1[پس آن ها همه به خانه های خود رفتند اما عیسی به کوه زیتون رفت.
1ਯਿਸੂ ਜੈਤੂਨ ਦੇ ਪਹਾਡ਼ ਵੱਲ ਨੂੰ ਤੁਰ ਪਿਆ।
2و صبح وقت باز به عبادتگاه آمد و همۀ مردم به دور او جمع شدند و او نشست و به تعلیم دادن آنها مشغول شد.
2ਸਵੇਰ-ਸਾਰ ਯਿਸੂ ਮੰਦਰ ਨੂੰ ਮੁਡ਼ਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।
3در این وقت علما و فریسی ها زنی را که در حین عمل زنا گرفته بودند پیش او آوردند و میان جمیعت ایستاده کردند
3ਯਿਸੂ ਉਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ਡ਼ੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਮ੍ਹਣੇ ਖਡ਼ੇ ਹੋਣ ਲਈ ਮਜਬੂਰ ਕੀਤਾ।
4آنها به او گفتند: «ای استاد، این زن را در حین عمل زنا گرفته ایم.
4ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ਡ਼ੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?
5موسی در تورات به ما امر کرده است که چنین زنان باید سنگسار شوند. اما تو در این باره چه می گویی؟»
5ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6آنها از روی امتحان این را گفتند تا دلیلی برای تهمت او پیدا کنند. اما عیسی سر بزیر افگند و با انگشت خود روی زمین می نوشت،
6ਯਹੂਦੀ ਉਸਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸਦੇ ਖਿਲਾਫ ਕੋਈ ਦੋਸ਼ ਮਢ਼ਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
7ولی چون آنها با اصرار به سؤال خود ادامه دادند، عیسی سر خود را بلند کرد و گفت: «آن کسی که در میان شما بی گناه است، سنگ اول را به او بزند.»
7ਯਹੂਦੀਆਂ ਨੇ ਲਗਾਤਾਰ ਉਸਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿਧਾ ਹੋਇਆ ਅਤੇ ਆਖਿਆ, “ਕੀ ਇਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸਕਦਾ ਹੈ।”
8عیسی باز سر خود را بزیر افگند و بر زمین می نوشت.
8ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
9وقتی آن ها این را شنیدند، از پیران شروع کرده یک به یک بیرون رفتند و عیسی تنها با آن زن که در بین ایستاده بود باقی ماند.
9ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇਕੱਲਾ ਉਸ ਔਰਤ ਨਾਲ ਬਚਿਆ ਜੋ ਕਿ ਉਸਦੇ ਸਾਮ੍ਹਣੇ ਖਡ਼ੀ ਸੀ।
10عیسی سر خود را بلند کرد و به آن زن گفت: «آن ها کجا رفتند؟ کسی تو را ملامت نکرد؟»
10ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11زن گفت: «هیچ کس، ای آقا.» عیسی گفت: «من هم تو را ملامت نمی کنم، برو و دیگر گناه نکن.»]
11ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਣਾ ਨਹੀਂ ਕਰਦਾ। ਹੁਣ ਤੂੰ ਜਾ ਸਕਦੀ ਹੈਂ ਪਰ ਭਵਿਖ ਵਿੱਚ ਹੋਰ ਵਧੇਰੇ ਪਾਪ ਨਾ ਕਰੀਂ।”
12عیسی باز به مردم گفت: «من نور دنیا هستم، کسی که از من پیروی کند در تاریکی سرگردان نخواهد شد، بلکه نور زندگی را خواهد داشت.»
12ਬਾਦ ਵਿੱਚ ਯਿਸੂ ਨੇ ਮੁਡ਼ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
13پیروان فرقۀ فریسی به او گفتند: «تو دربارۀ خودت شهادت می دهی پس شهادت تو اعتباری ندارد.»
13ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸਕਦੇ ਜੋ ਤੂੰ ਆਖ ਰਿਹਾ ਹੈਂ।”
14عیسی در جواب گفت: «من حتی اگر بر خود شهادت بدهم، شهادتم اعتباری دارد، زیرا من می دانم از کجا آمده ام و به کجا می روم ولی شما نمی دانید که من از کجا آمده ام و به کجا می روم.
14ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਥੋਂ ਆਇਆ ਹਾਂ ਅਤੇ ਕਿਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿਥੋ ਆਇਆ ਅਤੇ ਕਿਥੇ ਜਾਵਾਂਗਾ।
15شما از نظر انسانی قضاوت می کنید، ولی من دربارۀ هیچ کس چنین قضاوت نمی کنم.
15ਤੁਸੀਂ ਲੋਕ ਮਾਨਵੀ ਦਰਜੇ ਦੇ ਅਧਾਰ ਤੇ ਮੇਰਾ ਨਿਰਣਾ ਕਰਦੇ ਹੋ, ਪਰ ਮੈਂ ਕਿਸੇ ਦਾ ਨਿਰਣਾ ਨਹੀਂ ਕਰਦਾ।
16اگر قضاوت هم بکنم قضاوت من درست است، چون در این کار تنها نیستم، بلکه پدری که مرا فرستاد نیز با من است.
