Dari

Punjabi: NT

Luke

12

1در این هنگام جمعیتی که هزاران هزار نفر می شد گرد آمده بود به طوری که یکدیگر را زیر پا می کردند. عیسی پیش از همه با شاگردان خود شروع به سخن کرده گفت: «از خمیرمایۀ فریسی ها یعنی منافقت آنها احتیاط کنید.
1ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
2هرچه پوشیده است عاقبت پرده از رویش برداشته خواهد شد و هرچه پنهان است آشکار خواهد شد.
2ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦਸਿਆ ਨਹੀਂ ਜਾਵੇਗਾ।
3بنابراین آنچه را که در تاریکی گفته اید، در روشنایی روز شنیده خواهد شد و آنچه را که پشت درهای بسته نجوا کرده اید، روی بامها اعلام خواهد شد.
3ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
4به شما که دوستان من هستید می گویم: از کسانی که بدن را می کشند و بعد از آن کار دیگری از دست شان بر نمی آید نترسید.
4ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸ਼ਰੀਰ ਨੂੰ ਮਾਰ ਸਕਦੇ ਹਨ, ਪਰ ਇਸਤੋਂ ਵਧ ਉਹ ਕੁਝ ਨਹੀਂ ਕਰ ਸਕਦੇ।
5شما را آگاه می سازم که از چه کسی باید بترسید: از آن کسی بترسید که پس از کشتن، اختیار دارد به جهنم اندازد. بلی، می گویم از او باید ترسید.
5ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦੀ ਤਾਕਤ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
6آیا قیمت پنج گنجشک دو روپیه نمی باشد؟ اما هیچکدام از آن ها از نظر خدا دور نیست.
6“ਕੀ ਪੰਜ ਪੰਛੀ ਦੋ ਪੈਸਿਆਂ ਲਈ ਨਹੀਂ ਵਿਕਦੇ। ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।
7علاوه بر این حتی موهای سر شما تماماً شمرده شده است. هیچ نترسید، شما از گنجشک های بیشمار بیشتر ارزش دارید!
7ਹਾਂ ਪ੍ਰਭੂ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।
8بدانید: هر که در برابر مردم خود را از من بداند پسر انسان در برابر فرشتگان خدا او را از خود خواهد دانست.
8“ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।
9اما هرکه در برابر مردم بگوید که مرا نمی شناسد در حضور فرشتگان خدا ناشناس محسوب خواهد شد.
9ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
10هرکه کلمه ای بر ضد پسر انسان بگوید بخشیده خواهد شد اما برای آن کسی که به روح القدس بد بگوید بخشیده نخواهد شد.
10“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।
11وقتی شما را به کنیسه ها و محاکم و به حضور فرمانروایان می آورند نگران نباشید که چطور از خود دفاع کنید و چه بگوئید،
11“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।
12چون در همان ساعت روح القدس به شما نشان می دهد که چه بگویید.»
12ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”
13مردی از میان جمعیت به عیسی گفت: «ای استاد، به برادر من بگو ارث خانواده را با من تقسیم کند.»
13ਭੀਡ਼ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਸਾਂਝੀ ਕਰਨ ਲਈ ਕਹੋ।”
14جواب داد: «ای مرد، کی مرا در میان شما قاضی و حَکَم قرار داده است؟»
14ਪਰ ਯਿਸੂ ਨੇ ਉਸਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
15بعد به مردم فرمود: «هوشیار باشید. از هر نوع چشم گرسنگی و طمع، خود را دور بدارید، زیرا زندگی واقعی را ثروت فراوان، تشکیل نمی دهد.»
15ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸਕਦਾ।”
16سپس برای ایشان این مَثَل را آورده گفت: «مردی زمینی داشت که محصول فراوانی آورد.
16ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
17با خود فکر کرد که: «چه کنم؟ جا ندارم که محصول خود را انبار کنم.»
17ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
18سپس گفت: «خوب، فهمیدم چکار کنم، انبارها را خراب می کنم و آن ها را بزرگتر می سازم. غله و سایر اجناسم را جمع آوری می کنم.
18ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।
19آن وقت به خود می گویم: ای جان من، تو به فراوانی چیزهای خوب جمع کرده ای که برای سالیان درازی کفایت می کند، آسوده باش، بخور و بنوش و خوش بگذران.»
19ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵਧੀਆਂ ਚੀਜ਼ਾਂ ਹਨ ਜਿਹਡ਼ੀਆਂ ਬਹੁਤ ਸਾਲਾਂ ਲਈ ਕਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
20اما خدا به او فرمود: «ای احمق، همین امشب باید جانت را تسلیم کنی، پس آنچه اندوخته ای مال کی خواهد بود؟»
20ਪਰ ਪ੍ਰਭੂ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹਡ਼ੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
21این است عاقبت مردی که برای خود ثروت می اندوزد ولی پیش خدا مفلس است.»
