستی عبادت خواهند کرد، زیرا پدر طالب این گونه پرستندگان می باشد.
23ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸਕ ਆਤਮਾ ਅਤੇ ਸੱਚ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁਜ੍ਜਾ ਹੈ। ਪਰਮੇਸ਼ੁਰ ਅਜਿਹੇ ਉਪਾਸਕਾਂ ਨੂੰ ਲਭ ਰਿਹਾ ਹੈ।
24خدا روح است و هر که او را می پرستد باید با روح و راستی عبادت نماید.»
24ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
25زن گفت: «من می دانم که مسیح خواهد آمد و هر وقت بیاید، همه چیز را به ما خواهد گفت.»
25ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”
26عیسی گفت: «من که با تو صحبت می کنم همان هستم.»
26ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27در همان موقع شاگردان عیسی برگشتند و چون او را دیدند که با یک زن سخن می گوید تعجب کردند ولی هیچ کس نپرسید: «چی می خواهی؟» و یا «چرا با او سخن می گوئی؟»
27ਐਨ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28زن کوزۀ خود را به زمین گذاشت و به شهر رفت و به مردم گفت:
28ਉਹ ਔਰਤ ਆਪਣਾ ਘਡ਼ਾ ਉਥੇ ਛੱਡਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29«بیائید و مردی را ببینید، که آنچه تا به حال کرده بودم به من گفت. آیا این مسیح نیست؟»
29“ਇੱਕ ਆਦਮੀ ਨੇ ਮੈਨੂੰ ਉਹ ਕੁਝ ਦਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸਕਦਾ?”
30پس مردم از شهر خارج شده پیش عیسی می رفتند.
30ਲੋਕਾਂ ਨੇ ਪਿੰਡ ਛੱਡ ਦਿੱਤਾ ਅਤੇ ਯਿਸੂ ਨੂੰ ਵੇਖਣ ਗਏ।
31در این وقت شاگردان از عیسی خواهش کرده گفتند: «ای استاد، چیزی بخور.»
31ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ, ਭੋਜਨ ਖਾ ਲਓ।”
32اما او گفت: «من غذائی برای خوردن دارم که شما از آن بی خبر هستید.»
32ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33پس شاگردان از یکدیگر پرسیدند: «آیا کسی برای او غذا آورده است؟»
33ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34عیسی به ایشان گفت: «غذای من اینست که ارادۀ کسی را که مرا فرستاده است بجا آورم و کارهای او را انجام دهم.
34ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸਨੇ ਮੈਨੂੰ ਕਰਨ ਲਈ ਦਿੱਤਾ, ਉਸਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35مگر شما نمی گوئید هنوز چهار ماه به موسم درو مانده است؟ توجه کنید، به شما می گویم به کشتزارها نگاه کنید و ببینید که حالا برای درو آماده هستند.
35ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾ ਇਹ ਕਹਿੰਦੇ ਹੋ, ‘ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ।’ ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅਖਾਂ ਖੋਲੋ ਅਤੇ ਲੋਕਾਂ ਨੂੰ ਵੇਖੋ, ਉਹ ਪੈਲੀਆਂ ਵਾਂਗ ਹਨ ਜੋ ਵਾਢੀ ਲਈ ਤਿਆਰ ਹਨ।
36دروگر مزد خود را می گیرد و ثمر را برای زندگی ابدی جمع می کند تا اینکه کارنده و درو کننده با هم خوشی کنند.
36ਜੋ ਵਿਅਕਤੀ ਫ਼ਸਲ ਵਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਵੀ ਜੀਵਨ ਲਈ ਫ਼ਸਲ ਇਕਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
37در اینجا این گفته حقیقت پیدا می کند، که یکی می کارد و دیگری درو می کند.
37ਇਹ ਕਹਾਵਤ ਨਿਸ਼ਚਿਤ ਸੱਚੀ ਹੈ, “ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’
38من شما را فرستادم تا محصولی را درو کنید که برای آن زحمت نکشیده اید. دیگران برای آن زحمت کشیدند و شما از نتایج کار ایشان استفاده می برید.»
38ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਰਹੇ ਹੋ।”
39به خاطر شهادت آن زن که گفته بود: «آنچه تا به حال کرده بودم به من گفت»، در آن شهر عدۀ زیادی از سامریان به عیسی ایمان آوردند.
39ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦਸਿਆ ਜੋ ਮੈਂ ਕੀਤਾ ਹੈ।”
40وقتی سامریان نزد عیسی آمدند از او خواهش کردند که پیش آن ها بماند. پس عیسی دو روز در آنجا ماند
40ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉਥੇ ਦੋ ਦਿਨ ਠਹਿਰਿਆ।
41و عدۀ زیادی نیز به خاطر سخنان او ایمان آوردند.
41ਉਸਦੇ ਸ਼ਬਦਾਂ ਕਾਰਣ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42و به آن زن گفتند: «حالا دیگر به خاطر سخن تو نیست که ما ایمان داریم، زیرا ما خود سخنان او را شنیده ایم و می دانیم که او در حقیقت نجات دهندۀ عالم است.»
42ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਖੁਦ ਉਸਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀ ਦਾਤਾ ਹੈ।”
43پس از دو روز، عیسی آنجا را ترک کرد و به طرف جلیل رفت.
43ਉਨ੍ਹਾਂ ਦੋ ਦਿਨਾਂ ਬਾਦ, ਯਿਸੂ ਉਥੋਂ ਵਿਦਾ ਹੋਕੇ ਗਲੀਲੀ ਨੂੰ ਚਲਿਆ ਗਿਆ।
44زیرا خود عیسی فرموده بود که پیامبر در دیار خود احترامی ندارد،
44ਪਹਿਲਾਂ ਯਿਸੂ ਇਹ ਕਹਿ ਚੁਕਿਆ ਸੀ ਕਿ ਨਬੀ ਦਾ ਉਸਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।
45اما وقتی به جلیل وارد شد، مردم از او استقبال کردند زیرا آنچه را که در اورشلیم انجام داده بود دیده بودند، چون آن ها هم در ایام عید در اورشلیم بودند.
45ਜਦੋਂ ਯਿਸੂ ਗਲੀਲੀ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46عیسی بار دیگر به قانای جلیل، جائی که آب را به شراب تبدیل کرده بود، رفت. یکی از مأمورین دولت در آنجا بود که پسرش در کپرناحوم بیمار و بستری بود.
46ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿਥੇ ਯਿਸੂ ਨੇ ਪਾਣੀ ਨੂੰ ਮੈ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।
47وقتی شنید که عیسی از یهودیه به جلیل آمده است نزد او آمد و خواهش کرد که بیاید و پسرش را که در آستانۀ مرگ بود شفا بخشد.
47ਉਸਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲੀ ਵਿੱਚ ਸੀ। ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਨ ਦੇਣ ਅਤੇ ਉਸਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਲਾਗੇ ਸੀ।
48عیسی به او گفت: «شما بدون دیدن عجایب و نشانه ها به هیچ وجه ایمان نخواهید آورد.»
48ਯਿਸੂ ਨੇ ਉਸਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”
49آن شخص گفت: «ای آقا، پیش از آن که پسر من بمیرد بیا.»
49ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”
50آنگاه عیسی گفت: «برو، پسرت زنده می ماند.» آن مرد با ایمان به سخن عیسی به طرف منزل رفت.
50ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
51او هنوز به خانه نرسیده بود که نوکرانش در بین راه او را دیدند و به او مژده دادند: «پسرت زنده و تندرست است.»
51ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸਦੇ ਨੌਕਰ ਉਸਨੂੰ ਮਿਲੇ। ਅਤੇ ਉਨ੍ਹਾਂ ਨੇ ਉਸਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52او پرسید: «در چه ساعتی حالش خوب شد؟» گفتند: «دیروز در ساعت یک بعد از ظهر تب او قطع شد.»
52ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲਥ ਗਿਆ।”
53پدر فهمید که این درست همان ساعتی است که عیسی به او گفته بود: «پسرت زنده می ماند.» پس او و تمام اهل خانه اش ایمان آوردند.این دومین معجزه ای بود که عیسی پس از آنکه از یهودیه به جلیل آمد انجام داد.
53ਉਸ ਆਦਮੀ ਨੂੰ ਪਤਾ ਸੀ ਕਿ ਐਨ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜੀਵੇਗਾ।” ਇਉਂ ਉਹ ਅਤੇ ਉਸਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ।
54این دومین معجزه ای بود که عیسی پس از آنکه از یهودیه به جلیل آمد انجام داد.
54ਇਹ ਦੂਜਾ ਕਰਿਸ਼ਮਾ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਦ ਕੀਤਾ ਸੀ।