16ਪਰ ਜੇ ਮੈਂ ਨਿਰਣਾ ਕਰਾਂ ਤਾਂ ਮੇਰਾ ਨਿਰਣਾ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
17در شریعت شما هم نوشته شده است، که گواهی دو شاهد اعتبار دارد:
17ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।
18یکی خود من هستم که برخود شهادت می دهم و شاهد دیگر، پدری است که مرا فرستاد.»
18ਮੈਂ ਆਪਣੇ ਪਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪਖ ਉੱਤੇ ਗਵਾਹੀ ਦਿੰਦਾ ਹੈ।”
19به او گفتند: «پدر تو کجاست؟» عیسی جواب داد: «شما نه مرا می شناسید و نه پدر مرا. اگر مرا می شناختید پدر مرا نیز می شناختید.»
19ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
20عیسی این سخنان را هنگامی که در بیت المال عبادتگاه تعلیم می داد گفت و کسی به طرف او دست دراز نکرد، زیرا وقت او هنوز نرسیده بود.
20ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚਢ਼ਾਵੇ ਦੀ ਪੇਟੀ ਕੋਲ ਪ੍ਰਚਾਰ ਦੇ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸਨੂੰ ਗਿਰਫਤਾਰ ਨਹੀਂ ਕੀਤਾ ਕਿਉਂਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।
21باز عیسی به ایشان گفت: «من می روم و شما به دنبال من خواهید گشت ولی در گناهان خود خواهید مرد و به جائی که من می روم نمی توانید بیایید.»
21ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿਥੇ ਮੈਂ ਜਾ ਰਿਹਾ ਹਾਂ।”
22یهودیان به یکدیگر گفتند: «وقتی می گوید به جائی که من می روم شما نمی توانید بیائید، آیا منظورش اینست که او می خواهد خود را بکشد؟»
22ਫੇਰ ਯਹੂਦੀ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿਥੇ ਮੈਂ ਜਾ ਰਿਹਾ ਹਾਂ। ਉਥੇ ਤੁਸੀਂ ਨਹੀਂ ਪਹੁੰਚ ਸਕਦੇ।”‘
23عیسی به آن ها گفت: «شما به این عالم پائین تعلق دارید و من از عالم بالا آمده ام، شما از این جهان هستید، ولی من از این جهان نیستم.
23ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
24به این جهت به شما گفتم که در گناهان خود خواهید مرد. اگر ایمان نیاورید که من او هستم، در گناهان خود خواهید مرد.»
24ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25آنها از او پرسیدند: «تو کیستی؟» عیسی جواب داد: «من همان کسی هستم که از اول هم به شما گفتم.
25ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।
26چیزهای زیادی دارم که دربارۀ شما بگویم و داوری نمایم اما فرستندۀ من حق است و من آنچه را که از او می شنوم به جهان اعلام می کنم.»
26ਮੇਰੇ ਕੋਲ ਤੁਹਾਡੇ ਨਿਰਣੇ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸਤੋਂ ਸੁਣੀਆਂ ਹਨ।”
27آن ها نفهمیدند که او دربارۀ پدر با آنها صحبت می کند.
27ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।
28به همین دلیل عیسی به آنها گفت: «وقتی شما پسر انسان را از زمین بلند کردید آن وقت خواهید دانست، که من او هستم و از خود کاری نمی کنم، بلکه همانطور که پدر به من تعلیم داده است سخن می گویم.
28ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
29فرستندۀ من با من است. پدر مرا تنها نگذاشته است، زیرا من همیشه آنچه او را خوشنود می سازد به عمل می آورم.»
29ਉਹ ਜਿਸਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸਨੇ ਮੈਨੂੰ ਇਕੱਲਾ ਨਹੀਂ ਛਡਿਆ।”
30در نتیجۀ این سخنان بسیاری به او گرویدند.
30ਜ੍ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31سپس عیسی به یهودیانی که به او گرویده بودند گفت: «اگر مطابق تعالیم من عمل کنید، در واقع پیرو من خواهید بود
31ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।
32و حقیقت را خواهید شناخت و حقیقت شما را آزاد خواهد کرد.»
32ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”
33آن ها به او جواب دادند: «ما فرزندان ابراهیم هستیم و هرگز بردۀ کسی نبوده ایم. مقصد تو از اینکه می گوئی شما آزاد خواهید شد چیست؟»
33ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”
34عیسی به ایشان گفت: «بیقین بدانید که هر کسی که گناه می کند بردۀ گناه است
34ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹਡ਼ਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।
35و برده همیشه در میان اهل خانه نمی ماند ولی پسر همیشه می ماند.
35ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।
36پس اگر پسر، شما را آزاد سازد واقعاً آزاد خواهید بود.
36ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।
37می دانم که شما فرزندان ابراهیم هستید، اما چون سخنان من در دل های شما جائی ندارد، می خواهید مرا بکشید.
37ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।
38من دربارۀ آنچه در حضور پدر دیده ام سخن می گویم و شما هم آنچه را از پدر خود آموخته اید انجام می دهید.»
38ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39آن ها در جواب گفتند: «ابراهیم پدر ما است.» عیسی به آن ها گفت: «اگر فرزندان ابراهیم می بودید، اعمال او را به جا می آوردید،
39ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀ।
40ولی حالا می خواهید مرا بکشید در حالی که من همان کسی هستم که حقیقت را آن چنان که از خدا شنیده ام به شما می گویم. ابراهیم چنین کاری نکرد.
40ਮੈਂ ਉਹ ਹਾਂ ਜਿਸਨੇ ਤੁਹਾਨੂੰ ਸੱਚ ਦਸਿਆ, ਜਿਹਡ਼ਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41شما کارهای پدر خود را بجا می آورید.» آن ها به او گفتند: «ما حرام زاده نیستیم، ما یک پدر داریم و آن خود خداست.»
41ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42عیسی به آن ها گفت: «اگر خدا پدر شما می بود، مرا دوست می داشتید؛ زیرا من از جانب خدا آمده ام و در بین شما هستم. من خودسرانه نیامده ام، بلکه او مرا فرستاد.
42ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43چرا سخنان مرا نمی فهمید؟ برای اینکه طاقت شنیدن چنین سخنانی را ندارید.
43ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।
44شما فرزندان پدر خود شیطان هستید و آرزو های پدر خود را به عمل می آورید. او از اول قاتل بود و از راستی بی خبر است، چون در او هیچ راستی نیست. وقتی دروغ می گوید مطابق سرشت خود رفتار می نماید زیرا دروغگو و پدر تمام دروغ ها است.
44ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45اما من چون حقیقت را به شما می گویم، به من ایمان نمی آورید.
45ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46کدام یک از شما می تواند گناهی به من نسبت دهد؟ پس اگر من حقیقت را می گویم، چرا به من ایمان نمی آورید؟
46ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47کسی که از خدا باشد، به کلام خدا گوش می دهد. شما به کلام خدا گوش نمی دهید، چون از خدا نیستید.»
47ਇੱਕ ਵਿਅਕਤੀ ਜਿਹਡ਼ਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48یهودیان در جواب به او گفتند: «آیا درست نگفتیم که تو سامری و دیوانه هستی؟»
48ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।
49عیسی گفت: «من دیوانه نیستم، بلکه به پدر خود احترام می گذارم ولی شما مرا بی حرمت می سازید.
49ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50من طالب جلال خود نیستم، کس دیگری هست که طالب آن است و او قضاوت می کند.
50ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।
51بیقین بدانید اگر کسی از تعالیم من اطاعت نماید، هرگز نخواهد مرد.»
51ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”
52یهودیان به او گفتند: «حالا مطمئن شدیم که تو دیوانه هستی. ابراهیم و همۀ پیامبران مردند ولی تو می گوئی: هرکه از تعالیم من اطاعت نماید، هرگز نخواهد مرد.
52ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਵੀ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।’
53آیا تو از پدر ما ابراهیم و همۀ پیامبران که مرده اند بزرگتر هستی؟ فکر می کنی که هستی؟»
53ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
54عیسی جواب داد: «اگر من خود را آدم بزرگی بدانم این بزرگی ارزشی ندارد، آن پدر من است که مرا بزرگی و جلال می بخشد، همان کسی که شما می گوئید خدای شماست.
54ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹਡ਼ਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55شما هیچ وقت او را نشناخته اید، اما من او را می شناسم و اگر بگویم که او را نمی شناسم، مانند شما دروغگو خواهم بود، ولی من او را می شناسم و آنچه می گوید اطاعت می کنم.
55ਪਰ ਵਾਸਤਵ ਵਿੱਚ ਤੁਸੀਂ ਉਸਨੂੰ ਨਹੀਂ ਜਾਣਦੇ ਪਰ ਮੈਂ ਉਸਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸਨੂੰ ਜਾਣਦਾ ਹਾਂ ਅਤੇ ਉਸਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56پدر شما ابراهیم از اینکه امید داشت روز مرا ببیند، خوشحال بود و آن را دید و شادمان شد.»
56ਤੁਹਾਡਾ ਪਿਤਾ ਅਬਰਾਹਾਮ ਬਡ਼ਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸਨੇ ਇਸਨੂੰ ਵੇਖਿਆ ਅਤੇ ਬਡ਼ਾ ਖੁਸ਼ ਹੋਇਆ।”
57یهودیان به او گفتند: «تو هنوز پنجاه سال هم نداری پس چگونه ممکن است ابراهیم را دیده باشی؟»
57ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
58عیسی به ایشان گفت: «بیقین بدانید پیش از آنکه ابراهیم باشد، من هستم.»آن ها سنگ برداشتند که به سوی عیسی پرتاب کنند ولی او از نظر مردم دور شد و عبادتگاه را ترک کرد و رفت.
58ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59آن ها سنگ برداشتند که به سوی عیسی پرتاب کنند ولی او از نظر مردم دور شد و عبادتگاه را ترک کرد و رفت.
59ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡਕੇ ਚਲਾ ਗਿਆ।