Dari

Punjabi: NT

John

7

1بعد از آن عیسی در جلیل مسافرت می کرد. او نمی خواست در یهودیه باشد چون یهودیان قصد داشتند او را بکشند.
1ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸਨੂੰ ਮਾਰਨਾ ਚਾਹੁੰਦੇ ਸਨ।
2همینکه عید یهودیان یعنی عید سایبانها نزدیک شد،
2ਯਹੂਦੀਆਂ ਲਈ ਡੇਰਿਆਂ ਦੇ ਪੁਰਬ ਦਾ ਸਮਾਂ ਨੇਡ਼ੇ ਆ ਰਿਹਾ ਸੀ।
3برادران عیسی به او گفتند: «اینجا را ترک کن و به یهودیه برو تا پیروان تو کارهایی را که می کنی ببینند.
3ਇਸ ਲਈ ਯਿਸੂ ਦੇ ਭਰਾਵਾਂ ਨੇ ਉਸਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹਡ਼ੇ ਕਰਿਸ਼ਮੇ ਤੂੰ ਕਰਦਾ ਹੈਂ ਉਥੇ ਤੇਰੇ ਚੇਲੇ ਵੇਖ ਸਕਣ,
4کسی که می خواهد مشهور شود کارهای خود را پنهانی انجام نمی دهد، تو که این کارها را می کنی بگذار تمام دنیا تو را ببینند.»
4ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹਡ਼ੇ ਅਨੋਖੇ ਕੰਮ ਤੂੰ ਕਰਦਾ ਹੈਂ।”
5چونکه برادرانش هم به او ایمان نداشتند.
5ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।
6عیسی به ایشان گفت: «هنوز وقت من نرسیده است، اما برای شما هر وقت مناسب است.
6ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7دنیا نمی تواند از شما متنفر باشد، اما از من نفرت دارد، زیرا من دربارۀ آن شهادت می دهم که کارهایش بد است.
7ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈਡ਼ੇ ਕੰਮ ਕਰਦੇ ਹਨ।
8شما برای این عید بروید. من فعلاً نمی آیم زیرا هنوز وقت من کاملاً نرسیده است.»
8ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।”
9عیسی این را به آنها گفت و در جلیل ماند.
9ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।
10بعد از آنکه برادرانش برای عید به اورشلیم رفتند، خود عیسی نیز به آنجا رفت ولی نه آشکارا بلکه پنهانی.
10ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਮ੍ਹਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11یهودیان در ایام عید به دنبال او می گشتند و می پرسیدند: «او کجاست؟»
11ਉਥੇ ਯਹੂਦੀ ਤਿਉਹਾਰ ਦੇ ਇਕਠ ਵਿੱਚ ਯਿਸੂ ਨੂੰ ਲਭਣ ਲੱਗੇ ਅਤੇ ਆਖਿਆ, “ਉਹ ਕਿਥੇ ਹੈ?”
12در میان مردم دربارۀ او گفتگوی زیادی وجود داشت. بعضی می گفتند: «او آدم خوبی است.» و دیگران می گفتند: «نه، او مردم را گمراه می سازد.»
12ਉਥੇ ਬਡ਼ੀ ਭੀਡ਼ ਇਕੱਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13اما به علت ترس از یهودیان، هیچ کس دربارۀ او بطور واضع چیزی نمی گفت.
13ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।
14در بین عید، عیسی به عبادتگاه آمد و به تعلیم دادن پرداخت.
14ਤਕਰੀਬਨ ਅਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
15یهودیان با تعجب می گفتند: «این شخص که هرگز تعلیم نیافته است، چگونه نوشته ها را می داند؟»
15ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿਖਿਆ?”
16عیسی در جواب ایشان گفت: «آنچه من تعلیم می دهم از خود من نیست، بلکه از طرف کسی است که مرا فرستاده است.
16ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
17کسی که میخواهد ارادۀ او را انجام دهد خواهد دانست که تعالیم من از جانب خداست یا من فقط از خود سخن می گویم.
17ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
18هرکه از خود سخن بگوید طالب جاه و جلال برای خود می باشد. اما کسی که طالب جلال فرستندۀ خود باشد، آدمی است صادق و در او ناراستی نیست.
18ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹਡ਼ਾ, ਉਸਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
19مگر موسی شریعت را به شما نداد ـ شریعتی که هیچ یک از شما آن را عمل نمی کند؟ چرا می خواهید مرا بکشید؟»
19ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20مردم در جواب گفتند: «تو دیوانه هستی. چه کسی می خواهد تو را بکشد؟»
20ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21عیسی جواب داد: «من یک کار کرده ام و همۀ شما از آن تعجب کرده اید.
21ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22موسی حکم مربوط به سنت را به شما داد (هر چند از موسی شروع نشد بلکه از اجداد قوم) و شما در روز سَبَت پسران خود را سنت می کنید.
22ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
23پس اگر پسران خود را در روز سَبَت سنت می کنید تا شریعت موسی شکسته نشود، چرا به این دلیل که من در روز سَبَت به یک انسان سلامتی کامل بخشیدم بر من خشمگین شده اید؟
23ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸ਼ਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24از روی ظاهر قضاوت نکنید، بلکه در قضاوت های خود با انصاف باشید.»
24ਕਿਸੇ ਚੀਜ਼ ਦੇ ਬਾਹਰੀ ਅਕਾਰ ਤੋਂ ਨਿਰਣਾ ਨਾ ਕਰੋ ਬਲਕਿ ਜੋ ਠੀਕ ਹੈ ਉਸਦੇ ਅਧਾਰ ਤੇ ਨਿਰਣਾ ਕਰੋ।”
25پس بعضی از مردم اورشلیم گفتند: «آیا این همان کسی نیست که می خواهند او را بکشند؟
25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸਕਦਾ ਹੈ ਜਿਸਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”
26ببینید، او در اینجا بطور آشکار صحبت می کند و آن ها چیزی به او نمی گویند. آیا حکمرانان ما واقعاً قبول دارند که او مسیح وعده شده است؟
26ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸਨੂੰ ਮਸੀਹ ਮੰਨ ਲਿਆ ਹੋਵੇ।
27با وجود این ما همه می دانیم که این مرد اهل کجا است، اما وقتی مسیح ظهور کند هیچکس نخواهد دانست که او اهل کجاست.»
27ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿਥੋਂ ਦਾ ਹੈ?”
28از این رو وقتی عیسی در عبادتگاه تعلیم می داد با صدای بلند گفت: «شما مرا می شناسید و می دانید که اهل کجا هستم. ولی من به دلخواه خود نیامده ام زیرا فرستندۀ من حق است و شما او را نمی شناسید.
28ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿਥੋਂ ਆਇਆ ਹਾਂ। ਪਰ ਮੈਂ ਇਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹਡ਼ਾ ਸੱਚਾ ਹੈ। ਪਰ ਤੁਸੀਂ ਉਸਨੂੰ ਨਹੀਂ ਜਾਣਦੇ।
29اما من او را می شناسم زیرا از جانب او آمده ام و او مرا فرستاده است.»
29ਪਰ ਮੈਂ ਉਸਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”
30در این وقت آن ها خواستند او را دستگیر کنند، اما هیچکس دست به طرف او دراز نکرد، زیرا وقت او هنوز نرسیده بود.
30ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸਨੂੰ ਫ਼ਡ਼ਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸਨੂੰ ਛੂਹ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ।
31ولی عدۀ زیادی به او ایمان آوردند و می گفتند: «آیا وقتی مسیح ظهور کند از این شخص بیشتر معجزه می نماید؟»
31ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵਧ੍ਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
32فریسی ها آنچه را که مردم دربارۀ او بطور پنهانی می گفتند شنیدند. پس آن ها و سران کاهنان نگهبانی را فرستادند تا عیسی را توقیف کنند.
32ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
33آنگاه عیسی گفت: «فقط مدت کوتاهی با شما خواهم بود و بعد به نزد کسی که مرا فرستاده است خواهم رفت.
33ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋਡ਼ਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਵਾਂਗਾ, ਜਿਸਨੇ ਮੈਨੂੰ ਇਥੇ ਭੇਜਿਆ ਹੈ।
34شما به دنبال من خواهید گشت، اما مرا نخواهید یافت و به جائی که من خواهم بود شما نمی توانید بیائید.»
34ਤੁਸੀਂ ਮੈਨੂੰ ਲਭੋਂਗੇ ਪਰ ਲਭ ਨਾ ਸਕੋਂਗੇ ਕਿਉਂਕਿ ਤੁਸੀਂ ਉਥੇ ਨਹੀਂ ਪਹੁੰਚ ਪਾਵੋਂਗੇ ਜਿਥੇ ਮੈਂ ਹਾਂ।”
35پس یهودیان به یکدیگر گفتند: «کجا می خواهد برود که ما نتوانیم او را پیدا کنیم؟ آیا می خواهد پیش کسانی برود که در میان یونانیان پراگنده هستند و به یونانیان تعلیم دهد؟
35ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿਥੇ ਚਲਾ ਜਾਵੇਗਾ ਜਿਥੇ ਕਿ ਅਸੀਂ ਇਸਨੂੰ ਲਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?
