Dari

Punjabi: NT

Luke

10

1بعد از این، عیسی خداوند، هفتاد نفر دیگر را تعیین فرمود و آنها را دو نفر دو نفر پیشاپیش خود به شهرها و نقاطی که در نظر داشت از آن ها دیدن نماید فرستاد.
1ਇਸਤੋਂ ਬਾਦ ਪ੍ਰਭੂ ਨੇ 72 ਬਹਤ੍ਤਰ ਹੋਰ ਆਦਮੀ ਚੁਣੇ। ਉਸਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿਥੇ ਉਹ ਖੁਦ ਜਾਣ ਵਾਲਾ ਸੀ।
2به آنها فرمود: «محصول فراوان است اما کارگر کم، پس از صاحب محصول تقاضا کنید که کارگرانی برای جمع آوری محصول بفرستد.
2ਉਸਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋਡ਼ੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪ੍ਰਭੂ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
3بروید و بدانید که من شما را مثل بره ها در بین گرگها می فرستم.
3ਤੁਸੀਂ ਜਾਓ। ਪਰ ਸਾਵਧਾਨ ਰਹੋ! ਮੈਂ ਤੁਹਾਨੂੰ ਬਘਿਆਡ਼ਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।
4هیچ کیسه یا خرجین یا بوت با خود نبرید و در بین راه با کسی سلام و علیک نکنید.
4ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁਤ੍ਤੇ ਵਗੈਰਾ ਨਾ ਚੁੱਕਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।
5به هر خانه ای که داخل می شوید اولین کلام شما این باشد: «سلام بر این خانه باد.»
5ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’
6اگر کسی اهل صلح و صفا در آنجا باشد: سلام شما بر او قرار خواهد گرفت وگرنه آن سلام به خود شما باز خواهد گشت.
6ਜੇਕਰ ਉਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
7در همان خانه بمانید و از آنچه پیش شما می گذارند بخورید و بنوشید، زیرا کارگر مستحق مزد خود است. خانه به خانه نگردید.
7ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡਕੇ ਦੂਜੇ ਘਰ ਨਾ ਜਾਣਾ।
8وقتی به شهری وارد می شوید و از شما استقبال می کنند، غذایی را که برای شما تهیه می کنند بخورید.
8ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।
9بیماران آنجا را شفا دهید و بگوئید: «پادشاهی خدا به شما نزدیک شده است.»
9ਅਤੇ ਉਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇਡ਼ੇ ਆ ਰਿਹਾ ਹੈ।’
10وقتی به شهری وارد می شوید و روی خوشی به شما نشان نمی دهند به داخل کوچه های آن شهر بروید و بگویید:
10ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,
11«خاکی را هم که از شهر شما به پاهای ما چسبیده است، پیش روی شما پاک می کنیم ولی این را بدانید که پادشاهی خدا نزدیک شده است.»
11‘ਅਸੀਂ ਤੁਹਾਡੇ ਨਗਰ ਦੀ ਧੂਡ਼, ਵੀ ਝਾਡ਼ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
12بدانید که روز آخر برای سدوم بیشتر قابل تحمل خواهد بود تا برای آن شهر.
12ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਰਣੇ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵਧੇਰੇ ਚੰਗਾ ਹੋਵੇਗਾ।”
13وای بر تو ای خورَزین، وای بر تو ای بیتسَیدا، اگر معجزاتی که در شما انجام شد در صور و صیدون می شد مدتها پیش از این، خطِ بینی کشیده، خاکستر نشین می شدند، و توبه می کردند.
13“ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪਡ਼ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।
14ولی روز داوری برای صور و صیدون بیشتر قابل تحمل خواهد بود تا برای شما.
14ਪਰ ਨਿਰਣੇ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵਧ ਮਾਡ਼ਾ ਹੋਵੇਗਾ।
15و اما تو ای کَپَرناحوم، می خواستی سر به آسمان بکشی؟ به دوزخ سرنگون خواهی شد.
15ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁਟਿਆ ਜ੍ਜਾਵੇਂਗਾ।
16هرکه به شما گوش دهد، به من گوش داده است؛ هرکه شما را رد کند مرا رد کرده است و هرکه مرا رد کند فرستندۀ مرا رد کرده است.»
16“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
17آن هفتاد شاگرد، خوش و خرم بازگشتند و عرض کردند: «خداوندا، با ذکر نام تو حتی ارواح ناپاک تسلیم ما می شوند!»
17ਜਦੋਂ ਬਹਤ੍ਤਰ ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁਡ਼ੇ ਤਾਂ ਉਹ ਬਡ਼ੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”
18عیسی جواب داد: «من دیدم چطور شیطان مانند برق از آسمان سقوط کرد.
18ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।
19من به شما قدرت داده ام که مارها و گژدم ها و تمام قوای دشمن را پایمال نمائید و هرگز هیچ چیز به شما صدمه ای نخواهد رسانید،
19ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂਂਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।
20ولی از این که ارواح تسلیم شما می شوند خوشی نکنید، بلکه شاد باشید که نامهای شما در عالم بالا ثبت شده است.»
20ਪਰ ਪ੍ਰਸੰਨ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।
21در آن لحظه روح القدس خوشی بزرگی به عیسی بخشید و عیسی گفت: «ای پدر، ای خداوند آسمان و زمین، تو را سپاس می گویم که این چیزها را از خردمندان و دانایان پنهان نموده به کودکان آشکار ساختی، بلی ای پدر، ارادۀ تو چنین بود.
21ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
22پدر همه چیز را در اختیار من گذاشته است. فقط پدر می داند که پسر کیست و همچنین فقط پسر و کسانی که پسر بخواهد پدر را به آنها آشکار سازد می دانند پدر کیست.»