21“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
22به شاگردان فرمود: «به این سبب است که به شما می گویم: به خاطر زندگی، نگران غذا و برای بدن، نگران لباس نباشید،
22ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂ ਲਈ ਜੋ ਖਾਣ ਦੀ ਲੋਡ਼ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸ਼ਰੀਰ ਢਕਣ ਲਈ ਕੱਪਡ਼ਿਆਂ ਦੀ ਫ਼ਿਕਰ ਕਰੋ।
23زیرا زندگی بالا تر از غذا و بدن بالا تر از لباس است.
23ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵਧ ਮਹੱਤਵਯੋਗ ਹੈ ਅਤੇ ਸ਼ਰੀਰ ਕੱਪਡ਼ਿਆਂ ਨਾਲੋਂ।
24به زاغها فکر کنید: نه می کارند و نه درو می کنند، نه انبار دارند و نه کاهدان، ولی خدا به آن ها روزی می دهد و شما خیلی بیشتر از پرندگان ارزش دارید!
24ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵਧ ਮੁੱਲਵਾਨ ਹੋ।
25آیا یکی از شما می تواند با نگرانی ساعتی به طول عمر خود بیفزاید؟
25“ਤੁਹਾਡੇ ਵਿੱਚੋਂ ਕੌਣ ਹੈ ਜਿਹਡ਼ਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵਧਾ ਸਕਦਾ ਹੈ।
26پس اگر شما کاری به این کوچکی را هم نمی توانید بکنید چرا در مورد بقیۀ چیزها نگران هستید؟
26ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
27در رشد و نموی سوسنها تأمل کنید: نه می ریسند و نه می بافند، ولی بدانید که حتی سلیمان هم با آن همه حشمت و جلال مثل یکی از آن ها آراسته نشد،
27ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
28باری، اگر خدا علفی را که امروز در صحرا می روید و فردا در تنور سوخته می شود چنین می آراید چقدر بیشتر ای کم ایمانان شما را خواهد پوشانید!
28“ਪ੍ਰਭੂ ਤਾਂ ਖੇਤ ਵਿਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹਡ਼ਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵਧੇਰੇ ਨਹੀਂ ਸਜਾਵੇਗਾ।
29برای آنچه می خورید و می نوشید اینقدر تشویش نکنید و نگران نباشید،
29ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।
30چون اینها تماماً چیزهایی است که مردم این دنیا دنبال می کنند. اما شما پدری دارید که می داند به آن ها محتاجید.
30ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਤੋਂ ਬਾਦ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋਡ਼ ਹੈ।
31شما پادشاهی او را هدف خود قرار دهید و بقیۀ چیزها به شما نیز داده خواهد شد.
31ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
32ای گلۀ کوچک، هیچ نترسید، زیرا خوشی پدر شما در این است که آن پادشاهی را به شما عطا کند.
32“ਛੋਟੇ ਇੱਜਡ਼, ਡਰ ਨਾ! ਕਿਉਂਕਿ ਤੇਰਾ ਪਿਤਾ (ਪ੍ਰਭੂ) ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
33آنچه دارید بفروشید و به فقرا بدهید و برای خود بکس هایی آماده کنید که کهنه نمی شود و گنجی در آن عالم ذخیره نمائید که هیچ کم نمی شود و هیچ دزدی نمی تواند به آن دستبرد بزند و موریانه آن را تباه نمی کند،
33ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ।
34زیرا اموال شما هر کجا باشد دل شما هم آنجا خواهد بود.
34ਕਿਉਂਕਿ ਜਿਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉਥੇ ਹੀ ਹੋਵੇਗਾ।
35با کمرهای بسته و چراغ های روشن آمادۀ کار باشید.
35“ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।
36مانند اشخاصی باشید که منتظر آمدن ارباب خود از یک مجلس عروسی هستند و حاضرند که هر وقت برسد و در را بکوبد، او را به داخل بیاورند.
36ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹਡ਼ੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖਡ਼ਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।
37خوشا به حال خادمانی که وقتی ارباب شان می آید آنها را چشم به راه ببیند. بیقین بدانید که کمر خود را خواهد بست، آنها را بر سردسترخوان خواهد نشانید و به خدمت آن ها خواهد پرداخت،
37ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
38چه نیمه شب باشد و چه قبل از سپیده دم، خوشا به حال آنها اگر وقتی ارباب شان می آید ملاحظه کند که آن ها چشم به راه هستند.
38ਇਨ੍ਹਾਂ ਨੌਕਰਾਂ ਨੂੰ ਭਾਵੇਂ ਅਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬਡ਼ੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
39خاطرجمع باشید، اگر صاحب خانه می دانست که دزد چه ساعتی می آید، نمی گذاشت وارد خانه اش بشود.