36او می گوید: به دنبال من خواهید گشت اما مرا نخواهید یافت و به جائی که من خواهم بود شما نمی توانید بیائید. مقصد او از این حرف چیست؟»
36ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲਭੋਂਗੇ ਪਰ ਮੈਨੂੰ ਭਾਲ ਨਹੀਂ ਸਕੋਂਗ਼ੇ। ਅਤੇ ਤੁਸੀਂ ਉਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37در آخرین روز که مهمترین روز عید بود عیسی ایستاد و با صدای بلند گفت: «اگر کسی تشنه است پیش من بیاید و بنوشد.
37ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸਨੂੰ ਮੇਰੇ ਕੋਲ ਆਕੇ ਪੀਣ ਦਿਉ।
38چنانکه کلام خدا می فرماید: نهرهای آب زنده از درون آن کسی که به من ایمان بیاورد جاری خواهد گشت.»
38ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸਦੇ ਦਿਲ ਵੱਲੋਂ ਵਹਿਣਗੇ।”
39این سخنان را دربارۀ روح القدس، که به مؤمنین او داده خواهد شد، گفت و چون هنوز عیسی جلال نیافته بود، روح القدس عطا نشده بود.
39ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸਨੂੰ ਪ੍ਰਾਪਤ ਕਰ ਸਕਣਗੇ। ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਮਹਿਮਾ ਲਈ ਉਭਾਰਿਆ ਨਹੀਂ ਸੀ ਗਿਆ।
40بسیاری از کسانی که این سخن را شنیدند گفتند: «این مرد واقعاً همان پیامبر وعده شده است.»
40ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
41دیگران گفتند: «او مسیح است.» و عده ای هم گفتند: «آیا مسیح از جلیل ظهور می کند؟
41ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹ ਗਲੀਲ ਵਿੱਚ ਨਹੀਂ ਗਾ।
42مگر کلام خدا نمی گوید که مسیح از خاندان داود و اهل دهکدۀ داود یعنی بیت لِحِم ظهور می کند؟»
42ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿਥੇ ਦਾਊਦ ਰਹਿੰਦਾ ਸੀ।”
43به این ترتیب دربارۀ او در میان جمعیت دو دستگی بوجود آمد.
43ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।
44عده ای خواستند او را دستگیر کنند، اما هیچ کس به طرف او دست دراز نکرد.
44ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸਨੂੰ ਹੱਥ ਨਾ ਪਾਇਆ।
45بعد از آن نگهبانان پیش سران کاهنان و پیروان فرقۀ فریسی برگشتند. آن ها از نگهبانان پرسیدند: «چرا او را نیاوردید؟»
45ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46نگهبانان جواب دادند: «تا به حال هیچ کس مانند این مرد سخن نگفته است.»
46ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
47فریسی ها در جواب گفتند: «آیا او شما را هم گمراه کرده است؟
47ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸਦਾ ਭਾਵ ਇਹ ਹੈ ਕਿ ਉਸਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।
48آیا کسی از رؤسا و فریسی ها به او گرویده است؟
48ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!
49و اما این آدم هائی که از شریعت بی خبرند، خدا زده هستند!»
49ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
50نیقودیموس، که در شب به دیدن عیسی آمده بود و یکی از آن ها بود، از آن ها پرسید:
50ਉਸਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
51«آیا شریعت به ما اجازه می دهد سر کسی حکم کنیم بدون آنکه به سخنان او گوش دهیم و بدانیم چه کار کرده است؟»در جواب به او گفتند: «مگر تو هم جلیلی هستی؟ تحقیق کن و ببین که هیچ پیامبری از جلیل ظهور نکرده است.»
51ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸਨੇ ਕੀ ਕੀਤਾ ਹੈ?”
52در جواب به او گفتند: «مگر تو هم جلیلی هستی؟ تحقیق کن و ببین که هیچ پیامبری از جلیل ظهور نکرده است.»
52ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪਢ਼ੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
53ਸਾਰੇ ਯਹੂਦੀ ਆਗੂ ਉਥੋਂ ਆਪੋ-ਆਪਣੇ ਘਰ ਚਲੇ ਗਏ।