22“ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹਡ਼ੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸਕਣਗੇ।”
23عیسی رو به شاگردان خود کرد و بطور خصوصی گفت: «خوشابحال آن چشمانی که آنچه را شما می بینید، می بینند.
23ਤਦ ਉਹ ਆਪਣੇ ਚੇਲਿਆਂ ਵੱਲ ਮੁਡ਼ਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅਖ੍ਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।
24بدانید پیامبران و پادشاهان بسیاری آرزو می کردند که آنچه را شما می بینید ببینند، اما ندیدند و آنچه را شما می شنوید بشنوند اما نشنیدند.»
24ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸਕੇ।”
25روزی یکی از معلمین شریعت آمد و از راه امتحان از او پرسید: «ای استاد، چه باید بکنم تا وارث زندگی ابدی شوم؟»
25ਤੱਦ ਇੱਕ ਨੇਮ ਦਾ ਉਪਦੇਸ਼ਕ ਉਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸਨੇ ਕਿਹਾ, “ਗੁਰੂ ਜੀ! ਸਦੀਵੀ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”
26عیسی به او فرمود: «در تورات چه نوشته شده؟ آن را چطور تفسیر می کنی؟»
26ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪਢ਼ਿਆ ਹੈ?”
27او جواب داد: «با تمام دل و تمام جان و تمام قدرت و تمام ذهن خود خداوند، خدای خود را دوست بدار و همسایه ات را مانند خودت محبت نما.»
27ਉਸਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮੇ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ। ਅਤੇ, ‘ਦੂਜਿਆਂ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।”‘
28عیسی فرمود: «درست جواب دادی. این کار را بکن که زندگی خواهی داشت.»
28ਯਿਸੂ ਨੇ ਉਸਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”
29اما او برای اینکه نشان دهد آدم بی غرضی است به عیسی گفت: «همسایۀ من کیست؟»
29ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁਛਣ ਵਿੱਚ ਸਹੀ ਸੀ, ਇਸ ਲਈ ਉਸਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”
30عیسی چنین جواب داد: «مردی که از اورشلیم به اریحا می رفت، به دست راهزنان افتاد. راهزنان او را برهنه نمودند و لت و کوب کردند و بحال نیم مرده انداختند و رفتند.
30ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
31اتفاقاً کاهنی از همان راه می گذشت، اما وقتی او را دید از طرف دیگر جاده رفت.
31ਸਬਬ੍ਬ ਨਾਲ ਇੱਕ ਯਹੂਦੀ ਜਾਜਕ ਉਸ ਸਡ਼ਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸਡ਼ਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
32همچنین یک لاوی (خادم کاهن) به آن محل رسید و وقتی او را دید از طرف دیگر عبور کرد.
32ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
33پس از آن یک مسافر از قوم سامری به او رسید و وقتی او را دید دلش بحال او سوخت.
33ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿਥੇ ਉਹ ਅਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇਡ਼ੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
34نزد او رفت، زخمهایش را با شراب شست و بر آن ها روغن مالید و بست. بعد او را برداشته سوار چهار پای خود کرد و به کاروانسرایی برد و در آنجا از او پرستاری کرد.
34ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
35روز بعد دو سکۀ نقره درآورد و به صاحب کاروانسرا داد و گفت: «از او پرستاری کن و اگر بیشتر از این خرج کردی وقتی برگردم به تو می دهم.»
35ਅਗਲੇ ਦਿਨ ਉਸਨੇ ਦੋ ਚਾਂਦੀ ਦੇ ਸਿੱਕੇ ਕਢ੍ਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋਡ਼ ਦੇਵਾਂਗਾ।”‘
36به عقیدۀ تو کدامیک از این سه نفر همسایۀ آن مردی که به دست دزدان افتاد به حساب می آید؟»
36ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”
37جواب داد: «آن کسی که به او دلسوزی کرد.» عیسی فرمود: «برو مثل او رفتار کن.»
37ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”
38در جریان سفر آن ها، عیسی به دهکده ای آمد و در آنجا زنی به نام مرتا او را در خانۀ خود پذیرفت.
38ਜਦੋਂ ਯਿਸੂ ਅਤੇ ਉਸਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸਨੂੰ ਆਪਣੇ ਘਰ ਨਿਉਂਤਾ ਦਿੱਤਾ।
39آن زن خواهری به نام مریم داشت که پیش پاهای عیسی خداوند نشست و به سخنان او گوش می داد.
39ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸਦੇ ਬਚਨ ਸੁਣ ਰਹੀ ਸੀ।
40در این وقت مرتا به خاطر کارهای زیادی که داشت پریشان بود. پس پیش عیسی آمد و عرض کرد: «خداوندا، هیچ در فکر این نیستی که خواهر من مرا در کار پذیرایی تنها مانده است؟ آخر به او بگو بیاید به من کمک کند.»
40ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।”
41اما عیسی خداوند جواب داد: «ای مرتا، ای مرتا، تو برای چیزهای بسیار پریشان و ناراحت هستی.اما فقط یک چیز لازم است: آن چه مریم انتخاب کرده از همه بهتر است و از او گرفته نخواهد شد.»
41ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
42اما فقط یک چیز لازم است: آن چه مریم انتخاب کرده از همه بهتر است و از او گرفته نخواهد شد.»
42ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।