39“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵਡ਼ਨ ਹੀ ਨਾ ਦਿੰਦਾ।
40پس آماده باشید چون پسر انسان در ساعتی می آید که شما کمتر انتظار آن را دارید.»
40ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
41پِترُس عرض کرد: «خداوندا، آیا مقصد تو از این مثال تنها ما هستیم یا برای همه است؟»
41ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
42عیسی خداوند فرمود: «خوب، کیست آن ناظر امین و با تدیبر که اربابش او را مقرر کند تا نوکرانش را اداره نماید و در وقت مناسب جیرۀ آن ها را بدهد؟
42ਤਾਂ ਪ੍ਰਭੂ ਨੇ ਆਖਿਆ, “ਉਹ ਕਿਹਡ਼ਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?
43خوشا به حال آن غلامی که وقتی اربابش می آید او را سر کار خود ببیند.
43ਖੁਸ਼ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।
44بیقین بدانید که اربابش او را ناظر همۀ املاک خود خواهد کرد.
44ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
45اما اگر آن غلام به خود بگوید: «ارباب به این زودی نخواهد آمد» و دست به آزار غلامان و کنیزان بزند و بخورد و بنوشد و مستی کند،
45ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹਡ਼ਾ ਇਹ ਸੋਚਦਾ ਹੈ ਕਿ ਨਿਕਟ ਭਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁਟ੍ਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?
46یک روز که آن غلام انتظارش را ندارد و در ساعتی که او نمی داند ارباب خواهد رسید و او را تکه تکه خواهد کرد و به این ترتیب او جزو نامطیعان خواهد شد.
46ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
47غلامی که خواسته های ارباب خود را می داند و با وجود این برای اجرای آن ها هیچ اقدامی نمی کند با قمچین ضربه های بسیار خواهد خورد.
47“ਜਿਹਡ਼ਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
48اما کسی که از خواسته های اربابش بی خبر است و مرتکب عملی می شود که سزاور تنبیه می باشد ضربه های کمتری خواهد خورد. هرگاه به کسی زیاده داده شود از او زیاد مطالبه خواهد شد و هرگاه به کسی زیادتر سپرده شود از او زیادتر مطالبه خواهد شد.
48ਪਰ ਜਿਹਡ਼ਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।”
49من آمده ام تا بر روی زمین آتشی روشن کنم و ای کاش زودتر از این روشن می شد.
49ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।
50من تعمیدی در پیش دارم که باید اجرا شود و تا زمان انجام آن چقدر زیر فشار هستم!
50ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
51آیا گمان می کنید من آمده ام تا صلح بر روی زمین برقرار کنم؟ نخیر، اینطور نیست! بدانید که من آمده ام تا تفرقه بیاندازم،
51ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।
52زیرا از این پس بین پنج نفر اعضای یک خانواده تفرقه خواهد افتاد، سه نفر مخالف دو نفر و دو نفر مخالف سه نفر خواهند بود:
52ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।
53پدر مخالف پسر و پسر مخالف پدر، مادر مخالف دختر و دختر مخالف مادر، خشو مخالف عروس و عروس مخالف خشو.»
53ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।” (ਮੱਤੀ 16:2-3)
54همچنین به مردم فرمود: «شما وقتی می بینید که ابر ها از مغرب نمودار می شوند فوراً می گوئید: «باران می بارد» و باران هم می بارد.
54ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
55وقتی باد از جانب جنوب می آید می گوئید: «گرمای شدیدی خواهد شد» و همینطور می شود.
55ਜਦੋਂ ਤੁਸੀਂ ਦਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
56ای منافقان! شما که می توانید به ظواهر زمین و آسمان نگاه کنید و حالت آن را پیش بینی کنید چگونه از درک معنی این روزگار عاجزید؟
56ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸਕਦੇ ਹੋ ਤਾਂ ਤੁਸੀਂ ਉਸਨੂੰ ਕਿਉਂ ਨਹੀਂ ਸਮਝ ਸਕਦੇ ਜੋ ਹੁਣ ਵਾਪਰ ਰਿਹਾ ਹੈ?
57چرا نمی توانید راه راست را برای خود تشخیص دهید؟
57“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?
58اگر کسی برضد تو دعوی کند و تو را به محکمه بکشاند کوشش کن هنگامی که هنوز در راه هستی با او صلح نمایی و اگر نه او تو را پیش قاضی می برد و قاضی تو را به دست عسکر می دهد و عسکر تو را به زندان می اندازد.بدان که تا پول آخر را ندهی بیرون نخواهی آمد.»
58ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।
59بدان که تا پول آخر را ندهی بیرون نخواهی آمد.»
59ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”